IND vs AUS ODI: ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਸ਼ਾਨਦਾਰ ਸ਼ੁਰੂਆਤ, 5 ਵਿਕਟਾਂ ਨਾਲ ਜਿੱਤਿਆ ਪਹਿਲਾ ਮੁਕਾਬਲਾ
Friday, Sep 22, 2023 - 09:53 PM (IST)

ਸਪੋਰਟਸ ਡੈਸਕ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਭਾਰਤ ਨੇ 5 ਵਿਕਟਾਂ ਨਾਲ ਜਿੱਤ ਲਿਆ ਹੈ। ਮੋਹਾਲੀ ਦੇ ਕ੍ਰਿਕਟ ਐਸੋਸੀਏਸ਼ਨ ਆਈ.ਐੱਸ. ਬਿੰਦਰਾ ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟ੍ਰੇਲੀਆ ਨੇ ਆਲ ਆਊਟ ਹੋ ਕੇ ਭਾਰਤ ਨੂੰ 277 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਭਾਰਤੀ ਟੀਮ ਨੇ 48.4 ਓਵਰਾ ਵਿੱਚ ਹੀ ਹਾਸਲ ਕਰ ਲਿਆ। ਭਾਰਤੀ ਟੀਮ ਨੇ ਸ਼ੁਭਮਨ ਗਿੱਲ ਅਤੇ ਰਿਤੂਰਾਜ ਗਾਇਕਵਾੜ ਦੀ ਬਦੌਲਤ ਸ਼ਾਨਦਾਰ ਸ਼ੁਰੂਆਤ ਕੀਤੀ।
ਦੋਵਾਂ ਬੱਲੇਬਾਜ਼ਾਂ ਨੇ ਪਹਿਲੇ ਵਿਕਟ ਲਈ 142 ਦੌੜਾਂ ਬਣਾਈਆਂ। ਗਾਇਕਵਾੜ 77 ਗੇਂਦਾਂ 'ਤੇ 10 ਚੌਕਿਆਂ ਦੀ ਮਦਦ ਨਾਲ 71 ਦੌੜਾਂ ਬਣਾ ਕੇ ਐਡਮ ਜ਼ੰਪਾ ਦੀ ਗੇਂਦ 'ਤੇ ਆਊਟ ਹੋ ਗਏ। ਇਸ ਤੋਂ ਬਾਅਦ ਸ਼੍ਰੇਅਸ ਅਈਅਰ 8 ਗੇਂਦਾਂ 'ਚ ਸਿਰਫ 3 ਦੌੜਾਂ ਬਣਾ ਕੇ ਰਨ ਆਊਟ ਹੋ ਗਏ। ਇਸ ਦੇ ਤੁਰੰਤ ਬਾਅਦ ਹੀ ਸ਼ੁਭਮਨ ਗਿੱਲ 74 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ ਮਗਰੋਂ ਕੇ.ਐੱਲ. ਰਾਹੁਲ ਅਤੇ ਸੂਰਿਆ ਕੁਮਾਰ ਯਾਦਵ ਦੇ ਸ਼ਾਨਦਾਰ ਅਰਧ ਸੈਂਕੜਿਆਂ ਸਦਕਾ ਭਾਰਤ ਨੇ ਮੈਚ ਜਿੱਤ ਲਿਆ।