IND vs BAN 2nd Test Stumps : ਮੀਂਹ ਕਾਰਨ ਜਲਦੀ ਖਤਮ ਹੋਈ ਪਹਿਲੇ ਦਿਨ ਦੀ ਖੇਡ ਬੰਗਲਾਦੇਸ਼ 107/3

Friday, Sep 27, 2024 - 03:49 PM (IST)

IND vs BAN 2nd Test Stumps : ਮੀਂਹ ਕਾਰਨ ਜਲਦੀ ਖਤਮ ਹੋਈ ਪਹਿਲੇ ਦਿਨ ਦੀ ਖੇਡ ਬੰਗਲਾਦੇਸ਼ 107/3

ਕਾਨਪੁਰ : ਕਾਨਪੁਰ : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦਾ ਪਹਿਲਾ ਦਿਨ ਸ਼ੁੱਕਰਵਾਰ ਨੂੰ ਇੱਥੇ ਭਾਰੀ ਮੀਂਹ ਕਾਰਨ ਜਲਦੀ ਖਤਮ ਹੋ ਗਿਆ। ਜਦੋਂ ਤੱਕ ਖੇਡ ਰੁਕੀ, ਉਦੋਂ ਤੱਕ ਬੰਗਲਾਦੇਸ਼ ਨੇ ਤਿੰਨ ਵਿਕਟਾਂ 'ਤੇ 107 ਦੌੜਾਂ ਬਣਾ ਲਈਆਂ ਸਨ। ਇਸ ਦੌਰਾਨ ਬੰਗਲਾਦੇਸ਼ ਨੇ ਦੁਪਹਿਰ ਦੇ ਖਾਣੇ ਤੋਂ ਬਾਅਦ ਦੇ ਸੈਸ਼ਨ ਵਿੱਚ ਨੌਂ ਓਵਰਾਂ ਦੀ ਖੇਡ ਵਿੱਚ 33 ਦੌੜਾਂ ਜੋੜ ਕੇ ਕਪਤਾਨ ਨਜ਼ਮੁਲ ਹਸਨ ਸ਼ਾਂਤੋ (31) ਦਾ ਵਿਕਟ ਗੁਆ ਦਿੱਤਾ। ਮੁਸ਼ਫਿਕੁਰ ਰਹੀਮ (ਛੇ) ਅਤੇ ਮੋਮਿਨੁਲ ਹੱਕ (40) ਕ੍ਰੀਜ਼ 'ਤੇ ਮੌਜੂਦ ਸਨ।
ਕਾਨਪੁਰ ਦੇ ਗ੍ਰੀਨਪਾਰਕ ਸਟੇਡੀਅਮ 'ਚ ਬੰਗਲਾਦੇਸ਼ ਖਿਲਾਫ ਦੂਜੇ ਟੈਸਟ ਮੈਚ 'ਚ ਭਾਰਤ ਨੇ ਸ਼ੁੱਕਰਵਾਰ ਨੂੰ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਮੀਂਹ ਅਤੇ ਖਰਾਬ ਮੌਸਮ ਕਾਰਨ ਮੈਚ ਤੈਅ ਸਮੇਂ ਤੋਂ ਕਰੀਬ ਇਕ ਘੰਟਾ ਪਛੜ ਕੇ ਸ਼ੁਰੂ ਹੋਇਆ। ਗ੍ਰੀਨਪਾਰਕ ਗਰਾਊਂਡ ਵਿੱਚ ਬੀਤੀ ਰਾਤ ਮੀਂਹ ਕਾਰਨ ਗਿੱਲੇ ਹੋਏ ਆਊਟਫੀਲਡ ਨੂੰ ਸੁਕਾਉਣ ਲਈ ਗਰਾਊਂਡ ਸਟਾਫ ਨੇ ਸਖ਼ਤ ਮਿਹਨਤ ਕੀਤੀ। ਮੈਦਾਨੀ ਅੰਪਾਇਰ ਨੇ 9.30 ਵਜੇ ਫੀਲਡ ਦਾ ਨਿਰੀਖਣ ਕੀਤਾ ਅਤੇ 10.00 ਵਜੇ ਟਾਸ ਦਾ ਐਲਾਨ ਕੀਤਾ। ਮੈਚ 10:30 ਵਜੇ ਸ਼ੁਰੂ ਹੋਇਆ। ਦੋ ਟੈਸਟ ਮੈਚਾਂ ਦੀ ਸੀਰੀਜ਼ 'ਚ ਪਹਿਲਾ ਟੈਸਟ ਜਿੱਤ ਕੇ ਅਜੇਤੂ ਬੜ੍ਹਤ ਹਾਸਲ ਕਰ ਚੁੱਕੇ ਭਾਰਤ ਨੇ ਦੂਜੇ ਟੈਸਟ ਮੈਚ ਲਈ ਕੋਈ ਬਦਲਾਅ ਨਹੀਂ ਕੀਤਾ ਹੈ ਅਤੇ ਉਹ ਪਿੱਚ 'ਚ ਮੌਜੂਦ ਨਮੀ ਦਾ ਫਾਇਦਾ ਉਠਾਉਣ ਲਈ ਚੇਨਈ ਟੈਸਟ ਵਾਂਗ ਤਿੰਨ ਤੇਜ਼ ਗੇਂਦਬਾਜ਼ਾਂ ਨਾਲ ਮੈਦਾਨ 'ਤੇ ਉਤਰੇਗਾ।
ਅਜਿਹਾ 1964 ਤੋਂ ਬਾਅਦ ਪਹਿਲੀ ਵਾਰ ਹੋਇਆ 
ਬੰਗਲਾਦੇਸ਼ ਨੇ ਨਾਹਿਦ ਰਾਣਾ ਅਤੇ ਤਸਕੀਨ ਅਹਿਮਦ ਦੀ ਜਗ੍ਹਾ ਤਾਇਜੁਲ ਇਸਲਾਮ ਅਤੇ ਖਾਲਿਦ ਨੂੰ ਟੀਮ ਵਿਚ ਸ਼ਾਮਲ ਕੀਤਾ ਹੈ। ਟਾਸ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਪਿਛਲੇ ਮੈਚ ਵਿੱਚ ਸਾਡੀ ਸ਼ੁਰੂਆਤ ਚੰਗੀ ਨਹੀਂ ਰਹੀ ਸੀ ਪਰ ਬਾਅਦ ਵਿੱਚ ਟੀਮ ਨੇ ਵਾਪਸੀ ਕੀਤੀ। ਇੱਥੇ ਦਿਲਚਸਪ ਗੱਲ ਇਹ ਹੈ ਕਿ 1964 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਗ੍ਰੀਨਪਾਰਕ ਪਿੱਚ 'ਤੇ ਚੌਥੀ ਪਾਰੀ ਖੇਡਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ।
ਇਸ ਮੈਦਾਨ ਦਾ ਰਿਕਾਰਡ
ਹੁਣ ਤੱਕ ਇੱਥੇ 23 ਟੈਸਟ ਮੈਚ ਖੇਡੇ ਜਾ ਚੁੱਕੇ ਹਨ, ਜਿਸ 'ਚ ਸੱਤ ਮੈਚ ਭਾਰਤ ਦੇ ਹੱਕ 'ਚ ਗਏ ਹਨ ਜਦਕਿ ਤਿੰਨ 'ਚ ਹਾਰ ਹੋਈ ਹੈ। 13 ਮੈਚਾਂ ਵਿੱਚ ਜਿੱਤ ਜਾਂ ਹਾਰ ਦਾ ਫੈਸਲਾ ਨਹੀਂ ਹੋ ਸਕਿਆ। ਭਾਰਤ ਨੇ ਆਪਣਾ ਆਖਰੀ ਮੈਚ ਇੱਥੇ 2021 'ਚ ਨਿਊਜ਼ੀਲੈਂਡ ਖਿਲਾਫ ਖੇਡਿਆ ਸੀ, ਜਿਸ 'ਚ ਜਿੱਤ ਜਾਂ ਹਾਰ ਦਾ ਫੈਸਲਾ ਨਹੀਂ ਹੋ ਸਕਿਆ ਸੀ।
ਪਲੇਇੰਗ 11 :
ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਆਰ ਅਸ਼ਵਿਨ, ਆਕਾਸ਼ ਦੀਪ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।
ਬੰਗਲਾਦੇਸ਼: ਨਜ਼ਮੁਲ ਹਸਨ ਸ਼ਾਂਤੋ (ਕਪਤਾਨ), ਸ਼ਾਦਮਾਨ ਇਸਲਾਮ, ਜ਼ਾਕਿਰ ਹਸਨ, ਮੋਮਿਨੁਲ ਹੱਕ, ਮੁਸ਼ਫਾਕਿਰ ਰਹੀਮ, ਸ਼ਾਕਿਬ ਅਲ ਹਸਨ, ਮੇਹਦੀ ਹਸਨ ਮਿਰਾਜ਼, ਲਿਟਨ ਦਾਸ (ਵਿਕਟਕੀਪਰ), ਹਸਨ ਮਹਿਮੂਦ, ਖਾਲਿਦ ਅਹਿਮਦ ਅਤੇ ਤੈਜੁਲ ਇਸਲਾਮ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Aarti dhillon

Content Editor

Related News