IND vs ENG 4th Test : ਭਾਰਤ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ ਅਜੇਤੂ ਬੜ੍ਹਤ

Monday, Feb 26, 2024 - 01:58 PM (IST)

ਸਪੋਰਟਸ ਡੈਸਕ- ਭਾਰਤ ਤੇ ਇੰਗਲੈਂਡ ਦਰਮਿਆਨ ਰਾਂਚੀ 'ਚ ਖੇਡੇ ਜਾ ਰਹੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦੇ ਚੌਥੇ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾਇਆ। ਇੰਗਲੈਂਡ ਤੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਰੋਹਿਤ ਸ਼ਰਮਾ ਦੀਆਂ 55 ਦੌੜਾਂ, ਸ਼ੁਭਮਨ ਗਿੱਲ ਦੀਆਂ 52 ਦੌੜਾਂ, ਧਰੁਵ ਜੁਰੇਲ ਦੀਆਂ 39 ਦੌੜਾਂ ਯਸ਼ਸਵੀ ਜਾਇਸਵਾਲ ਦੀਆਂ  37 ਦੌੜਾਂ ਦੀ ਬਦੌਲਤ 192 ਦੌੜਾਂ ਬਣਾਈਆਂ ਤੇ 5 ਵਿਕਟਾਂ ਨਾਲ ਮੈਚ ਜਿੱਤ ਲਿਆ। ਇਸ ਤਰ੍ਹਾਂ ਭਾਰਤ ਨੇ ਇੰਗਲੈਂਡ ਖਿਲਾਫ ਸੀਰੀਜ਼ 'ਚ 3-1 ਦੀ ਅਜੇਤੂ ਬੜ੍ਹਤ ਬਣਾਈ ਹੈ।

ਇਹ ਵੀ ਪੜ੍ਹੋ : ਅਸ਼ਵਿਨ ਨੇ ਰਚਿਆ ਇਤਿਹਾਸ, ਭਾਰਤ ਲਈ ਸਭ ਤੋਂ ਵੱਧ ਟੈਸਟ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣੇ

ਇਸ ਤੋਂ ਪਹਿਲਾਂ ਮੈਚ ਦੀ ਸ਼ੁਰੂਆਤ 'ਚ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਪਣੀ ਪਹਿਲੀ ਪਾਰੀ 'ਚ 353 ਦੌੜਾਂ ਬਣਾਈਆਂ ਸਨ। ਇੰਗਲੈਂਡ ਦੀ ਪਹਿਲੀ ਪਾਰੀ 'ਚ ਭਾਰਤ ਲਈ ਰਵਿੰਦਰ ਜਡੇਜਾ ਨੇ 4, ਆਕਾਸ਼ਦੀਪ ਨੇ 3, ਸਿਰਾਜ ਨੇ 2 ਤੇ ਅਸ਼ਵਿਨ ਨੇ 1 ਵਿਕਟਾਂ ਲਈਆਂ ਸਨ। ਇਸ ਤੋਂ ਬਾਅਦ ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ 'ਚ 307 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਗਲੈਂਡ ਨੂੰ 46 ਦੌੜਾਂ ਦੀ ਬੜ੍ਹਤ ਮਿਲ ਗਈ। ਇਸ ਤੋਂ ਬਾਅਦ ਇੰਗਲੈਂਡ ਨੇ ਆਪਣੀ ਦੂਜੀ ਪਾਰੀ 'ਚ 145 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ।

ਇਹ ਵੀ ਪੜ੍ਹੋ : ਭਾਰਤੀ ਪੁਰਸ਼ ਹਾਕੀ ਟੀਮ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ

ਦੋਵੇਂ ਟੀਮਾਂ ਇਸ ਪ੍ਰਕਾਰ ਹਨ:

ਭਾਰਤ: ਰੋਹਿਤ ਸ਼ਰਮਾ, ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਰਜਤ ਪਾਟੀਦਾਰ, ਸਰਫਰਾਜ਼ ਖਾਨ, ਧਰੁਵ ਜੁਰੇਲ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਕੁਲਦੀਪ ਯਾਦਵ, ਮੁਹੰਮਦ ਸਿਰਾਜ ਅਤੇ ਆਕਾਸ਼ ਦੀਪ।
ਇੰਗਲੈਂਡ: ਜੈਕ ਕ੍ਰਾਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਜੌਨੀ ਬੇਅਰਸਟੋ, ਬੇਨ ਸਟੋਕਸ (ਕਪਤਾਨ), ਬੇਨ ਫੌਕਸ (ਵਿਕਟਕੀਪਰ), ਟਾਮ ਹੈਟਰਲੇ, ਓਲੀ ਰੌਬਿਨਸਨ, ਸ਼ੋਏਬ ਬਸ਼ੀਰ ਅਤੇ ਜੇਮਸ ਐਂਡਰਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Tarsem Singh

Content Editor

Related News