IND vs NZ: ਮੀਂਹ ਨੇ ਪਾਇਆ ਮੈਚ ''ਚ ਅੜਿੱਕਾ, ਭਾਰਤ- 54/1

Wednesday, Nov 04, 2026 - 12:38 PM (IST)

IND vs NZ: ਮੀਂਹ ਨੇ ਪਾਇਆ ਮੈਚ ''ਚ ਅੜਿੱਕਾ, ਭਾਰਤ- 54/1

ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਔਕਲੈਂਡ ਦੇ ਏਡਨ ਪਾਰਕ ਵਿਖੇ ਖੇਡਿਆ ਜਾ ਰਿਹਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ ਬੇਹੱਦ ਖਰਾਬ ਪ੍ਰਦਰਸ਼ਨ ਕਰਦੇ ਹੋਏ 40.2 ਓਵਰਾਂ 'ਚ ਆਲ ਆਊਟ ਹੋ ਕੇ 185 ਦੌੜਾਂ ਬਣਾਈਆਂ ਤੇ ਭਾਰਤ ਸਾਹਮਣੇ ਜਿੱਤ ਲਈ 186 ਦੌੜਾਂ ਦਾ ਟੀਚਾ ਰੱਖਿਆ।

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 1 ਵਿਕਟ ਗੁਆ ਕੇ 54 ਦੌੜਾਂ ਬਣਾ ਲਈਆਂ ਸਨ ਤਾਂ ਉਦੋਂ ਮੀਂਹ ਪੈਣ ਲੱਗਾ। ਸਿੱਟੇ ਵਜੋਂ ਮੈਚ ਰੋਕਣਾ ਪਿਆ। ਮੈਚ ਰੁਕਣ ਸਮੇਂ ਕੋਹਲੀ 29 ਦੌੜਾਂ ਤੇ ਕਪਤਾਨ ਗਿੱਲ 17 ਦੌੜਾਂ ਬਣਾ ਕੇ ਖੇਡ ਰਹੇ ਸਨ।

ਪਲੇਇੰਗ 11

ਨਿਊਜ਼ੀਲੈਂਡ : ਟਿਮ ਸੀਫਰਟ, ਵਿਲ ਯੰਗ, ਹੈਨਰੀ ਨਿਕੋਲਸ, ਡੈਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਇਲ ਜੈਮੀਸਨ, ਜੈਕਬ ਡਫੀ, ਬਲੇਅਰ ਟਿਕਨਰ।

ਭਾਰਤ : ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਨਮਨ ਧੀਰ, ਅੰਸ਼ੁਲ ਕੰਬੋਜ, ਆਕਿਬ ਨਬੀ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ।


author

Tarsem Singh

Content Editor

Related News