IND v WI 1st T20I : ਵਿੰਡੀਜ਼ ਨੇ ਭਾਰਤ ਨੂੰ ਦਿੱਤਾ 158 ਦੌੜਾਂ ਦਾ ਟੀਚਾ
Wednesday, Feb 16, 2022 - 09:00 PM (IST)
ਕੋਲਕਾਤਾ- ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਟੀ-20 ਇੰਟਰਨੈਸ਼ਨਲ ਸੀਰੀਜ਼ ਦਾ ਪਹਿਲਾ ਮੈਚ ਅੱਜ ਕੋਲਕਾਤਾ ਦੇ ਈਡਨ ਗਾਰਡਨਸ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ ਭਾਰਤ ਨੂੰ 158 ਦੌੜਾਂ ਦਾ ਟੀਚਾ ਦਿੱਤਾ।
ਵੈਸਟਇੰਡੀਜ਼ ਦੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਬ੍ਰੈਂਡਨ ਕਿੰਗ 04 ਦੌੜਾਂ ਦੇ ਨਿੱਜੀ ਸਕੋਰ 'ਤੇ ਭੁਵਨੇਸ਼ਵਰ ਦੀ ਗੇਂਦ 'ਤੇ ਸੂਰਯਕੁਮਾਰ ਯਾਦਵ ਨੂੰ ਕੈਚ ਦੇ ਕੇ ਪਵੇਲੀਅਨ ਪਰਤ। ਦੂਜਾ ਝਟਕਾ ਕਾਇਲ ਮੇਅਰਸ ਦੇ ਰੂਪ 'ਚ ਲੱਗਿਆ ਜਿਸ ਨੇ 31 ਦੌੜਾਂ ਦਾ ਯੋਗਦਾਨ ਦਿੱਤਾ। ਵਿੰਡੀਜ਼ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਨਿਕੋਲਸ ਪੂਰਨ ਨੇ 61 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤੀ ਕ੍ਰਿਕਟ ਟੀਮ ਵਨ-ਡੇ ਸੀਰੀਜ਼ 'ਚ 3-0 ਨਾਲ ਜਿੱਤ ਦੇ ਬਾਅਦ ਆਤਮਵਿਸ਼ਵਾਸ ਨਾਲ ਭਰੀ ਹੋਈ ਹੈ। ਭਾਰਤੀ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਰਵੀ ਬਿਸ਼ਨੋਈ ਨੇ 2 ਵਿਕਟਾਂ ਅਤੇ ਯੁਜਵੇਂਦਰ ਚਾਹਲ ਨੇ 1 ਵਿਕਟ ਹਾਸਲ ਕੀਤੀ।
ਪਲੇਇੰਗ ਇਲੈਵਨ
ਭਾਰਤ : ਈਸ਼ਾਨ ਕਿਸ਼ਨ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਵੈਂਕਟੇਸ਼ ਅਈਅਰ, ਦੀਪਕ ਚਾਹਰ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਰਵੀ ਬਿਸ਼ਨੋਈ, ਯੁਜਵੇਂਦਰ ਚਾਹਲ
ਵੈਸਟਇੰਡੀਜ਼ : ਬ੍ਰੈਂਡਨ ਕਿੰਗ, ਕਾਇਲ ਮੇਅਰਸ, ਨਿਕੋਲਸ ਪੂਰਨ (ਵਿਕਟਕੀਪਰ), ਰੋਵਮੈਨ ਪਾਵੇਲ, ਕੀਰੋਨ ਪੋਲਾਰਡ (ਕਪਤਾਨ), ਰੋਸਟਨ ਚੇਜ਼, ਰੋਮਰਿਓ ਸ਼ੈਫਰਡ, ਅਕੇਲ ਹੋਸੀਨ, ਓਡਿਅਨ ਸਮਿਥ, ਫੈਬੀਅਨ ਐਲਨ, ਸ਼ੈਲਡਨ ਕੋਟਰੇਲ
ਇਹ ਵੀ ਪੜ੍ਹੋ : ਸਰਦਰੁੱਤ ਓਲੰਪਿਕ 'ਚ ਭਾਰਤੀ ਮੁਹਿੰਮ ਦਾ ਨਿਰਾਸ਼ਾਜਨਕ ਅੰਤ, ਰੇਸ ਪੂਰੀ ਨਹੀਂ ਕਰ ਸਕੇ ਆਰਿਫ਼
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।