IND vs BAN 2nd Test Day 3 : ਗਿੱਲੇ ਆਊਟਫੀਲਡ ਕਾਰਨ ਤੀਜੇ ਦਿਨ ਦੀ ਖੇਡ ਰੱਦ

Sunday, Sep 29, 2024 - 02:35 PM (IST)

IND vs BAN 2nd Test Day 3 : ਗਿੱਲੇ ਆਊਟਫੀਲਡ ਕਾਰਨ ਤੀਜੇ ਦਿਨ ਦੀ ਖੇਡ ਰੱਦ

ਕਾਨਪੁਰ : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਗਿੱਲੇ ਆਊਟਫੀਲਡ ਕਾਰਨ ਇਕ ਵੀ ਗੇਂਦ ਸੁੱਟੇ ਬਿਨਾਂ ਰੱਦ ਹੋ ਗਈ। ਇਸ ਤੋਂ ਪਹਿਲਾਂ ਲਗਾਤਾਰ ਮੀਂਹ ਕਾਰਨ ਇਕ ਵੀ ਗੇਂਦ ਸੁੱਟੇ ਬਿਨਾਂ ਦੂਜੇ ਦਿਨ ਦੀ ਖੇਡ ਰੱਦ ਕਰ ਦਿੱਤੀ ਗਈ ਸੀ। ਸਵੇਰੇ ਹਲਕੀ ਬਾਰਿਸ਼ ਤੋਂ ਬਾਅਦ ਤੇਜ਼ ਬਾਰਿਸ਼ ਸ਼ੁਰੂ ਹੋ ਗਈ, ਜਿਸ ਕਾਰਨ ਗ੍ਰੀਨ ਪਾਰਕ ਸਟੇਡੀਅਮ 'ਚ ਦੂਜੇ ਦਿਨ ਕੋਈ ਖੇਡ ਨਹੀਂ ਹੋ ਸਕੀ। 11.15 ਦੇ ਆਸਪਾਸ ਬਾਰਿਸ਼ ਰੁਕਣ 'ਤੇ ਗਰਾਊਂਡਸਮੈਨ ਨੇ ਤਿੰਨ ਸੁਪਰ ਸੋਪਰ ਤਾਇਨਾਤ ਕੀਤੇ। ਰੋਸ਼ਨੀ ਵੀ ਸਾਫ਼ ਨਹੀਂ ਸੀ ਇਸ ਲਈ ਖੇਡ ਨੂੰ ਅਧਿਕਾਰਤ ਤੌਰ 'ਤੇ ਦੁਪਹਿਰ 2:15 ਵਜੇ ਰੱਦ ਕਰਨਾ ਪਿਆ।
ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਸੋਮਵਾਰ ਅਤੇ ਮੰਗਲਵਾਰ ਨੂੰ ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਅਜਿਹੇ 'ਚ ਮੈਚ ਡਰਾਅ ਵੱਲ ਵਧਦਾ ਨਜ਼ਰ ਆ ਰਿਹਾ ਹੈ। ਪਹਿਲੇ ਦਿਨ ਬੰਗਲਾਦੇਸ਼ ਨੇ ਤਿੰਨ ਵਿਕਟਾਂ ’ਤੇ 107 ਦੌੜਾਂ ਬਣਾਈਆਂ ਸਨ ਜਦੋਂ ਮੀਂਹ ਕਾਰਨ ਸਿਰਫ਼ 35 ਓਵਰ ਹੀ ਸੁੱਟੇ ਜਾ ਸਕੇ ਸਨ। ਭਾਰਤੀ ਤੇਜ਼ ਗੇਂਦਬਾਜ਼ ਆਕਾਸ਼ ਦੀਪ ਨੇ ਬੰਗਲਾਦੇਸ਼ ਦੇ ਸਲਾਮੀ ਬੱਲੇਬਾਜ਼ ਜ਼ਾਕਿਰ ਹਸਨ ਅਤੇ ਸ਼ਾਦਮਾਨ ਇਸਲਾਮ ਨੂੰ ਆਊਟ ਕੀਤਾ ਸੀ ਜਦਕਿ ਰਵੀਚੰਦਰਨ ਅਸ਼ਵਿਨ ਨੇ ਕਪਤਾਨ ਨਜ਼ਮੁਲ ਹੁਸੈਨ ਸ਼ਾਂਤੋ ਦਾ ਵਿਕਟ ਲਿਆ ਸੀ। ਭਾਰਤ ਨੇ ਪਹਿਲਾ ਟੈਸਟ 280 ਦੌੜਾਂ ਨਾਲ ਜਿੱਤ ਕੇ ਦੋ ਮੈਚਾਂ ਦੀ ਲੜੀ ਵਿੱਚ 1.0 ਨਾਲ ਅੱਗੇ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਾਨਪੁਰ ਦੇ ਗ੍ਰੀਨਪਾਰਕ ਸਟੇਡੀਅਮ 'ਚ ਬੰਗਲਾਦੇਸ਼ ਖਿਲਾਫ ਦੂਜੇ ਟੈਸਟ ਮੈਚ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਮੀਂਹ ਅਤੇ ਖਰਾਬ ਮੌਸਮ ਕਾਰਨ ਮੈਚ ਤੈਅ ਸਮੇਂ ਤੋਂ ਕਰੀਬ ਇਕ ਘੰਟਾ ਪਛੜ ਕੇ ਸ਼ੁਰੂ ਹੋਇਆ। ਗ੍ਰੀਨਪਾਰਕ ਗਰਾਊਂਡ ਵਿੱਚ ਬੀਤੀ ਰਾਤ ਮੀਂਹ ਕਾਰਨ ਗਿੱਲੇ ਹੋਏ ਆਊਟਫੀਲਡ ਨੂੰ ਸੁਕਾਉਣ ਲਈ ਗਰਾਊਂਡ ਸਟਾਫ ਨੇ ਸਖ਼ਤ ਮਿਹਨਤ ਕੀਤੀ। ਮੈਦਾਨੀ ਅੰਪਾਇਰ ਨੇ 9.30 ਵਜੇ ਫੀਲਡ ਦਾ ਨਿਰੀਖਣ ਕੀਤਾ ਅਤੇ 10.00 ਵਜੇ ਟਾਸ ਦਾ ਐਲਾਨ ਕੀਤਾ। ਮੈਚ 10:30 ਵਜੇ ਸ਼ੁਰੂ ਹੋਇਆ। ਦੋ ਟੈਸਟ ਮੈਚਾਂ ਦੀ ਸੀਰੀਜ਼ 'ਚ ਪਹਿਲਾ ਟੈਸਟ ਜਿੱਤ ਕੇ ਅਜੇਤੂ ਬੜ੍ਹਤ ਹਾਸਲ ਕਰ ਚੁੱਕੇ ਭਾਰਤ ਨੇ ਦੂਜੇ ਟੈਸਟ ਮੈਚ ਲਈ ਕੋਈ ਬਦਲਾਅ ਨਹੀਂ ਕੀਤਾ ਹੈ ਅਤੇ ਪਿੱਚ 'ਚ ਨਮੀ ਦੇ ਪ੍ਰਚਲਤ ਹੋਣ ਦਾ ਫਾਇਦਾ ਉਠਾਉਣ ਲਈ ਚੇਨਈ ਟੈਸਟ ਵਾਂਗ 3 ਤੇਜ਼ ਗੇਂਦਬਾਜ਼ਾਂ ਨਾਲ ਮੈਦਾਨ 'ਤੇ ਉਤਰਿਆ ਹੈ। 
ਦੋਵਾਂ ਟੀਮਾਂ ਦੀ ਪਲੇਇੰਗ 11:
ਭਾਰਤ:
ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਆਰ ਅਸ਼ਵਿਨ, ਆਕਾਸ਼ ਦੀਪ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।
ਬੰਗਲਾਦੇਸ਼ : ਨਜ਼ਮੁਲ ਹਸਨ ਸ਼ਾਂਤੋ (ਕਪਤਾਨ), ਸ਼ਾਦਮਾਨ ਇਸਲਾਮ, ਜ਼ਾਕਿਰ ਹਸਨ, ਮੋਮਿਨੁਲ ਹੱਕ, ਮੁਸ਼ਫਾਕਿਰ ਰਹੀਮ, ਸ਼ਾਕਿਬ ਅਲ ਹਸਨ, ਮੇਹਦੀ ਹਸਨ ਮਿਰਾਜ਼, ਲਿਟਨ ਦਾਸ (ਵਿਕਟਕੀਪਰ), ਹਸਨ ਮਹਿਮੂਦ, ਖਾਲਿਦ ਅਹਿਮਦ ਅਤੇ ਤਾਇਜੁਲ ਇਸਲਾਮ।


author

Aarti dhillon

Content Editor

Related News