ਭਾਰਤ ਨੇ ਆਸਟ੍ਰੇਲੀਆ ਨੂੰ ਤੀਜੇ ਟੀ-20 ਮੈਚ 'ਚ 6 ਵਿਕਟਾਂ ਨਾਲ ਹਰਾਇਆ

09/25/2022 10:38:53 PM

ਸਪੋਰਟਸ ਡੈਸਕ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਆਈ ਆਸਟ੍ਰੇਲੀਆ ਦੀ ਟੀਮ ਨੇ ਨਿਰਧਾਰਤ 20 ਓਵਰਾਂ ’ਚ 7 ਵਿਕਟਾਂ ਦੇ ਨੁਕਸਾਨ ’ਤੇ 186 ਦੌੜਾਂ ਬਣਾਈਆਂ। ਇਸ ਤਰ੍ਹਾਂ ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿੱਤਾ। ਜਿਸ ਦੇ ਜਵਾਬ ’ਚ ਖੇਡਣ ਉੱਤਰੀ ਭਾਰਤੀ ਟੀਮ ਨੇ 4 ਵਿਕਟਾਂ ਗੁਆ ਕੇ 19.5 ਓਵਰਾਂ ’ਚ 187 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਤਰ੍ਹਾਂ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ ’ਤੇ 2-1 ਨਾਲ ਕਬਜ਼ਾ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ

ਪਹਿਲਾਂ ਬੱਲੇਬਾਜ਼ੀ ਕਰਨ ਆਈ ਆਸਟ੍ਰੇਲੀਆ ਦੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਆਰੋਨ ਫਿੰਚ 7 ਦੌੜਾਂ ਦੇ ਨਿੱਜੀ ਸਕੋਰ 'ਤੇ ਅਕਸ਼ਰ ਵਲੋਂ ਆਊਟ ਹੋ ਗਿਆ। ਆਸਟ੍ਰੇਲੀਆ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਓਪਨਰ ਕੈਮਰਨ ਗ੍ਰੀਨ 52 ਦੌੜਾਂ ਦੇ ਨਿੱਜੀ ਸਕੋਰ 'ਤੇ ਭੁਵਨੇਸ਼ਵਰ ਦਾ ਸ਼ਿਕਾਰ ਬਣ ਆਊਟ ਹੋਇਆ ਤੇ ਪਵੇਲੀਅਨ ਪਰਤ ਗਿਆ । ਕੈਮਰਨ ਨੇ ਆਪਣੀ 52 ਦੌੜਾਂ ਦੀ ਧਮਾਕੇਦਾਰ ਪਾਰੀ ਦੇ ਦੌਰਾਨ 7 ਚੌਕੇ ਤੇ 3 ਛੱਕੇ ਲਾਏ। ਇਸ ਤੋਂ ਬਾਅਦ ਆਸਟ੍ਰੇਲੀਆ ਦੇ ਗਲੇਨ ਮੈਕਸਵੇਲ 6 ਦੌੜਾਂ ਦੇ ਨਿੱਜੀ ਸਕੋਰ 'ਤੇ ਅਕਸ਼ਰ ਪਟੇਲ ਵਲੋਂ ਰਨ ਆਊਟ ਹੋ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਸਟੀਵ ਸਮਿਥ ਵੀ ਸਸਤੇ 'ਚ 9 ਦੌੜਾਂ ਬਣਾ ਚਾਹਲ ਵਲੋਂ ਆਊਟ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਜ਼ਖ਼ਮੀ ਪੰਜਾਬਣ ਦੀ ਹੋਈ ਮੌਤ

ਆਸਟ੍ਰੇਲੀਆ ਦੇ ਜੋਸ਼ ਇੰਗਲਿਸ 24 ਦੌੜਾਂ ਬਣਾ ਅਕਸ਼ਰ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਆਏ ਮੈਥਿਊ ਵੇਡ 1 ਦੌੜ ਦੇ ਨਿੱਜੀ ਸਕੋਰ 'ਤੇ ਅਕਸ਼ਰ ਪਟੇਲ ਦਾ ਸ਼ਿਕਾਰ ਬਣ ਆਊਟ ਹੋਏ। ਟਿਮ ਡੇਵਿਡ 54 ਦੌੜਾਂ ਬਣਾ ਹਰਸ਼ਲ ਪਟੇਲ ਵਲੋਂ ਆਊਟ ਹੋਏ। ਡੈਨੀਅਲ ਸੈਮਸ ਤੇ ਪੈਟ ਕਮਿੰਸ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 28 ਤੇ 0 ਦੌੜਾਂ ਬਣਾਈਆਂ ਭਾਰਤ ਵਲੋਂ ਭੁਵਨੇਸ਼ਵਰ ਕੁਮਾਰ ਨੇ 1, ਅਕਸ਼ਰ ਪਟੇਲ ਨੇ 3, ਯੁਜਵੇਂਦਰ ਚਾਹਲ ਨੇ 1 ਤੇ ਹਰਸ਼ਲ ਪਟੇਲ ਨੇ 1 ਵਿਕਟ ਲਏ। ਇਹ ਫੈਸਲਾਕੁੰਨ ਮੈਚ ਹੋਵੇਗਾ ਅਤੇ ਜੋ ਵੀ ਇਸ ਮੈਚ ਨੂੰ ਜਿੱਤੇਗਾ ਉਹ ਸੀਰੀਜ਼ 'ਤੇ ਕਬਜ਼ਾ ਕਰ ਲਵੇਗਾ।

 


Manoj

Content Editor

Related News