IND vs ENG: ਪੰਜਵੇਂ ਟੈਸਟ ਲਈ ਭਾਰਤੀ ਟੀਮ ਦਾ ਐਲਾਨ, KL ਰਾਹੁਲ ਬਾਹਰ, ਬੁਮਰਾਹ ਦੀ ਐਂਟਰੀ

02/29/2024 3:51:25 PM

ਸਪੋਰਟਸ ਡੈਸਕ : ਬੀਸੀਸੀਆਈ ਨੇ ਇੰਗਲੈਂਡ ਖਿਲਾਫ ਸੀਰੀਜ਼ ਦੇ ਪੰਜਵੇਂ ਅਤੇ ਆਖਰੀ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਕੇਐੱਲ ਰਾਹੁਲ ਟੀਮ ਤੋਂ ਬਾਹਰ ਹਨ ਜਦਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਵਾਪਸੀ ਹੋਵੇਗੀ। ਪੰਜਵਾਂ ਟੈਸਟ 7 ਮਾਰਚ ਤੋਂ ਖੇਡਿਆ ਜਾਵੇਗਾ। ਬੀਸੀਸੀਆਈ ਨੇ ਕਿਹਾ, 'ਫਿਟਨੈਸ ਸਮੱਸਿਆ ਕਾਰਨ ਉਹ ਧਰਮਸ਼ਾਲਾ 'ਚ ਹੋਣ ਵਾਲੇ ਪੰਜਵੇਂ ਅਤੇ ਆਖਰੀ ਟੈਸਟ ਤੋਂ ਬਾਹਰ ਹੋ ਗਿਆ ਹੈ। ਬੀਸੀਸੀਆਈ ਦੀ ਮੈਡੀਕਲ ਟੀਮ ਉਸ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਚੌਥੇ ਟੈਸਟ 'ਚ ਆਰਾਮ ਦਿੱਤਾ ਗਿਆ ਜਸਪ੍ਰੀਤ ਬੁਮਰਾਹ ਪੰਜਵੇਂ ਟੈਸਟ ਲਈ ਧਰਮਸ਼ਾਲਾ 'ਚ ਟੀਮ ਨਾਲ ਜੁੜਨਗੇ।
ਉਨ੍ਹਾਂ ਨੇ ਕਿਹਾ, 'ਵਾਸ਼ਿੰਗਟਨ ਸੁੰਦਰ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ ਅਤੇ ਉਹ 2 ਮਾਰਚ, 2024 ਤੋਂ ਮੁੰਬਈ ਦੇ ਖਿਲਾਫ ਸ਼ੁਰੂ ਹੋਣ ਵਾਲੇ ਰਣਜੀ ਟਰਾਫੀ ਸੈਮੀਫਾਈਨਲ ਮੈਚ ਲਈ ਆਪਣੀ ਰਣਜੀ ਟਰਾਫੀ ਟੀਮ ਤਾਮਿਲਨਾਡੂ 'ਚ ਸ਼ਾਮਲ ਹੋਣਗੇ। ਜੇਕਰ ਲੋੜ ਪਈ ਤਾਂ ਉਹ ਘਰੇਲੂ ਮੈਚਾਂ ਦੀ ਸਮਾਪਤੀ ਤੋਂ ਬਾਅਦ ਪੰਜਵੇਂ ਟੈਸਟ ਲਈ ਭਾਰਤੀ ਟੀਮ 'ਚ ਸ਼ਾਮਲ ਹੋਣਗੇ।
ਇਸ ਤੋਂ ਇਲਾਵਾ ਬੀਸੀਸੀਆਈ ਨੇ ਮੁਹੰਮਦ ਸ਼ਮੀ ਬਾਰੇ ਅਪਡੇਟ ਦਿੰਦੇ ਹੋਏ ਕਿਹਾ, 'ਸ਼ਮੀ ਦੀ ਸੱਜੀ ਅੱਡੀ ਦੀ ਸਮੱਸਿਆ ਲਈ 26 ਫਰਵਰੀ 2024 ਨੂੰ ਸਫਲਤਾਪੂਰਵਕ ਸਰਜਰੀ ਹੋਈ। ਉਹ ਠੀਕ ਹੋ ਰਹੇ ਹਨ ਅਤੇ ਜਲਦੀ ਹੀ ਆਪਣੀ ਮੁੜ ਵਸੇਬੇ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਬੈਂਗਲੁਰੂ ਵਿੱਚ ਨੈਸ਼ਨਲ ਕ੍ਰਿਕਟ ਅਕੈਡਮੀ (ਐੱਨਸੀਏ) ਜਾਣਗੇ।
ਗੌਰਤਲਬ ਹੈ ਕਿ ਭਾਰਤ ਨੇ ਪਹਿਲਾ ਟੈਸਟ ਹਾਰਨ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦੇ ਹੋਏ ਲਗਾਤਾਰ ਤਿੰਨ ਮੈਚ ਜਿੱਤ ਕੇ ਟੈਸਟ ਸੀਰੀਜ਼ ਜਿੱਤੀ ਸੀ।
5ਵੇਂ ਟੈਸਟ ਲਈ ਭਾਰਤ ਦੀ ਅਪਡੇਟ ਕੀਤੀ ਟੀਮ:
ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਵਿਕਟਕੀਪਰ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਰਜਤ ਪਾਟੀਦਾਰ, ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟਕੀਪਰ), ਕੇਐੱਸ ਭਰਤ (ਵਿਕਟਕੀਪਰ), ਦੇਵਦੱਤ ਪਡੀਕਲ, ਆਰ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਆਕਾਸ਼ ਦੀਪ।


Aarti dhillon

Content Editor

Related News