IND vs AUS: ਚੌਥੇ ਮੈਚ ਤੋਂ ਪਹਿਲਾਂ ਟੀਮ ਵਿਚ 19 ਸਾਲਾ ਕ੍ਰਿਕਟਰ ਦੀ ਐਂਟਰੀ
Sunday, Dec 22, 2024 - 02:56 PM (IST)
ਸਪੋਰਟਸ ਡੈਸਕ- ਭਾਰਤ ਤੇ ਆਸਟ੍ਰੇਲੀਆ ਦਰਮਿਆਨ ਬਾਰਡਰ ਗਾਵਸਕਰ ਸੀਰੀਜ਼ ਦੇ ਚੌਥੇ ਤੇ ਪੰਜਵੇਂ ਟੈਸਟ ਮੈਚ ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਵਿਚ ਨੌਜਵਾਨ ਸੈਮ ਕੋਂਸਟਾਸ ਦੀ ਐਂਟਰੀ ਹੋਈ ਹੈ। ਇਹ ਨੌਜਵਾਨ ਕ੍ਰਿਕਟਰ ਆਸਟ੍ਰੇਲੀਆ ਲਈ ਸਾਰੀਜ਼ ਦੇ ਆਖਰੀ ਦੋ ਮੈਚ ਖੇਡੇਗਾ।
ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਦੇ ਸਭ ਤੋਂ ਵੱਡੇ ਦੁਸ਼ਮਣ ਨੇ ਵੀ ਲੈ ਲਿਆ ਸੰਨਿਆਸ, ਸ਼ਾਨਦਾਰ ਕਰੀਅਰ ਨੂੰ ਲੱਗਿਆ ਵਿਰਾਮ
19 ਸਾਲਾ ਕੋਂਸਟਾਸ ਪਿਛਲੇ 70 ਸਾਲਾਂ ਵਿਚ ਆਸਟ੍ਰੇਲੀਆ ਲਈ ਡੈਬਿਊ ਕਰਨ ਵਾਲਾ ਸਭ ਤੋਂ ਨੌਜਵਾਨ ਟੈਸਟ ਬੱਲੇਬਾਜ਼ ਹੋਵੇਗਾ। ਪਹਿਲੇ ਤਿੰਨ ਟੈਸਟਾਂ ਵਿਚ ਆਸਟ੍ਰੇਲੀਆ ਦੇ ਚੋਟੀਕ੍ਰਮ, ਖਾਸ ਤੌਰ ’ਤੇ ਮੈਕਸਵੀਨੀ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਕੋਂਸਟਾਸ ਨੂੰ ਟੀਮ ਵਿਚ ਜਗ੍ਹਾ ਮਿਲੀ ਹੈ।
ਇਹ ਵੀ ਪੜ੍ਹੋ : ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ
2 ਅਕਤੂਬਰ ਨੂੰ ਆਪਣਾ 19ਵਾਂ ਜਨਮ ਦਿਨ ਮਨਾਉਣ ਵਾਲਾ ਕੋਂਸਟਾਸ ਜੇਕਰ ਬਾਕਸਿੰਗ ਡੇ ਟੈਸਟ ਲਈ ਚੁਣਿਆ ਜਾਂਦਾ ਹੈ ਤਾਂ ਉਹ ਆਸਟ੍ਰੇਲੀਆ ਦੇ ਟੈਸਟ ਕਪਤਾਨ ਪੈਟ ਕਮਿੰਸ ਤੋਂ ਬਾਅਦ ਡੈਬਿਊ ਕਰਨ ਵਾਲਾ ਸਭ ਤੋਂ ਨੌਜਵਾਨ ਖਿਡਾਰੀ ਹੋਵੇਗਾ। ਆਸਟ੍ਰੇਲੀਆ ਦੇ ਮੁੱਖ ਚੋਣਕਾਰ ਜਾਰਜ ਬੇਲੀ ਨੇ ਕਿਹਾ ਕਿ ਸੈਮ ਨੂੰ ਪਹਿਲੀ ਵਾਰ ਟੈਸਟ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਉਸਦੀ ਬੱਲੇਬਾਜ਼ੀ ਦੀ ਸ਼ੈਲੀ ਵੱਖ ਹੈ। ਸਾਨੂੰ ਉਸ ਤੋਂ ਚੰਗੇ ਪ੍ਰਦਰਸ਼ਨ ਦੀ ਆਸ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8