IND vs NZ : ਭਾਰਤ ਨੇ ਰਚਿਆ ਇਤਿਹਾਸ, ਪਹਿਲੀ ਵਾਰ ਨਿਊਜ਼ੀਲੈਂਡ 'ਚ ਜਿੱਤਿਆ ਟੀ-20 ਮੈਚ
Friday, Feb 08, 2019 - 03:18 PM (IST)
ਆਕਲੈਂਡ— ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦੇ ਦੂਜੇ ਟੀ-20 ਮੈਚ ਨੂੰ ਭਾਰਤ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਮੌਜੂਦਾ ਸੀਰੀਜ਼ ਦਾ ਸਕੋਰ ਭਾਰਤ ਨੇ 1-1 ਨਾਲ ਬਰਾਬਰ ਕਰ ਦਿੱਤਾ ਹੈ। ਇਸ ਮੈਚ 'ਚ ਭਾਰਤ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਰੋਹਿਤ ਸ਼ਰਮਾ ਅਤੇ ਕਰੁਣਾਲ ਪੰਡਯਾ ਹਨ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਇਤਿਹਾਸ ਰਚ ਦਿੱਤਾ ਹੈ। ਇਹ ਨਿਊਜ਼ੀਲੈਂਡ ਦੀ ਧਰਤੀ 'ਤੇ ਭਾਰਤ ਦੀ ਪਹਿਲਾ ਟੀ-20 ਜਿੱਤ ਰਹੀ। ਇਸ ਤੋਂ ਪਹਿਲਾਂ ਭਾਰਤੀ ਟੀਮ ਕਦੀ ਵੀ ਨਿਊਜ਼ੀਲੈਂਡ ਦੀ ਧਰਤੀ 'ਤੇ ਕੋਈ ਵੀ ਟੀ-20 ਮੈਚ ਨਹੀਂ ਜਿੱਤ ਸਕੀ ਸੀ। ਅੱਜ ਦੇ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੇ ਨਿਊਜ਼ੀਲੈਂਡ ਦੀ ਧਰਤੀ 'ਤੇ ਤਿੰਨ ਟੀ-20 ਮੈਚ ਖੇਡੇ ਸਨ ਅਤੇ ਇਨ੍ਹਾਂ ਤਿੰਨ ਮੈਚਾਂ 'ਚ ਟੀਮ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਸੀ।
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਦੇ ਦੂਜੇ ਮੈਚ 'ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 158 ਦੌੜਾਂ ਬਣਾਈਆਂ। ਇਸ ਤਰ੍ਹਾਂ ਉਸ ਨੇ ਭਾਰਤ ਨੂੰ ਜਿੱਤ ਲਈ 159 ਦੌੜਾਂ ਦਾ ਟੀਚਾ ਦਿੱਤਾ ਹੈ। ਨਿਊਜ਼ੀਲੈਂਡ ਤੋਂ ਮਿਲੇ 159 ਦੌੜਾਂ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਮੈਚ ਨੂੰ ਭਾਰਤ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ।
ਮੈਚ ਦੌਰਾਨ ਟੀਮ ਦੇ ਕਪਤਾਨ ਰੋਹਿਤ ਸ਼ਰਮਾ 50 ਦੌੜਾਂ ਦਾ ਸ਼ਾਨਦਾਰ ਅਰਧ ਸੈਂਕੜਾ ਜੜ ਕੇ ਆਊਟ ਹੋ ਗਏ। ਰੋਹਿਤ ਈਸ਼ ਸੋਢੀ ਦੀ ਗੇਂਦ 'ਤੇ ਸਾਊਦੀ ਨੂੰ ਕੈਚ ਦੇ ਬੈਠੇ ਤੇ ਆਊਟ ਹੋ ਗਏ। ਰੋਹਿਤ ਨੇ ਆਪਣੀ ਪਾਰੀ ਦੇ ਦੌਰਾਨ 4 ਛੱਕੇ ਅਤੇ 3 ਚੌਕੇ ਲਗਾਏ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਸ਼ਿਖਰ ਧਵਨ 30 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਧਵਨ ਲੋਕੀ ਫਰਗਿਊਸਨ ਦੀ ਗੇਂਦ 'ਤੇ ਗ੍ਰੈਂਡਹੋਮੇ ਨੂੰ ਕੈਚ ਦੇ ਬੈਠੇ ਤੇ ਆਊਟ ਹੋ ਗਏ। ਸ਼ਿਖਰ ਧਵਨ ਨੇ ਆਪਣੀ ਪਾਰੀ ਦੇ ਦੌਰਾਨ 2 ਚੌਕੇ ਲਗਾਏ। ਭਾਰਤ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਵਿਜੇ ਸ਼ੰਕਰ 14 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਸ਼ੰਕਰ ਡੇਰਿਲ ਮਿਸ਼ੇਲ ਦੀ ਗੇਂਦ 'ਤੇ ਸਾਊਦੀ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਰਿਸ਼ਭ ਪੰਤ 40 ਦੌੜਾਂ ਅਤੇ ਐੱਮ.ਐੱਸ. ਧੋਨੀ 20 ਦੌੜਾਂ ਬਣਾ ਕੇ ਅਜੇਤੂ ਰਹੇ।
ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੈਚ ਦੇ ਦੌਰਾਨ ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਟਿਮ ਸਿਫਰਟ 12 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਸਿਫਰਟ ਭੁਵਨੇਸ਼ਵਰ ਕੁਮਾਰ ਦੀ ਗੇਂਦ 'ਤੇ ਧੋਨੀ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਕੌਲਿਨ ਮੁਨਰੋ 12 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਕੌਲਿਨ ਮੁਨਰੋ ਕਰੁਣਾਲ ਪੰਡਯਾ ਦੀ ਗੇਂਦ 'ਤੇ ਰੋਹਿਤ ਨੂੰ ਕੈਚ ਦੇ ਬੈਠੇ ਅਤੇ ਆਊਟ ਹੋ ਗਏ।

ਨਿਊਜ਼ੀਲੈਂਡ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਡੇਰਿਲ ਮਿਸ਼ੇਲ 1 ਦੌੜ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਡੇਰਿਲ ਮਿਸ਼ੇਲ ਨੂੰ ਕਰੁਣਾਲ ਪੰਡਯਾ ਨੇ ਐੱਲ.ਬੀ.ਡਬਲਿਊ. ਆਊਟ ਕੀਤਾ। ਨਿਊਜ਼ੀਲੈਂਡ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਕੇਨ ਵਿਲੀਅਮਸਨ 20 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਕੇਨ ਵਿਲੀਅਮਸਨ ਨੂੰ ਕਰੁਣਾਲ ਪੰਡਯਾ ਨੇ ਐੱਲ.ਬੀ.ਡਬਲਿਊ. ਆਊਟ ਕੀਤਾ। ਕੇਨ ਵਿਲੀਅਮਸਨ ਨੇ ਆਪਣੀ ਪਾਰੀ ਦੇ ਦੌਰਾਨ 3 ਚੌਕੇ ਲਗਾਏ। ਨਿਊਜ਼ੀਲੈਂਡ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਕੌਲਿਨ ਡੀ ਗ੍ਰੈਂਡਹੋਮੇ 50 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਏ। ਗ੍ਰੈਂਡਹੋਮੇ ਹਾਰਦਿਕ ਪੰਡਯਾ ਦੀ ਗੇਂਦ 'ਤੇ ਰੋਹਿਤ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਗ੍ਰੈਂਡਹੋਮੇ ਨੇ ਆਪਣੀ ਪਾਰੀ ਦੇ ਦੌਰਾਨ 1 ਚੌਕਾ ਅਤੇ 4 ਛੱਕੇ ਮਾਰੇ। ਮਿਸ਼ੇਲ ਸੈਂਟਨਰ 7, ਟਿਮ ਸਾਊਥੀ 3 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਏ। ਭਾਰਤ ਵੱਲੋਂ ਕਰੁਣਾਲ ਪੰਡਯਾ ਨੇ 3, ਖਲੀਲ ਅਹਿਮਦ ਨੇ 2, ਭੁਵਨੇਸ਼ਵਰ ਕੁਮਾਰ ਨੇ 1 ਅਤੇ ਹਾਰਦਿਕ ਪੰਡਯਾ ਨੇ 1 ਵਿਕਟ ਲਏ।
ਟੀਮਾਂ :
ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਦਿਨੇਸ਼ ਕਾਰਤਿਕ, ਕੇਦਾਰ ਜਾਧਵ, ਐੱਮ.ਐੱਸ. ਧੋਨੀ, ਕਰੁਣਾਲ ਪੰਡਯਾ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਭੁਵਨੇਸ਼ਵਰ ਕੁਮਾਰ, ਸਿਧਾਰਥ ਕੌਲ, ਖਲੀਲ ਅਹਿਮਦ, ਸ਼ੁੱਭਮਨ ਗਿੱਲ, ਵਿਜੇ ਸ਼ੰਕਰ, ਹਾਰਦਿਕ ਪੰਡਯਾ, ਮੁਹੰਮਦ ਸਿਰਾਜ।
ਨਿਊਜ਼ੀਲੈਂਡ : ਡਗ ਬ੍ਰੇਸਵੈੱਲ, ਕੌਲਿਨ ਡੀ ਗ੍ਰੈਂਡਹੋਮੇ, ਲੋਕੀ ਫਰਗਿਊਸਨ, ਸਕਾਟ ਕੇ. ਕੋਲਿਨ ਮੁਨਰੋ, ਡੇਰਿਲ ਮਿਸ਼ੇਲ, ਮਿਸ਼ੇਲ ਸੈਂਟਨਰ, ਟਿਮ ਸ਼ਿਫਰਟ, ਈਸ਼ ਸੋਢੀ, ਟਿਮ ਸਾਊਦੀ, ਰੋਸ ਟੇਲਰ, ਬਲੇਅਰ ਟਿਕਨਰ, ਜੇਮਸ ਨੀਸ਼ਮ।
