IND vs AUS, 2nd T20I : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

11/26/2023 6:36:13 PM

ਸਪੋਰਟਸ ਡੈਸਕ- ਭਾਰਤ ਤੇ ਆਸਟ੍ਰੇਲੀਆ ਵਿਚਾਲੇ 5 ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੁਕਾਬਲਾ ਅੱਜ ਕੇਰਲ ਦੇ ਤਿਰੁਵਨੰਤਪੁਰਮ ਵਿਖੇ ਗ੍ਰੀਨਫੀਲਡ ਅੰਤਰਰਾਸ਼ਟਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਜਿੱਥੇ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਣਾ ਚਾਹੇਗੀ, ਉੱਥੇ ਹੀ ਆਸਟ੍ਰੇਲੀਆ ਦੀਆਂ ਨਜ਼ਰਾਂ ਮੈਚ ਜਿੱਤ ਕੇ ਲੜੀ 'ਚ ਬਰਾਬਰੀ ਕਰਨ 'ਤੇ ਹੋਣਗੀਆਂ। ਇਸ ਲੜੀ ਦਾ ਪਹਿਲਾ ਮੈਚ ਬੇਹੱਦ ਰੋਮਾਂਚਕ ਅੰਦਾਜ਼ 'ਚ ਭਾਰਤ ਨੇ 2 ਵਿਕਟਾਂ ਨਾਲ ਜਿੱਤਿਆ ਸੀ।

ਇਹ ਵੀ ਪੜ੍ਹੋ : ਮੁਹੰਮਦ ਸ਼ੰਮੀ ਬਣੇ ਮਸੀਹਾ, ਹਾਦਸੇ ਦਾ ਸ਼ਿਕਾਰ ਹੋਈ ਕਾਰ ਦੇ ਡਰਾਈਵਰ ਨੂੰ ਬਚਾਇਆ (ਦੇਖੋ ਵੀਡੀਓ)

ਲੜੀ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਜੋਸ਼ ਇੰਗਲਿਸ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ 20 ਓਵਰਾਂ 'ਚ 3 ਵਿਕਟਾਂ ਗੁਆ ਕੇ 208 ਦੌੜਾਂ ਬਣਾਈਆਂ ਸਨ। ਇਸ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਇਸ਼ਾਨ ਕਿਸ਼ਨ ਤੇ ਸੂਰਿਆਕੁਮਾਰ ਯਾਦਵ ਦੀ ਤੂਫ਼ਾਨੀ ਬੱਲੇਬਾਜ਼ੀ ਦੇ ਦਮ 'ਤੇ ਆਸਟ੍ਰੇਲੀਆ ਨੂੰ ਆਖ਼ਰੀ ਓਵਰ ਤੱਕ ਚੱਲੇ ਇਸ ਮੁਕਾਬਲੇ 'ਚ 2 ਵਿਕਟਾਂ ਨਾਲ ਹਰਾ ਦਿੱਤਾ ਤੇ ਲੜੀ 'ਚ 1-0 ਦੀ ਲੀਡ ਲੈ ਲਈ ਹੈ। 

ਹੈੱਡ ਟੂ ਹੈੱਡ
ਕੁਲ ਮੈਚ - 27
ਭਾਰਤ - 16 ਜਿੱਤੇ
ਆਸਟ੍ਰੇਲੀਆ - 10 ਜਿੱਤੇ
ਬੇਨਤੀਜਾ - 1

ਇਹ ਵੀ ਪੜ੍ਹੋ : ਨਿਸ਼ਾਨੇਬਾਜ਼ੀ 'ਚ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਅਵਨੀਤ ਕੌਰ ਸਿੱਧੂ ਦੇ ਜੀਵਨ 'ਤੇ ਇਕ ਝਾਤ

ਟੀਮਾਂ ਦੀ ਪਲੇਇੰਗ 11:-

ਭਾਰਤ - ਯਸ਼ਸਵੀ ਜਾਇਸਵਾਲ, ਰੁਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਰਿੰਕੂ ਸਿੰਘ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ, ਪ੍ਰਸਿੱਧ ਕ੍ਰਿਸ਼ਨਾ

ਆਸਟ੍ਰੇਲੀਆ - ਸਟੀਵਨ ਸਮਿਥ, ਮੈਥਿਊ ਸ਼ਾਰਟ, ਜੋਸ਼ ਇੰਗਲਿਸ, ਮਾਰਕਸ ਸਟੋਇਨਿਸ, ਟਿਮ ਡੇਵਿਡ, ਗਲੇਨ ਮੈਕਸਵੈੱਲ, ਮੈਥਿਊ ਵੇਡ (ਕਪਤਾਨ ਤੇ ਵਿਕਟਕੀਪਰ), ਸੀਨ ਐਬੋਟ, ਨਾਥਨ ਐਲਿਸ, ਐਡਮ ਜ਼ੈਂਪਾ, ਤਨਵੀਰ ਸੰਘਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tarsem Singh

Content Editor

Related News