IND vs ENG : ਜਡੇਜਾ ਤੇ KL ਰਾਹੁਲ ਦੂਜੇ ਟੈਸਟ ਤੋਂ ਬਾਹਰ, ਸਰਫਰਾਜ਼ ਸਣੇ ਇਨ੍ਹਾਂ ਖਿਡਾਰੀਆਂ ਨੂੰ ਮੌਕਾ

Monday, Jan 29, 2024 - 06:41 PM (IST)

IND vs ENG : ਜਡੇਜਾ ਤੇ KL ਰਾਹੁਲ ਦੂਜੇ ਟੈਸਟ ਤੋਂ ਬਾਹਰ, ਸਰਫਰਾਜ਼ ਸਣੇ ਇਨ੍ਹਾਂ ਖਿਡਾਰੀਆਂ ਨੂੰ ਮੌਕਾ

ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਟੀਮ ਲਈ ਬੁਰੀ ਖਬਰ ਆਈ ਹੈ। ਦਰਅਸਲ ਹੈਦਰਾਬਾਦ 'ਚ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਨੂੰ ਦੋਹਰਾ ਝਟਕਾ ਲੱਗਾ ਹੈ। ਸਟਾਰ ਆਲਰਾਊਂਡਰ ਰਵਿੰਦਰ ਜੇਡਜਾ ਅਤੇ ਮੱਧਕ੍ਰਮ ਦੇ ਬੱਲੇਬਾਜ਼ ਕੇ. ਐੱਲ. ਰਾਹੁਲ ਵਿਸ਼ਾਖਾਪਟਨਮ 'ਚ ਖੇਡੇ ਜਾਣ ਵਾਲੇ ਦੂਜੇ ਟੈਸਟ ਤੋਂ ਬਾਹਰ ਹੋ ਗਏ ਹਨ। ਬੀ. ਸੀ. ਸੀ. ਆਈ. ਨੇ ਇਹ ਜਾਣਕਾਰੀ ਦਿੱਤੀ ਹੈ।

PunjabKesari

ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ 2 ਫਰਵਰੀ ਤੋਂ ਵਿਸ਼ਾਖਾਪਟਨਮ 'ਚ ਖੇਡਿਆ ਜਾਣਾ ਹੈ। ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਅਤੇ ਮੱਧਕ੍ਰਮ ਦੇ ਬੱਲੇਬਾਜ਼ ਕੇ. ਐੱਲ. ਰਾਹੁਲ ਇਸ ਟੈਸਟ ਮੈਚ ਤੋਂ ਬਾਹਰ ਹੋ ਗਏ ਹਨ। ਜਡੇਜਾ ਨੂੰ ਹੈਦਰਾਬਾਦ ਵਿੱਚ ਖੇਡੇ ਗਏ ਪਹਿਲੇ ਟੈਸਟ ਦੇ ਚੌਥੇ ਦਿਨ ਹੈਮਸਟ੍ਰਿੰਗ ਵਿੱਚ ਸੱਟ ਲੱਗ ਗਈ ਸੀ, ਜਦਕਿ ਕੇਐਲ ਰਾਹੁਲ ਨੇ ਆਪਣੇ ਸੱਜੇ ਕਵਾਡ੍ਰਿਸਪਸ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ। 

ਇਹ ਵੀ ਪੜ੍ਹੋ : ਵਿਰਾਟ ਕੋਹਲੀ ਨੇ ਮੇਰੇ 'ਤੇ ਥੁੱਕਿਆ ਸੀ - ਦੱਖਣੀ ਅਫਰੀਕੀ ਬੱਲੇਬਾਜ਼ ਦਾ ਹੈਰਾਨ ਕਰਨ ਵਾਲਾ ਖੁਲਾਸਾ

PunjabKesari

ਭਾਰਤੀ ਕ੍ਰਿਕਟ ਟੀਮ ਦੀ ਚੋਣ ਕਮੇਟੀ ਨੇ ਦੂਜੇ ਟੈਸਟ ਲਈ ਸਰਫਰਾਜ਼ ਖਾਨ, ਸੌਰਭ ਕੁਮਾਰ ਅਤੇ ਵਾਸ਼ਿੰਗਟਨ ਸੁੰਦਰ ਨੂੰ ਟੀਮ ਇੰਡੀਆ ਵਿੱਚ ਸ਼ਾਮਲ ਕੀਤਾ ਹੈ। ਭਾਰਤੀ ਕ੍ਰਿਕਟ ਟੀਮ ਦੀ ਚੋਣ ਕਮੇਟੀ ਨੇ ਦੂਜੇ ਟੈਸਟ ਲਈ ਸਰਫਰਾਜ਼ ਖਾਨ, ਸੌਰਭ ਕੁਮਾਰ ਅਤੇ ਵਾਸ਼ਿੰਗਟਨ ਸੁੰਦਰ ਨੂੰ ਟੀਮ ਇੰਡੀਆ ਵਿੱਚ ਸ਼ਾਮਲ ਕੀਤਾ ਹੈ। ਹਾਲਾਂਕਿ ਅਵੇਸ਼ ਖਾਨ ਆਪਣੀ ਰਣਜੀ ਟੀਮ ਮੱਧ ਪ੍ਰਦੇਸ਼ ਦੇ ਨਾਲ ਹੀ ਰਹਿਣਗੇ ਅਤੇ ਲੋੜ ਪੈਣ 'ਤੇ ਹੀ ਟੀਮ ਇੰਡੀਆ ਨਾਲ ਜੁੜਨਗੇ।

PunjabKesari

ਇੰਗਲੈਂਡ ਖਿਲਾਫ ਦੂਜੇ ਟੈਸਟ ਲਈ ਟੀਮ ਇੰਡੀਆ - ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜਾਇਸਵਾਲ, ਸ਼੍ਰੇਅਸ ਅਈਅਰ, ਕੇ. ਐਸ. ਭਰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਅਵੇਸ਼ ਖਾਨ, ਰਜਤ ਪਾਟੀਦਾਰ, ਸਰਫਰਾਜ਼ ਖਾਨ, ਵਾਸ਼ਿੰਗਟਨ ਸੁੰਦਰ ਅਤੇ ਸੌਰਭ ਕੁਮਾਰ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tarsem Singh

Content Editor

Related News