ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2 ਨਾਲ ਕਬਜ਼ਾ

Sunday, Nov 01, 2026 - 04:10 PM (IST)

ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2 ਨਾਲ ਕਬਜ਼ਾ

ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪੰਜ ਮੈਚਾਂ ਦੀ ਟੀ20 ਸੀਰੀਜ਼ ਦਾ ਪੰਜਵਾਂ ਤੇ ਆਖਰੀ ਮੈਚ ਅੱਜ ਨਿਊਜ਼ੀਲੈਂਡ ਦੇ ਹੈਮਿਲਟਨ ਦੇ ਸੇਡੋਨ ਪਾਰਕ ਵਿਖੇ ਖੇਡਿਆ  ਗਿਆ। ਮੈਚ 'ਚ ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ।  ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 191 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਨ ਉਤਰੀ ਨਿਊ਼ਜ਼ੀਲੈਂਡ ਦੀ ਟੀਮ ਨੇ 18 ਓਵਰਾਂ 'ਚ 3 ਵਿਕਟਾਂ ਗੁਆ ਕੇ 195 ਦੌੜਾਂ ਬਣਾਈਆਂ ਤੇ 7 ਵਿਕਟਾਂ ਨਾਲ ਮੈਚ ਜਿੱਤ ਲਿਆ। ਨਿਊਜ਼ੀਲੈਂਡ ਲਈ ਟਿਮ ਸਿਫਰਟ ਨੇ 93 ਦੌੜਾਂ, ਗਲੇਨ ਫਿਲਿਪਸ ਨੇ 65 ਦੌੜਾਂ ਤੇ ਡੇਰਿਲ ਮਿਸ਼ੇਲ ਨੇ 29 ਦੌੜਾਂ ਬਣਾਈਆਂ। ਭਾਰਤ ਲਈ ਅਰਸ਼ਦੀਪ ਸਿੰਘ ਨੇ 1 ਤੇ ਵਰੁਣ ਚੱਕਰਵਰਤੀ ਨੇ 1 ਤੇ ਨਿਤੀਸ਼ ਕੁਮਾਰ ਰੈੱਡੀ ਨੇ 1 ਵਿਕਟਾਂ ਲਈਆਂ। 

ਟੀਮਾਂ:

ਨਿਊਜ਼ੀਲੈਂਡ (ਪਲੇਇੰਗ 11): ਟਿਮ ਸੀਫਰਟ (ਵਿਕਟਕੀਪਰ), ਫਿਨ ਐਲਨ, ਡੇਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵੋਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਐਡਮ ਮਿਲਨੇ, ਜੈਕਬ ਡਫੀ, ਬਲੇਅਰ ਟਿਕਨਰ

ਭਾਰਤ (ਪਲੇਇੰਗ11): ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ, ਵਰੁਣ ਚੱਕਰਵਰਤੀ
 


author

Tarsem Singh

Content Editor

Related News