IND vs ENG : 1st Test Day 2 : ਭਾਰਤ ਨੂੰ ਲੱਗਾ ਛੇਵਾਂ ਝਟਕਾ, ਰਿਸ਼ਭ ਪੰਤ ਹੋਇਆ ਆਊਟ
Saturday, Jun 21, 2025 - 05:37 PM (IST)

ਸਪੋਰਟਸ ਡੈਸਕ- ਭਾਰਤ ਤੇ ਇੰਗਲੈਂਡ ਦਰਮਿਆਨ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਲੀਡਜ਼ ਦੇ ਹੈਡਿੰਗਲੇ ਕ੍ਰਿਕਟ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਅੱਜ ਮੈਚ ਦਾ ਦੂਜਾ ਦਿਨ ਹੈ ਤੇ ਭਾਰਤ ਨੇ ਪਹਿਲੇ ਦਿਨ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 359 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ। ਦੂਜੇ ਦਿਨ ਭਾਰਤ ਵਲੋਂ ਸ਼ੁਭਮਨ ਗਿੱਲ ਸ਼ਾਨਦਾਰ 147 ਦੌੜਾਂ, ਰਿਸ਼ਭ ਪੰਤ ਸ਼ਾਨਦਾਰ 134 ਦੌੜਾ ਤੇ ਕਰੁਣ ਨਾਇਰ 0 ਦੌੜ ਬਣਾ ਆਊਟ ਹੋਏ। ਖਬਰ ਲਿਖੇ ਜਾਣ ਸਮੇਂ ਤਕ ਭਾਰਤ ਨੇ 6 ਵਿਕਟਾਂ ਗੁਆ ਕੇ 454 ਦੌੜਾਂ ਬਣਾ ਲਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8