IND vs BAN: ਰਿਸ਼ਭ ਪੰਤ ਟੀਮ ਤੋਂ ਬਾਹਰ, ਮੈਡੀਕਲ ਟੀਮ ਨਾਲ ਸਲਾਹ ਕਰਕੇ ਲਿਆ ਗਿਆ ਫੈਸਲਾ
Sunday, Dec 04, 2022 - 03:48 PM (IST)
ਮੀਰਪੁਰ : ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਬੰਗਲਾਦੇਸ਼ ਦੇ ਖਿਲਾਫ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਤੋਂ ਭਾਰਤੀ ਟੀਮ 'ਚੋਂ ਰਿਲੀਜ਼ (ਟੀਮ ਤੋਂ ਹਟਾਇਆ) ਕਰ ਦਿੱਤਾ ਗਿਆ)। ਭਾਰਤੀ ਕ੍ਰਿਕਟ ਬੋਰਡ (BCCI) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਤ ਨੂੰ ਬੀਸੀਸੀਆਈ ਦੀ ਮੈਡੀਕਲ ਟੀਮ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਰਿਲੀਜ਼ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਬਦਲ ਦੀ ਮੰਗ ਨਹੀਂ ਕੀਤੀ ਗਈ ਹੈ।
ਬੀਸੀਸੀਆਈ ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ, "ਬੀਸੀਸੀਆਈ ਦੀ ਮੈਡੀਕਲ ਟੀਮ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਰਿਸ਼ਭ ਪੰਤ ਨੂੰ ਵਨਡੇ ਟੀਮ ਤੋਂ ਰਿਲੀਜ਼ ਕਰ ਦਿੱਤਾ ਗਿਆ ਹੈ।" ਉਹ ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜ ਜਾਵੇਗਾ। ਉਸ ਦਾ ਬਦਲ ਨਹੀਂ ਲੱਭਿਆ ਗਿਆ। ਖੱਬੇ ਹੱਥ ਦੇ ਸਪਿਨ ਗੇਂਦਬਾਜ਼ ਆਲਰਾਊਂਡਰ ਅਕਸ਼ਰ ਪਟੇਲ ਵੀ ਬੰਗਲਾਦੇਸ਼ ਦੇ ਖਿਲਾਫ ਪਹਿਲੇ ਵਨਡੇ ਵਿੱਚ ਚੋਣ ਲਈ ਉਪਲਬਧ ਨਹੀਂ ਸੀ।
ਇਹ ਵੀ ਪੜ੍ਹੋ : ਆਸਟ੍ਰੇਲੀਆ ਨੂੰ ਹਰਾ ਕੇ ਅਰਜਨਟੀਨਾ ਫੀਫਾ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ 'ਚ ਪੁੱਜਾ
ਸੂਤਰਾਂ ਮੁਤਾਬਕ ਅਕਸ਼ਰ ਦੀ ਨੈੱਟ 'ਤੇ ਬੱਲੇਬਾਜ਼ੀ ਕਰਦੇ ਹੋਏ ਆਪਣੀਆਂ ਪਸਲੀਆਂ 'ਚ ਸੱਟ ਲੱਗ ਗਈ ਸੀ ਅਤੇ ਉਹ ਇਸ ਤੋਂ ਠੀਕ ਹੋ ਰਹੇ ਹਨ। ਪੰਤ ਨੂੰ ਟੀਮ ਤੋਂ ਬਾਹਰ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ ਪਰ ਉਹ ਸਾਰੇ ਫਾਰਮੈਟ ਖੇਡਣ ਵਾਲਾ ਟੀਮ ਦਾ ਇਕਲੌਤਾ ਖਿਡਾਰੀ ਸੀ ਜਿਸ ਨੂੰ ਪਿਛਲੇ ਮਹੀਨੇ ਆਸਟਰੇਲੀਆ ਵਿੱਚ ਹੋਏ ਟੀ-20 ਵਿਸ਼ਵ ਕੱਪ ਤੋਂ ਬਾਅਦ ਬਰੇਕ ਨਹੀਂ ਦਿੱਤਾ ਗਿਆ ਸੀ।
ਟੀ-20 ਵਿਸ਼ਵ ਕੱਪ ਸੈਮੀਫਾਈਨਲ 'ਚ ਇੰਗਲੈਂਡ ਖਿਲਾਫ ਹਾਰ ਤੋਂ ਬਾਅਦ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਵਰਗੇ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਪੰਤ ਹਾਲਾਂਕਿ ਛੇ ਸੀਮਤ ਓਵਰਾਂ ਦੇ ਮੈਚਾਂ ਲਈ ਟੀਮ ਨਾਲ ਨਿਊਜ਼ੀਲੈਂਡ ਲਈ ਰਵਾਨਾ ਹੋ ਗਿਆ। ਭਾਰਤ ਅਤੇ ਬੰਗਲਾਦੇਸ਼ ਨੂੰ ਵੀ ਤਿੰਨ ਵਨਡੇ ਤੋਂ ਬਾਅਦ ਦੋ ਟੈਸਟ ਮੈਚ ਖੇਡਣੇ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।