IND v NZ 1st Test Day 3 Stumps : ਭਾਰਤ ਨੇ ਨਿਊਜ਼ੀਲੈਂਡ 'ਤੇ ਬਣਾਈ 63 ਦੌੜਾਂ ਦੀ ਬੜ੍ਹਤ, ਸਕੋਰ 14/1
Saturday, Nov 27, 2021 - 04:41 PM (IST)
ਕਾਨਪੁਰ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਤੀਜੇ ਦਿਨ ਭਾਰਤ ਨੇ ਸਟੰਪਸ ਤਕ ਆਪਣੀ ਦੂਜੀ ਪਾਰੀ ਦੇ ਦੌਰਾਨ ਸ਼ੁੱਭਮਨ ਗਿੱਲ ਦੇ ਰੂਪ 'ਚ 1 ਵਿਕਟ ਦੇ ਨੁਕਸਾਨ 'ਤੇ 14 ਦੌੜਾਂ ਬਣਾਈਆਂ ਹਨ। ਇਸ ਤਰ੍ਹਾਂ ਭਾਰਤ ਨੂੰ 63 ਦੌੜਾਂ ਦੀ ਬੜ੍ਹਤ ਮਿਲ ਗਈ ਹੈ। ਕ੍ਰੀਜ਼ 'ਤੇ ਮਯੰਕ ਅਗਰਵਾਲ ਤੇ ਚੇਤੇਸ਼ਵਰ ਪੁਜਾਰਾ ਮੌਜੂਦ ਹਨ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਟੀਮ ਨੇ ਆਪਣੀ ਪਹਿਲੀ ਪਾਰੀ 'ਚ 10 ਵਿਕਟਾਂ ਦੇ ਨੁਕਸਾਨ 'ਤੇ 296 ਦੌੜਾਂ ਬਣਾਈਆਂ ਹਨ। ਇਸ ਤੋਂ ਪਹਿਲਾਂ ਭਾਰਤ ਨੇ ਆਪਣੀ ਪਹਿਲੀ ਪਾਰੀ ਦੇ ਦੌਰਾਨ 10 ਵਿਕਟਾਂ ਦੇ ਨੁਕਸਾਨ 'ਤੇ 345 ਦੌੜਾਂ ਬਣਾਈਆਂ ਸਨ। ਨਿਊਜ਼ੀਲੈਂਡ ਦੀ ਪਹਿਲੀ ਵਿਕਟ ਵਿਲ ਯੰਗ ਦੇ ਤੌਰ 'ਤੇ ਡਿੱਗੀ। ਵਿਲ ਯੰਗ 89 ਦੌੜਾਂ ਦੇ ਨਿੱਜੀ ਸਕੋਰ 'ਤੇ ਅਸ਼ਵਿਨ ਦੀ ਗੇਂਦ 'ਤੇ ਆਊਟ ਹੋਏ। ਨਿਊਜ਼ੀਲੈਂਡ ਦੀ ਦੂਜੀ ਵਿਕਟ ਕਪਤਾਨ ਕੇਨ ਵਿਲੀਅਮਸਨ ਦੇ ਤੌਰ 'ਤੇ ਡਿੱਗੀ। ਕੇਨ 18 ਦੌੜਾਂ ਦੇ ਨਿੱਜੀ ਸਕੋਰ 'ਤੇ ਉਮੇਸ਼ ਵਲੋਂ ਐਲ. ਬੀ. ਡਬਲਯੂ. ਆਊਟ ਹੋਏ।ਨਿਊਜੀਲੈਂਡ ਦੀ ਤੀਜੀ ਵਿਕਟ ਰਾਸ ਟੇਲਰ ਦੇ ਤੌਰ 'ਤੇ ਡਿੱਗੀ। ਰਾਸ ਟੇਲਰ 11 ਦੌੜਾਂ ਦੇ ਨਿੱਜੀ ਸਕੋਰ 'ਤੇ ਅਕਸ਼ਰ ਦੀ ਗੇਂਦ 'ਤੇ ਆਊਟ ਹੋ ਗਏ। ਨਿਊਜ਼ੀਲੈਂਡ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਹੈਨਰੀ ਨਿਕੋਲਸ 2 ਦੌੜਾਂ ਦੇ ਨਿੱਜੀ ਸਕੋਰ 'ਤੇ ਅਕਸ਼ਰ ਵਲੋਂ ਐੱਲ. ਬੀ. ਡਬਲਯੂ. ਆਊਟ ਹੋ ਗਏ ।
ਨਿਊਜ਼ੀਲੈਂਡ ਨੂੰ ਪੰਜਵਾਂ ਝਟਕਾ ਉਦੋਂ ਲਗਾ ਜਦੋਂ ਟਾਮ ਲਾਥਮ 95 ਦੌੜਾਂ ਦੇ ਨਿੱਜੀ ਸਕਰ 'ਤੇ ਅਕਸ਼ਰ ਦੀ ਗੇਂਦ 'ਤੇ ਆਊਟ ਹੋ ਕੇ ਪਵੇਲੀਅਨ ਪਰਤ ਗਏ। ਨਿਊਜ਼ੀਲੈਂਡ ਦੀ ਛੇਵੀਂ ਵਿਕਟ ਰਚਿਨ ਰਵਿੰਦਰਾ ਦੇ ਤੌਰ 'ਤੇ ਡਿੱਗੀ। ਰਚਿਨ 13 ਦੌੜਾਂ ਦੇ ਨਿੱਜੀ ਸਕੋਰ 'ਤੇ ਰਵਿੰਦਰ ਜਡੇਜਾ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਨਿਊਜ਼ੀਲੈਂਡ ਨੂੰ 7ਵਾਂ ਝਟਕਾ ਉਦੋਂ ਲੱਗਾ ਜਦੋਂ ਟਾਮ ਬਲੰਡਲ 13 ਦੌੜਾਂ ਦੇ ਨਿੱਜੀ ਸਕੋਰ 'ਤੇ ਅਕਸ਼ਰ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਨਿਊਜ਼ੀਲੈਂਡ ਦਾ 8ਵਾਂ ਵਿਕਟ ਟਿਮ ਸਾਊਦੀ ਦੇ ਤੌਰ 'ਤੇ ਡਿੱਗਾ। ਸਾਉਦੀ 5 ਦੌੜਾਂ ਦੇ ਨਿੱਜੀ ਸਕੋਰ 'ਤੇ ਅਕਸ਼ਰ ਵਲੋਂ ਬੋਲਡ ਹੋਏ। ਖ਼ਬਰ ਲਿਖੇ ਜਾਣ ਤਕ ਨਿਊਜ਼ੀਲੈਂਡ ਨੇ 8 ਵਿਕਟਾਂ ਦੇ ਨੁਕਸਾਨ 'ਤੇ 270 ਦੌੜਾਂ ਬਣਾ ਲਈਆਂ ਹਨ। ਭਾਰਤ ਵਲੋਂ ਉੇਮੇਸ਼ ਯਾਦਵ ਨੇ 1 ਵਿਕਟ, ਰਵੀਚੰਦਰਨ ਅਸ਼ਵਿਨ ਨੇ 3 ਵਿਕਟਾਂ, ਰਵਿੰਦਰ ਜਡੇਜਾ ਨੇ1 ਵਿਕਟ ਤੇ ਅਕਸ਼ਰ ਪਟੇਲ ਨੇ 5 ਵਿਕਟਾਂ ਲਈਆਂ।
ਇਹ ਵੀ ਪੜ੍ਹੋ : ਕੋਵਿਡ ਦੇ ਨਵੇਂ ਵੇਰੀਐਂਟ ਕਾਰਨ ਭਾਰਤ ਤੇ ਦੱਖਣੀ ਅਫਰੀਕੀ ਦੌਰੇ ਨੂੰ ਲੈ ਕੇ ਚਿੰਤਾ
ਪਲੇਇੰਗ ਇਲੇਵਨ
ਭਾਰਤ : ਅਜਿੰਕਯ ਰਹਾਣੇ (ਕਪਤਾਨ), ਚੇਤੇਸ਼ੇਸ਼ ਪੁਜਾਰਾ (ਉਪ ਕਸਤਾਨ), ਮਯੰਕ ਅਗਰਵਾਲ, ਸ਼ੁੱਭਮਨ ਗਿੱਲ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਰਿਧੀਮਾਨ ਸਾਹਾ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਉਮੇਸ਼ ਯਾਦਵ ਇਸ਼ਾਂਤ ਸ਼ਰਮਾ।
ਨਿਊਜ਼ੀਲੈਂਡ : ਟਾਮ ਲਾਥਮ, ਵਿਲ ਯੰਗ, ਕੇਨ ਵਿਲੀਅਮਸਨ (ਕਪਤਾਨ), ਰਾਸ ਟੇਲਰ, ਹੈਨਰੀ ਨਿਕੋਲਸ, ਟਾਮ ਬਲੰਡਲ (ਵਿਕਟਕੀਪਰ.), ਰਚਿਨ ਰਵਿੰਦਰਾ, ਕਾਇਲ ਜੈਮੀਸਨ, ਟਿਮ ਸਾਊਦੀ, ਏਜਾਜ਼ ਪਟੇਲ, ਵਿਲੀਅਮ ਸੋਮਰਵਿਲੇ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।