IND vs ENG 2nd T20i : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
Saturday, Jan 25, 2025 - 06:35 PM (IST)

ਸਪੋਰਟਸ ਡੈਸਕ- ਭਾਰਤ ਤੇ ਇੰਗਲੈਂਡ ਦਰਮਿਆਨ ਪੰਜ ਟੀ20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਚੇਨਈ ਦੇ ਐੱਮਏ ਚਿਦਾਂਬਰਮ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਬੁੱਧਵਾਰ ਨੂੰ ਕੋਲਕਾਤਾ ਵਿਚ ਪਹਿਲਾ ਮੈਚ 7 ਵਿਕਟਾਂ ਨਾਲ ਜਿੱਤ ਕੇ 5 ਮੈਚਾਂ ਦੀ ਸੀਰੀਜ਼ ਵਿਚ ਸ਼ੁਰੂਆਤੀ ਬੜ੍ਹਤ ਹਾਸਲ ਕੀਤੀ ਸੀ। ਇਸ ਮੈਚ ਵਿਚ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਤੇ ਸਪਿੰਨਰ ਵਰੁਣ ਚੱਕਰਵਰਤੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਰਤ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ।
ਇਹ ਵੀ ਪੜ੍ਹੋ : ਸ਼ੁਭਮਨ ਗਿੱਲ ਨੇ ਖਰੀਦਿਆ ਨਵਾਂ ਘਰ, ਕਰੋੜਾਂ 'ਚ ਹੈ ਕੀਮਤ, ਇੰਝ ਮਨਾਈ ਲੋਹੜੀ
ਦੋਵੇਂ ਦੇਸ਼ਾਂ ਦੀ ਪਲੇਇੰਗ 11
ਇੰਗਲੈਂਡ : ਬੇਨ ਡਕੇਟ, ਫਿਲਿਪ ਸਾਲਟ (ਵਿਕਟਕੀਪਰ), ਜੋਸ ਬਟਲਰ (ਕਪਤਾਨ), ਹੈਰੀ ਬਰੂਕ, ਲੀਆਮ ਲਿਵਿੰਗਸਟੋਨ, ਜੈਮੀ ਸਮਿਥ, ਜੈਮੀ ਓਵਰਟਨ, ਬ੍ਰਾਇਡਨ ਕਾਰਸੇ, ਜੋਫਰਾ ਆਰਚਰ, ਆਦਿਲ ਰਾਸ਼ਿਦ, ਮਾਰਕ ਵੁੱਡ
ਭਾਰਤ : ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਧਰੁਵ ਜੁਰੇਲ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8