ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 186 ਦੌੜਾਂ ਦਾ ਟੀਚਾ
Wednesday, Nov 04, 2026 - 11:13 AM (IST)
ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਔਕਲੈਂਡ ਦੇ ਏਡਨ ਪਾਰਕ ਵਿਖੇ ਖੇਡਿਆ ਜਾ ਰਿਹਾ ਹੈ। ਮੈਚ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ ਬੇਹੱਦ ਖਰਾਬ ਪ੍ਰਦਰਸ਼ਨ ਕਰਦੇ ਹੋਏ 40.2 ਓਵਰਾਂ 'ਚ ਆਲ ਆਊਟ ਹੋ ਕੇ 185 ਦੌੜਾਂ ਬਣਾਈਆਂ ਤੇ ਭਾਰਤ ਸਾਹਮਣੇ ਜਿੱਤ ਲਈ 186 ਦੌੜਾਂ ਦਾ ਟੀਚਾ ਰੱਖਿਆ। ਨਿਊਜ਼ੀਲੈਂਡ ਲਈ ਟਿਮ ਸਿਫਰਟ ਨੇ 38 ਦੌੜਾਂ, ਡੇਰਿਲ ਮਿਸ਼ੇਲ ਨੇ 28 ਦੌੜਾਂ, ਗਲੇਨ ਫਿਲਿਪਸ ਨੇ 30 ਦੌੜਾਂ ਤੇ ਜੈਕਬ ਡਫੀ ਨੇ 15 ਦੌੜਾਂ ਤੇ ਬਲੇਅਰ ਟਿਕਨਰ ਨੇ 34 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਦਹਾਈ ਦਾ ਅੰਕੜਾ ਵੀ ਨਾ ਛੂਹ ਸਕਿਆ। ਭਾਰਤ ਲਈ ਅਰਸ਼ਦੀਪ ਸਿੰਘ ਨੇ 4, ਅੰਸ਼ੁਲ ਕੰਬੋਜ ਨੇ 2 ਤੇ ਗੁਰਨੂਰ ਬਰਾੜ ਨੇ 3 ਵਿਕਟਾਂ ਲਈਆਂ।
ਪਲੇਇੰਗ 11
ਨਿਊਜ਼ੀਲੈਂਡ : ਟਿਮ ਸੀਫਰਟ, ਵਿਲ ਯੰਗ, ਹੈਨਰੀ ਨਿਕੋਲਸ, ਡੈਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਇਲ ਜੈਮੀਸਨ, ਜੈਕਬ ਡਫੀ, ਬਲੇਅਰ ਟਿਕਨਰ।
ਭਾਰਤ : ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਨਮਨ ਧੀਰ, ਅੰਸ਼ੁਲ ਕੰਬੋਜ, ਆਕਿਬ ਨਬੀ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ।
