ਭਾਰਤ ਨੇ ਆਸਟ੍ਰੇਲੀਆ ਖ਼ਿਲਾਫ਼ ਆਖ਼ਰੀ ਮੁਕਾਬਲਾ ਗੁਆਇਆ, 2-1 ਨਾਲ ਜਿੱਤੀ ਸੀਰੀਜ਼

09/27/2023 9:51:10 PM

ਸਪੋਰਟਸ ਡੈਸਕ: ਆਸਟ੍ਰੇਲੀਆ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਦੇ ਆਖ਼ਰੀ ਮੁਕਾਬਲੇ ਵਿਚ ਭਾਰਤੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਭਾਰਤ ਨੇ ਇਸ ਸੀਰੀਜ਼ ਵਿਚ ਪਹਿਲਾਂ ਹੀ 2 ਮੁਕਾਬਲੇ ਜਿੱਤ ਲਏ ਸੀ। ਇਸ ਤਰ੍ਹਾਂ ਭਾਰਤ ਨੇ ਵਨਡੇਅ ਸੀਰੀਜ਼ ਵਿਚ 2-1 ਨਾਲ ਜਿੱਤ ਦਰਜ ਕੀਤੀ। ਅਖ਼ੀਰਲੇ ਮੁਕਾਬਲੇ ਵਿਚ ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 50 ਓਵਰਾਂ ਵਿਚ 353 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਦੇ ਜਵਾਬ ਵਿਚ ਭਾਰਤੀ ਟੀਮ 49.4 ਓਵਰਾਂ ਵਿਚ ਹੀ 286 ਦੌੜਾਂ 'ਤੇ ਸਿਮਟ ਗਈ ਤੇ 66 ਦੌੜਾਂ ਨਾਲ ਇਹ ਮੁਕਾਬਲਾ ਹਾਰ ਗਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਲੱਖਾਂ ਰੁਪਏ ਦੇ ਕੇ ਲਵਾਈ ਸਰਕਾਰੀ ਨੌਕਰੀ, ਜੁਆਇਨਿੰਗ ਕਰਨ ਗਏ ਨੌਜਵਾਨ ਦੇ ਉੱਡੇ ਹੋਸ਼

ਕਪਤਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ ਪਾਰੀ ਖੇਡਦਿਆਂ 57 ਗੇਂਦਾਂ ਵਿਚ 6 ਛੱਕਿਆਂ ਤੇ 5 ਚੌਕਿਆਂ ਸਦਕਾ 81 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਵਿਰਾਟ ਕੋਹਲੀ ਨੇ 56, ਸ਼੍ਰੇਅਸ ਅਈਅਰ ਨੇ 48 ਅਤੇ ਰਵਿੰਦਰ ਜਡੇਜਾ ਨੇ 35 ਦੌੜਾਂ ਬਣਾਈਆਂ। ਪਰ ਇਹ ਪਾਰੀਆਂ ਐਨੇ ਵੱਡੇ ਟੀਚੇ ਦੇ ਕਰੀਬ ਪਹੁੰਚਣ ਲਈ ਕਾਫ਼ੀ ਨਹੀਂ ਸਨ। ਇਨ੍ਹਾਂ ਤੋਂ ਇਲਾਵਾ ਕੋਈ ਵੀ ਹੋਰ ਬੱਲੇਬਾਜ਼ ਕੋਈ ਵੱਡੀ ਪਾਰੀ ਨਹੀਂ ਖੇਡ ਸਕਿਆ। ਜਿਸ ਦੇ ਸਿੱਟੇ ਵਜੋਂ ਭਾਰਤੀ ਟੀਮ ਨਿਰਧਾਰਿਤ 50 ਓਵਰ ਵੀ ਪੂਰੇ ਨਹੀਂ ਖੇਡ ਸਕੀ ਤੇ 286 ਦੌੜਾਂ 'ਤੇ ਹੀ ਢੇਰ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਸਕੂਲ ਭੇਜੇ ਜਿਗਰ ਦੇ ਟੋਟੇ ਦੀ ਪਰਤੀ ਲਾਸ਼, 4 ਸਾਲਾ ਪੁੱਤ ਦਾ ਹਾਲ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

ਇਸ ਤੋਂ ਪਹਿਲਾਂ ਆਸਟ੍ਰੇਲੀਆ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 50 ਓਵਰਾਂ 'ਚ 7 ਵਿਕਟਾਂ ਗੁਆ ਕੇ 352 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 353 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆ ਲਈ ਮਿਸ਼ੇਲ ਮਾਰਸ਼ ਨੇ 96 ਦੌੜਾਂ, ਵਾਰਨਰ ਨੇ 56 ਦੌੜਾਂ ਤੇ ਸਟੀਵ ਸਮਿਥ ਨੇ 74 ਦੌੜਾਂ ਤੇ ਲਾਬੁਸ਼ੇਨ ਨੇ 72 ਦੌੜਾਂ ਬਣਾਈਆਂ। ਭਾਰਤ ਲਈ ਬੁਮਰਾਹ ਨੇ 3, ਸਿਰਾਜ ਨੇ 1 ਤੇ ਕੁਲਦੀਪ ਯਾਦਵ ਨੇ 2 ਵਿਕਟਾਂ ਲਈਆਂ।

ਇਹ ਖ਼ਬਰ ਵੀ ਪੜ੍ਹੋ - ਖੁਸ਼ੀਆਂ ਨੂੰ ਲੱਗੀ ਸਿਓਂਕ! ਧੀ ਦੇ ਵਿਆਹ ਲਈ ਬੈਂਕ 'ਚ ਰੱਖੇ ਲੱਖਾਂ ਰੁਪਏ ਕਢਵਾਉਣ ਗਈ ਮਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News