IND vs AFG, 1st ODI: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

Saturday, Jun 13, 2026 - 05:18 PM (IST)

IND vs AFG, 1st ODI: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਸਪੋਰਟਸ ਡੈਸਕ : ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਧਰਮਸ਼ਾਲਾ ਦੇ ਐਚਪੀਸੀਏ ਸਟੇਡੀਅਮ ਵਿੱਚ ਖੇਡਿਆ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਵਿਚ ਭਾਰਤ ਵਲੋਂ ਹਰਸ਼ ਦੂਬੇ ਤੇ ਗੁਰਨੂਰ ਬਰਾੜ ਵਨਡੇ ਡੈਬਿਊ ਕਰ ਰਹੇ ਹਨ। ਟਾਸ ਤੋਂ ਪਹਿਲਾਂ ਲੰਬੇ ਸਮੇਂ ਤਕ ਲਗਾਤਾਰ ਮੀਂਹ ਪੈ ਰਿਹਾ ਸੀ। ਮੀਂਹ ਰੁੱਕਣ 'ਤੇ ਮੈਚ ਨੂੰ 25-25 ਓਵਰਾਂ ਦਾ ਕਰਨ ਦਾ ਫੈਸਲਾ ਕੀਤਾ ਗਿਆ।

ਸ਼ੁਭਮਨ ਗਿੱਲ ਦੀ ਕਪਤਾਨੀ ਹੇਠ, ਭਾਰਤੀ ਟੀਮ 2027 ਵਨਡੇ ਵਿਸ਼ਵ ਕੱਪ ਲਈ ਤਿਆਰੀਆਂ ਸ਼ੁਰੂ ਕਰੇਗੀ, ਜਦੋਂ ਕਿ ਅਫਗਾਨਿਸਤਾਨ ਰਾਸ਼ਿਦ ਖਾਨ ਅਤੇ ਮੁਹੰਮਦ ਨਬੀ ਵਰਗੇ ਤਜਰਬੇਕਾਰ ਖਿਡਾਰੀਆਂ ਦੀ ਮਦਦ ਨਾਲ ਚੁਣੌਤੀ ਦੇਣ ਲਈ ਤਿਆਰ ਹੈ।

ਟੀਮਾਂ:

ਅਫਗਾਨਿਸਤਾਨ (ਪਲੇਇੰਗ ਇਲੈਵਨ) : ਇਬਰਾਹਿਮ ਜ਼ਾਦਰਾਨ, ਰਹਿਮਾਨਉੱਲ੍ਹਾ ਗੁਰਬਾਜ਼, ਸਦੀਕਉੱਲ੍ਹਾ ਅਟਲ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਹੀਦੀ (ਕਪਤਾਨ), ਅਜ਼ਮਤੁੱਲਾ ਉਮਰਜ਼ਈ, ਇਕਰਾਮ ਅਲੀਖਿਲ (ਵਿਕਟਕੀਪਰ), ਰਾਸ਼ਿਦ ਖਾਨ, ਮੁਹੰਮਦ ਸਲੀਮ ਸਫੀ, ਏਐਮ ਗਜ਼ਨਫਰ, ਜ਼ਿਆ ਉਰ ਰਹਿਮਾਨ ਸ਼ਰੀਫੀ

ਭਾਰਤ (ਪਲੇਇੰਗ ਇਲੈਵਨ) : ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਕੇਐਲ ਰਾਹੁਲ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਨਿਤੀਸ਼ ਕੁਮਾਰ ਰੈਡੀ, ਹਰਸ਼ ਦੂਬੇ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ, ਪ੍ਰਸਿਧ ਕ੍ਰਿਸ਼ਨਾ


author

Tarsem Singh

Content Editor

Related News