IND vs AUS : ਚੌਥੇ ਟੈਸਟ 'ਚ ਖਾਲਿਸਤਾਨੀ ਧਮਕੀ ਦਾ ਮਾਮਲਾ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫਤਾਰ

Sunday, Mar 12, 2023 - 05:56 PM (IST)

ਸਪੋਰਟਸ ਡੈਸਕ- ਗੁਜਰਾਤ ਪੁਲਿਸ ਨੇ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤ-ਆਸਟ੍ਰੇਲੀਆ ਟੈਸਟ ਮੈਚ ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਸਾਈਬਰ ਸੈੱਲ ਯੂਨਿਟ ਨੇ ਕਾਰਵਾਈ ਕਰਦੇ ਹੋਏ ਮੱਧ ਪ੍ਰਦੇਸ਼ ਦੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਦੋਵੇਂ ਦੋਸ਼ੀ ਸਿਮ ਬਾਕਸ ਤਕਨੀਕ ਦੀ ਵਰਤੋਂ ਕਰਕੇ ਧਮਕੀਆਂ ਦੇ ਰਹੇ ਸਨ।
 
ਇਹ ਵੀ ਪੜ੍ਹੋ : ਲੰਮੀ ਉਡੀਕ ਖਤਮ, ਕੋਹਲੀ ਨੇ ਜੜਿਆ ਸੈਂਕੜਾ, ਇਸ ਮਾਮਲੇ 'ਚ ਬਣਿਆ ਦੁਨੀਆ ਦਾ ਨੰਬਰ-1 ਬੱਲੇਬਾਜ਼

ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਪੀਐਮ ਐਂਥਨੀ ਅਲਬਾਨੀਜ਼ ਨਾਲ ਅਹਿਮਦਾਬਾਦ ਵਿੱਚ ਸਨ। ਇਸ ਦੌਰਾਨ ਮੁਲਜ਼ਮਾਂ ਨੇ ਇਹ ਧਮਕੀਆਂ ਦਿੱਤੀਆਂ। ਧਮਕੀਆਂ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਟੀਮ ਲਗਾਤਾਰ ਦੋਸ਼ੀਆਂ ਦੀ ਲੋਕੇਸ਼ਨ ਦਾ ਪਤਾ ਲਗਾਉਣ 'ਚ ਲੱਗੀ ਹੋਈ ਸੀ। ।ਅਧਿਕਾਰਤ ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਵੱਖ-ਵੱਖ ਫਰਜ਼ੀ ਟਵਿਟਰ ਅਕਾਊਂਟਸ ਰਾਹੀਂ ਧਮਕੀਆਂ ਵੀ ਮਿਲ ਰਹੀਆਂ ਹਨ।

ਖਾਲਿਸਤਾਨੀ ਅੱਤਵਾਦੀਆਂ ਨਾਲ ਸੀ ਸੰਪਰਕ  

ਮੀਡੀਆ ਰਿਪੋਰਟਾਂ ਮੁਤਾਬਕ ਟੈਸਟ ਮੈਚ ਚ ਵਿਘਨ ਪਾਉਣ ਦੀ ਧਮਕੀ ਦੇਣ ਵਾਲਿਆਂ ਦਾ ਖਾਲਿਸਤਾਨੀ ਅੱਤਵਾਦੀਆਂ ਨਾਲ ਸੰਪਰਕ ਸੀ। ਖਾਲਿਸਤਾਨ ਪੱਖੀ ਅੱਤਵਾਦੀ ਗੁਰਪਰਵੰਤ ਸਿੰਘ ਦੇ ਗੈਂਗ ਨੇ ਕਈ ਧਮਕੀ ਭਰੇ ਮੈਸੇਜ ਵਾਇਰਲ ਕੀਤੇ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਜਰਾਤ ਪੁਲਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ।
 
ਇਹ ਵੀ ਪੜ੍ਹੋ : WPL 2023 : ਦਿੱਲੀ ਦੀ ਸ਼ਾਨਦਾਰ ਜਿੱਤ, ਗੁਜਰਾਤ ਨੂੰ 10 ਵਿਕਟਾਂ ਨਾਲ ਹਰਾਇਆ

ਮੈਚ ਦੀ ਸਥਿਤੀ

ਤੁਹਾਨੂੰ ਦੱਸ ਦੇਈਏ ਕਿ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਮੈਚ ਦਾ ਅੱਜ ਚੌਥਾ ਦਿਨ ਹੈ। ਅੱਜ ਭਾਰਤ ਲਈ ਮਹੱਤਵਪੂਰਨ ਦਿਨ ਬਣ ਗਿਆ ਹੈ। ਟੀਮ ਬਾਰਡਰ-ਗਾਵਸਕਰ ਟਰਾਫੀ ਲਈ ਪੂਰਾ ਜ਼ੋਰ ਲਗਾ ਰਹੀ ਹੈ। ਵਿਰਾਟ ਕੋਹਲੀ ਅਤੇ ਅਕਸ਼ਰ ਪਟੇਲ ਨੇ ਚੌਥੇ ਦਿਨ ਪਾਰੀ ਨੂੰ ਸੰਭਾਲਿਆ। ਭਾਰਤ ਨੇ ਹੁਣ ਤਕ 173 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 560 ਦੌੜਾਂ ਬਣਾ ਲਈਆਂ ਹਨ ਤੇ ਆਸਟ੍ਰੇਲੀਆ ਖਿਲਾਫ 80 ਦੌੜਾਂ ਦੀ ਬੜ੍ਹਤ ਲੈ ਲਈ ਹੈ।

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News