IND VS AUS 4th Test Day 1 Stumps : ਖਵਾਜਾ ਦਾ ਸੈਂਕੜਾ, ਆਸਟ੍ਰੇਲੀਆ ਦਾ ਸਕੋਰ - 255/4

03/09/2023 4:54:39 PM

ਅਹਿਮਦਾਬਾਦ- ਭਾਰਤ ਤੇ ਆਸਟ੍ਰੇਲੀਆ ਦਰਮਿਆਨ ਬਾਰਡਰ ਗਾਵਸਕਰ ਟਰਾਫੀ ਟੈਸਟ ਸੀਰੀਜ਼ ਦੇ ਚੌਥੇ ਤੇ ਆਖ਼ਰੀ ਮੈਚ ਦੇ ਪਹਿਲੇ ਦਿਨ ਦੀ ਖੇਡ ਖਤਮ ਹੋ ਗਈ ਹੈ। ਸਟੰਪਸ ਹੋਣ ਤਕ ਆਸਟ੍ਰੇਲੀਆ ਨੇ ਉਸਮਾਨ ਖਵਾਜਾ ਦੇ ਸ਼ਾਨਦਾਰ ਸੈਂਕੜੇ ਦੇ ਦਮ 'ਤੇ 4 ਵਿਕਟਾਂ ਦੇ ਨੁਕਸਾਨ 'ਤੇ 255 ਦੌੜਾਂ ਬਣਾ ਲਈਆਂ ਸਨ। ਖੇਡ ਖਤਮ ਹੋਣ ਸਮੇਂ ਤਕ ਉਸਮਾਨ ਖਵਾਜਾ ਤੇ ਕੈਮਰਨ ਗ੍ਰੀਨ ਕ੍ਰਮਵਾਰ 104 ਦੌੜਾਂ ਤੇ 49 ਦੌੜਾਂ ਬਣਾ ਖੇਡ ਰਹੇ ਸਨ। ਇਸ ਮੈਚ ਦਾ ਆਯੋਜਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ 'ਚ ਕੀਤਾ ਗਿਆ ਹੈ।

ਮੈਚ 'ਚ ਆਸਟ੍ਰੇਲੀਆ ਦੇ ਕਪਤਾਨ ਸਟੀਵ ਸਮਿਥ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਟ੍ਰੇਵਿਸ ਹੈੱਡ 32 ਦੌੜਾਂ ਬਣਾ ਪਵੇਲੀਅਨ ਪਰਤ ਗਏ। ਆਸਟ੍ਰੇਲੀਆ ਨੂੰ ਦੂਜਾ ਝਟਕਾ ਮਾਰਨਸ ਲਾਬੂਸ਼ਾਨੇ ਦੇ ਆਊਟ ਹੋਣ ਨਾਲ ਲੱਗਾ। ਮਾਰਨਸ 3 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਇਆ। ਇਸ ਤੋਂ ਬਾਅਦ ਆਸਟ੍ਰੇਲੀਆ ਦੀ ਤੀਜੀ ਵਿਕਟ ਸਟੀਵ ਸਮਿਥ ਦੇ ਤੌਰ 'ਤੇ ਡਿੱਗੀ। ਕਪਤਾਨ ਸਟੀਵ ਸਮਿਥ 38 ਦੌੜਾਂ ਬਣਾ ਆਊਟ ਹੋਇਆ।

ਇਹ ਵੀ ਪੜ੍ਹੋ : ਭਾਰਤ-ਆਸਟਰੇਲੀਆ ਟੈਸਟ ਮੈਚ ਲਈ ਇੰਦੌਰ ਪਹੁੰਚੇ ਸੀਨੀਅਰ ਖੇਡ ਪੱਤਰਕਾਰ ਦੀ ਹੋਟਲ ’ਚ ਮੌਤ

ਆਸਟ੍ਰੇਲੀਆ ਦੀ ਚੌਥੀ ਵਿਕਟ ਪੀਟਰ ਹੈਂਡਸਕੋਂਬ ਦੇ ਤੌਰ 'ਤੇ ਡਿੱਗੀ। ਹੈਂਡਸਕੋਂਬ 17 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਕੇ ਪਵੇਲੀਅਨ ਪਰਤ ਗਏ। ਖ਼ਬਰ ਲਿਖੇ ਜਾਣ ਸਮੇਂ ਤਕ ਆਸਟ੍ਰੇਲੀਆ ਨੇ 4 ਵਿਕਟਾਂ ਦੇ ਨੁਕਸਾਨ 'ਤੇ 191 ਦੌੜਾਂ ਬਣਾ ਲਈਆਂ ਸਨ। ਭਾਰਤ ਵਲੋਂ ਮੁਹੰਮਦ ਸ਼ੰਮੀ ਨੇ 2, ਅਸ਼ਵਿਨ ਨੇ 1, ਰਵਿੰਦਰ ਜਡੇਜਾ ਨੇ 1 ਵਿਕਟ ਲਏ। ਆਸਟ੍ਰੇਲੀਆ ਨੇ ਇੰਦੌਰ 'ਚ ਤੀਜਾ ਟੈਸਟ ਜਿੱਤਣ ਵਾਲੀ ਆਪਣੀ ਟੀਮ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਭਾਰਤ ਨੇ ਇੱਕ ਬਦਲਾਅ ਕੀਤਾ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਦੀ ਥਾਂ ਮੁਹੰਮਦ ਸ਼ਮੀ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ।

ਪਿੱਚ ਰਿਪੋਰਟ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਦੀ ਪਿੱਚ ਬੱਲੇਬਾਜ਼ੀ ਲਈ ਅਨੁਕੂਲ ਸਤ੍ਹਾ ਪ੍ਰਦਾਨ ਕਰਦੀ ਹੈ। ਪਿਚ ਪਹਿਲੇ ਦਿਨ ਤੋਂ ਹੌਲੀ ਹੋਣ ਅਤੇ ਸਪਿਨ ਗੇਂਦਬਾਜ਼ਾਂ ਦੇ ਪੱਖ ਵਿੱਚ ਹੋਣ ਦੀ ਉਮੀਦ ਹੈ। ਇੱਥੇ ਪਹਿਲੀ ਪਾਰੀ ਦਾ ਔਸਤ ਸਕੋਰ 284 ਹੈ ਪਰ ਪ੍ਰਸ਼ੰਸਕ ਇਸ ਲੜੀ ਵਿੱਚ ਇੱਕ ਹੋਰ ਗੇਂਦਬਾਜ਼ ਦੇ ਦਬਦਬੇ ਵਾਲੇ ਮੈਚ ਦੀ ਉਮੀਦ ਕਰ ਸਕਦੇ ਹਨ।

ਦੋਵੇਂ ਦੇਸ਼ਾਂ ਦੀ ਪਲੇਇੰਗ ਇਲੈਵਨ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸ਼੍ਰੀਕਰ ਭਾਰਤ (ਵਿਕਟਕੀਪਰ), ਰਵਿੰਦਰ ਜਡੇਜਾ, ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਉਮੇਸ਼ ਯਾਦਵ, ਮੁਹੰਮਦ ਸ਼ੰਮੀ

ਆਸਟਰੇਲੀਆ : ਟ੍ਰੈਵਿਸ ਹੈੱਡ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵਨ ਸਮਿਥ (ਕਪਤਾਨ), ਪੀਟਰ ਹੈਂਡਸਕੌਮ, ਕੈਮਰਨ ਗ੍ਰੀਨ, ਐਲੇਕਸ ਕੈਰੀ (ਵਿਕਟਕੀਪਰ.), ਮਿਸ਼ੇਲ ਸਟਾਰਕ, ਮੈਥਿਊ ਕੁਹਨਮੈਨ, ਟੌਡ ਮਰਫੀ, ਨਾਥਨ ਲਿਓਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News