IND vs AUS 1st ODI: ਭਾਰਤ ਨੇ 185 ਦੌੜਾਂ 'ਤੇ ਗੁਆਈਆਂ 4 ਵਿਕਟਾਂ

09/22/2023 8:34:48 PM

ਸਪੋਰਟਸ ਡੈਸਕ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਮੋਹਾਲੀ ਦੇ ਕ੍ਰਿਕਟ ਐਸੋਸੀਏਸ਼ਨ ਆਈ.ਐੱਸ. ਬਿੰਦਰਾ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਆਲ ਆਊਟ ਹੋ ਕੇ ਭਾਰਤ ਨੂੰ 277 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਖੇਡਣ ਉਤਰੀ ਭਾਰਤੀ ਟੀਮ ਨੇ ਸ਼ੁਭਮਨ ਗਿਲ ਅਤੇ ਰੁਤੁਰਾਜ ਗਾਇਕਵਾੜ ਦੀ ਬਦੌਲਤ ਸ਼ਾਨਦਾਰ ਸ਼ੁਰੂਆਤ ਕੀਤੀ। ਦੋਵਾਂ ਬੱਲੇਬਾਜ਼ਾਂ ਨੇ ਪਹਿਲੇ ਵਿਕੇਟ ਲਈ 142 ਦੌੜਾਂ ਬਣਾਈਆਂ। ਗਾਇਕਵਾੜ 77 ਗੇਂਦਾਂ 'ਤੇ 10 ਚੌਕਿਆਂ ਦੀ ਮਦਦ ਨਾਲ 71 ਦੌੜਾਂ ਬਣਾ ਕੇ ਐਡਮ ਜ਼ੰਪਾ ਦੀ ਗੇਂਦ 'ਤੇ ਆਊਟ ਹੋ ਗਏ। ਇਸ ਤੋਂ ਬਾਅਦ ਸ਼੍ਰੇਅਸ ਅਈਅਰ 8 ਗੇਂਦਾਂ 'ਚ ਸਿਰਫ 3 ਦੌੜਾਂ ਬਣਾ ਕੇ ਰਨ ਆਊਟ ਹੋ ਗਏ। ਇਸ ਦੇ ਤੁਰੰਤ ਬਾਅਦ ਹੀ ਸ਼ੁਭਮਨ ਗਿਲ 74 ਦੌੜਾਂ ਬਣਾ ਕੇ ਆਊਟ ਹੋ ਗਏ। ਈਸ਼ਾਨ ਕਿਸ਼ਨ ਨੇ 18 ਦੌੜਾਂ ਦਾ ਯੋਗਦਾਨ ਦਿੱਤਾ। 

 


Rakesh

Content Editor

Related News