ਆਸਟਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਨਿਤੀਸ਼ ਰੈੱਡੀ ਸਣੇ ਇਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਮਿਲਿਆ ਮੌਕਾ

Saturday, Oct 26, 2024 - 05:30 AM (IST)

ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 5 ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਰੋਹਿਤ ਸ਼ਰਮਾ ਨੂੰ ਕਪਤਾਨ ਅਤੇ ਜਸਪ੍ਰੀਤ ਬੁਮਰਾਹ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਆਸਟਰੇਲੀਆ ਦੌਰੇ ਲਈ ਚੁਣੀ ਗਈ ਟੀਮ 'ਚ ਤਜਰਬੇਕਾਰ ਅਤੇ ਨੌਜਵਾਨ ਖਿਡਾਰੀਆਂ ਨੂੰ ਮੌਕਾ ਮਿਲਿਆ ਹੈ। ਘਰੇਲੂ ਸਰਕਿਟ 'ਚ ਦੌੜਾਂ ਬਣਾਉਣ ਤੋਂ ਬਾਅਦ ਅਭਿਮਨਿਊ ਈਸ਼ਵਰਨ ਨੂੰ ਟੀਮ 'ਚ ਜਗ੍ਹਾ ਮਿਲੀ ਹੈ। ਨਿਤੀਸ਼ ਕੁਮਾਰ ਰੈੱਡੀ ਅਤੇ ਹਰਸ਼ਿਤ ਰਾਣਾ ਨੂੰ ਪਹਿਲੀ ਵਾਰ ਟੈਸਟ ਟੀਮ 'ਚ ਸ਼ਾਮਲ ਕੀਤਾ ਗਿਆ ਹੈ ਅਤੇ ਉਹ ਇਸ ਸੀਰੀਜ਼ ਲਈ ਆਸਟਰੇਲੀਆ ਜਾਣਗੇ। 

ਕੁਲਦੀਪ ਸੱਟ ਕਾਰਨ ਬਾਹਰ

ਇਸ ਵਿਚਕਾਰ ਭਾਰਤ ਦੇ ਸਟਾਰ ਸਪਿਨਰ ਕੁਲਦੀਪ ਯਾਦਵ ਟੀਮ 'ਚੋਂ ਬਾਹਰ ਹੋ ਗਏ ਹਨ। ਇਸ ਤੋਂ ਇਲਾਵਾ ਭਾਰਤ ਦੇ ਸਪਿਨ ਬਾਲਿੰਗ ਆਲਰਾਊਂਡਰ ਅਕਸ਼ਰ ਪਟੇਲ ਨੂੰ ਵੀ ਟੀਮ 'ਚ ਸ਼ਾਮਲ ਨਹੀਂ ਕੀਤਾ ਗਿਆ।

ਸ਼ਮੀ ਨੂੰ ਫਿਰ ਲੱਗਾ ਝਟਕਾ

ਮੁਹੰਮਦ ਸ਼ਮੀ ਨੂੰ ਇਕ ਵਾਰ ਫਿਰ ਟੈਸਟ ਟੀਮ ਦਾ ਹਿੱਸਾ ਨਹੀਂ ਬਣਾਇਆ ਗਿਆ ਹੈ। ਫਿਲਹਾਲ ਸਟਾਰ ਤੇਜ਼ ਗੇਂਦਬਾਜ਼ ਸਰਜਰੀ ਤੋਂ ਠੀਕ ਹੋ ਰਿਹਾ ਹੈ। ਹਾਲ ਹੀ 'ਚ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਸੀ ਕਿ ਉਹ ਨਹੀਂ ਚਾਹੁੰਦੇ ਕਿ ਸ਼ਮੀ ਇਸ ਦੌਰੇ 'ਤੇ ਆਸਟ੍ਰੇਲੀਆ ਆਉਣ। ਉਨ੍ਹਾਂ ਨੇ ਕਿਹਾ- ਈਮਾਨਦਾਰੀ ਨਾਲ ਕਹਾਂ ਤਾਂ ਸ਼ਮੀ ਨੂੰ ਆਸਟ੍ਰੇਲੀਆ ਸੀਰੀਜ਼ ਲਈ ਚੁਣਨਾ ਮੁਸ਼ਕਿਲ ਹੈ। ਸ਼ਮੀ ਦੇ ਇੱਕ ਹੋਰ ਸੱਟ ਲੱਗੀ ਅਤੇ ਉਨ੍ਹਾਂ ਦੇ ਗੋਡੇ ਸੁੱਜ ਗਏ ਹਨ। ਇਸ ਨਾਲ ਉਨ੍ਹਾਂ ਦੀ ਹਾਲਤ ਥੋੜੀ ਵਿਗੜ ਗਈ ਅਤੇ ਉਨ੍ਹਾਂ ਨੂੰ ਦੁਬਾਰਾ ਸ਼ੁਰੂ ਕਰਨਾ ਪਿਆ। ਉਹ ਡਾਕਟਰਾਂ ਅਤੇ ਫਿਜ਼ੀਓਜ਼ ਨਾਲ NCA (ਨੈਸ਼ਨਲ ਕ੍ਰਿਕਟ ਅਕੈਡਮੀ, ਬੰਗਲੌਰ) ਵਿੱਚ ਹਨ। ਅਸੀਂ ਅਨਫਿੱਟ ਸ਼ਮੀ ਨੂੰ ਆਸਟ੍ਰੇਲੀਆ ਨਹੀਂ ਲੈ ਕੇ ਜਾਣਾ ਚਾਹੁੰਦੇ। ਅਸੀਂ ਉਮੀਦ ਕਰ ਰਹੇ ਹਾਂ ਕਿ ਉਹ 100 ਫੀਸਦੀ ਫਿੱਟ ਹੋ ਜਾਵੇ।

ਪ੍ਰਸਿਧ ਕ੍ਰਿਸ਼ਨਾ ਦੀ ਵਾਪਸੀ, ਅਕਸ਼ਰ ਦਾ ਕੱਟਿਆ ਪੱਤਾ

ਇਸ ਮੈਚ 'ਚ ਤੇਜ਼ ਗੇਂਦਬਾਜ਼ੀ ਦੀ ਅਗਵਾਈ ਜਸਪ੍ਰੀਤ ਬੁਮਰਾਹ ਕਰਨਗੇ। ਇਸ 'ਚ ਉਨ੍ਹਾਂ ਦਾ ਸਾਥ ਦੇਣ ਲਈ ਮੁਹੰਮਦ ਸਿਰਾਜ, ਆਕਾਸ਼ ਦੀਪ ਅਤੇ ਪ੍ਰਸਿਧ ਕ੍ਰਿਸ਼ਨਾ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਕ੍ਰਿਸ਼ਨਾ ਨੇ ਵੀ ਟੈਸਟ ਟੀਮ 'ਚ ਵਾਪਸੀ ਕੀਤੀ ਹੈ। ਉਨ੍ਹਾਂ ਨੂੰ ਆਖਰੀ ਵਾਰ ਦੱ. ਅਫਰੀਕਾ ਖਿਲਾਫ ਖੇਡਦੇ ਦੇਖਿਆ ਗਿਆ ਸੀ। ਇਸ ਦੇ ਨਾਲ ਹੀ ਸਪਿਨ ਵਿਭਾਗ ਵਿੱਚ ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ ਅਤੇ ਵਾਸ਼ਿੰਗਟਨ ਸੁੰਦਰ ਨੂੰ ਜਗ੍ਹਾ ਮਿਲੀ ਹੈ। ਇਸ ਦੇ ਨਾਲ ਹੀ ਅਕਸ਼ਰ ਪਟੇਲ ਨੂੰ ਮੌਕਾ ਨਹੀਂ ਮਿਲਿਆ ਹੈ।

ਬਾਰਡਰ-ਗਾਵਸਕਰ ਟ੍ਰਾਫੀ ਲਈ ਭਾਰਤੀ ਟੀਮ- ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਯਸ਼ਸਵੀ ਜਾਇਸਵਾਲ, ਅਭਿਮਨਿਊ ਈਸ਼ਵਰਨ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇ.ਐੱਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟਕੀਪਰ), ਆਰ. ਅਸ਼ਵਿਨ, ਆਰ. ਜਡੇਜਾ, ਮੁਹੰਮਦ ਸਿਰਾਜ, ਆਕਾਸ਼ ਦੀਪ, ਪ੍ਰਸਿੱਧ ਕ੍ਰਿਸ਼ਨਾ, ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ।

ਰਿਜ਼ਰਵ- ਮੁਕੇਸ਼ ਕੁਮਾਰ, ਨਵਦੀਪ ਸੈਣੀ, ਖਲੀਲ ਅਹਿਮਦ।

ਬਾਰਡਰ-ਗਾਵਸਕਰ ਟ੍ਰਾਫੀ 2024-25 ਦਾ ਸ਼ੈਡਿਊਲ

ਮੈਚ ਤਾਰੀਖ ਸਥਾਨ
ਪਹਿਲਾ ਟੈਸਟ 22-26 ਨਵੰਬਰ ਪਰਥ ਸਟੇਡੀਅਮ
ਦੂਜਾ ਟੈਸਟ 6-10 ਦਸੰਬਰ ਐਡੀਲੇਡ ਓਵਰ
ਤੀਜਾ ਟੈਸਟ 14-18 ਦਸੰਬਰ ਗਾਬਾ
ਚੌਥਾ ਟੈਸਟ 26-30 ਦਸੰਬਰ ਐੱਮ.ਸੀ.ਜੀ.
ਪੰਜਵਾਂ ਟੈਸਟ 3-7 ਜਨਵਰੀ ਐੱਮ.ਸੀ.ਜੀ.

 

 

 


Rakesh

Content Editor

Related News