IND vs AUS, 1st ODI : KL ਰਾਹੁਲ ਦਾ ਸ਼ਾਨਦਾਰ ਅਰਧ ਸੈਂਕੜਾ, ਭਾਰਤ ਨੇ 5 ਵਿਕਟਾਂ ਨਾਲ ਜਿੱਤਿਆ ਮੈਚ

Friday, Mar 17, 2023 - 08:54 PM (IST)

IND vs AUS, 1st ODI : KL ਰਾਹੁਲ ਦਾ ਸ਼ਾਨਦਾਰ ਅਰਧ ਸੈਂਕੜਾ, ਭਾਰਤ ਨੇ 5 ਵਿਕਟਾਂ ਨਾਲ ਜਿੱਤਿਆ ਮੈਚ

ਮੁੰਬਈ (ਭਾਸ਼ਾ)- ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇਕ ਦਿਨਾ ਮੈਚ ਵਿਚ ਸ਼ੁੱਕਰਵਾਰ ਇਥੇ ਆਸਟਰੇਲੀਆ ਨੂੰ 35.4 ਓਵਰਾਂ ’ਚ 188 ਦੌੜਾਂ ’ਤੇ ਢੇਰ ਕਰ ਦਿੱਤਾ। ਭਾਰਤ ਲਈ ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਆਸਟਰੇਲੀਆ ਵੱਲੋਂ ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 81 ਦੌੜਾਂ ਬਣਾਈਆਂ। ਭਾਰਤ ਦੇ ਸਟੈਂਡ-ਇਨ ਕਪਤਾਨ ਹਾਰਦਿਕ ਪੰਡਯਾ ਨੇ ਸ਼ੁੱਕਰਵਾਰ ਇਥੇ ਆਸਟਰੇਲੀਆ ਖ਼ਿਲਾਫ਼ ਪਹਿਲੇ ਵਨ ਡੇ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫ਼ੈਸਲਾ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ

PunjabKesari

ਆਸਟ੍ਰੇਲੀਆ ਵੱਲੋਂ 189 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਦੀ ਸ਼ੁਰੂਆਤ ਖ਼ਰਾਬ ਰਹੀ ਤੇ ਉਸ ਨੇ 39.5 ਓਵਰਾਂ ’ਚ 5 ਵਿਕਟਾਂ ਗੁਆ ਕੇ 191 ਦੌੜਾਂ ਬਣਾ ਕੇ ਮੈਚ ਜਿੱਤ ਲਿਆ । ਈਸ਼ਾਨ ਕਿਸ਼ਨ (3), ਸ਼ੁਭਮਨ ਗਿੱਲ (20), ਵਿਰਾਟ ਕੋਹਲੀ (4) ਤੇ ਸੂਰਯਕੁਮਾਰ ਯਾਦਵ (0), ਹਾਰਦਿਕ ਪੰਡਯਾ (25) ਜਲਦੀ ਪੈਵੇਲੀਅਨ ਪਰਤ ਗਏ। ਕੇ. ਐੱਲ. ਰਾਹੁਲ (75) ਤੇ ਰਵਿੰਦਰ ਜਡੇਜਾ (45) ਨੇ ਭਾਰਤ ਨੂੰ 5 ਵਿਕਟਾਂ ਨਾਲ ਜਿੱਤ ਦਿਵਾਈ ।

ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਬਣਾਉਣ ਲਈ ਇਟਲੀ ਗਏ ਪੰਜਾਬੀ ਦੀ ਅਚਾਨਕ ਮੌਤ

ਇਸ ਤੋਂ ਪਹਿਲਾਂ ਭਾਰਤ ਦੇ ਸਟੈਂਡ-ਇਨ ਕਪਤਾਨ ਹਾਰਦਿਕ ਪੰਡਯਾ ਨੇ ਸ਼ੁੱਕਰਵਾਰ ਨੂੰ ਇੱਥੇ ਆਸਟਰੇਲੀਆ ਖ਼ਿਲਾਫ਼ ਪਹਿਲੇ ਵਨ ਡੇ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫ਼ੈਸਲਾ ਕੀਤਾ ਸੀ। ਨਿਯਮਿਤ ਕਪਤਾਨ ਰੋਹਿਤ ਸ਼ਰਮਾ ਪਰਿਵਾਰਕ ਵਚਨਬੱਧਤਾਵਾਂ ਕਾਰਨ ਇਸ ਮੈਚ ’ਚ ਨਹੀਂ ਖੇਡ ਪਾ ਰਹੇ ਹਨ।  


author

Manoj

Content Editor

Related News