IND vs NZ 2nd T20I: ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 181 ਦੌੜਾਂ ਦਾ ਟੀਚਾ

Saturday, Oct 24, 2026 - 02:16 PM (IST)

IND vs NZ 2nd T20I: ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 181 ਦੌੜਾਂ ਦਾ ਟੀਚਾ

ਕਰਾਈਸਟਚਰਚ- ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ20 ਸੀਰੀਜ਼ ਦਾ ਦੂਜਾ ਮੈਚ ਅੱਜ ਕ੍ਰਾਈਸਚਰਚ ਦੇ ਹੇਗਲੇ ਓਵਲ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 20 ਓਵਰਾਂ 'ਚ 5 ਵਿਕਟਾਂ ਗੁਆ ਕੇ 180 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 181 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਲਈ ਗਲੇਨ ਫਿਲਿਪਸ ਨੇ 70 ਦੌੜਾਂ, ਬੇਵੋਨ ਜੈਕਬ ਨੇ 58 ਦੌੜਾਂ, ਫਿਲ ਐਲਨ ਨੇ 16 ਦੌੜਾਂ, ਟਿਮ ਸਿਫਰਟ ਨੇ 7 ਦੌੜਾਂ ਤੇ ਡੇਰਿਲ ਮਿਸ਼ੇਲ ਨੇ 6 ਦੌੜਾਂ ਤੇ ਕਪਤਾਨ ਮਿਸ਼ੇਲ ਸੈਂਟਨਰ ਨੇ 4 ਦੌੜਾਂ  ਤੇ ਮਾਈਕਲ ਬ੍ਰੇਸਵੈਲ ਨੇ 10 ਦੌੜਾਂ ਬਣਾਈਆਂ। ਭਾਰਤ ਲਈ ਭੁਵਨੇਸ਼ਵਰ ਕੁਮਾਰ ਨੇ 1, ਅਰਸ਼ਦੀਪ ਸਿੰਘ ਨੇ 2 ਤੇ ਪ੍ਰਿੰਸ ਯਾਦਵ ਨੇ 1 ਵਿਕਟਾਂ ਲਈਆਂ।

ਟੀਮਾਂ:

ਨਿਊਜ਼ੀਲੈਂਡ (ਪਲੇਇੰਗ 11) : ਫਿਨ ਐਲਨ, ਟਿਮ ਸਾਈਫਰਟ (ਵਿਕਟਕੀਪਰ), ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਮੈਟ ਹੈਨਰੀ, ਜੈਕਬ ਡਫੀ, ਲੋਕੀ ਫਰਗੂਸਨ

ਭਾਰਤ (ਪਲੇਇੰਗ 11): ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਵੈਭਵ ਸੂਰਯਵੰਸ਼ੀ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ
 


author

Tarsem Singh

Content Editor

Related News