IND vs NZ : ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਖੇਡਿਆ ਗਿਆ ਪਹਿਲਾ ਟੈਸਟ ਡਰਾਅ

Monday, Nov 29, 2021 - 04:36 PM (IST)

IND vs NZ  : ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਖੇਡਿਆ ਗਿਆ ਪਹਿਲਾ ਟੈਸਟ ਡਰਾਅ

ਕਾਨਪੁਰ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦਾ ਪਹਿਲਾ ਮੈਚ ਡਰਾਅ ਹੋ ਗਿਆ ਹੈ। ਮੈਚ ਦੀ ਸ਼ੁਰੂਆਤ 'ਚ ਭਾਰਤ ਨੇ ਆਪਣੀ ਪਹਿਲੀ ਪਾਰੀ ਦੇ ਦੌਰਾਨ 10 ਵਿਕਟਾਂ ਦੇ ਨੁਕਸਾਨ 'ਤੇ 345 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਨਿਊਜ਼ੀਲੈਂਡ ਦੀ ਟੀਮ ਆਪਣੀ ਪਹਿਲੀ ਪਾਰੀ 'ਚ 296 ਦੌੜਾਂ 'ਤੇ ਸਿਮਟ ਗਈ। ਇਸ ਤਰ੍ਹਾਂ ਭਾਰਤ ਕੋਲ 49 ਦੌੜਾਂ ਦੀ ਬੜ੍ਹਤ ਆ ਗਈ। ਬੜ੍ਹਤ ਨਾਲ ਦੂਜੀ ਪਾਰੀ ਖੇਡਣ ਆਈ ਭਾਰਤੀ ਟੀਮ ਨੇ 7 ਵਿਕਟਾਂ ਦੇ ਨੁਕਸਾਨ 'ਤੇ 234 ਦੌੜਾਂ 'ਤੇ ਪਾਰੀ ਐਲਾਨੀ ਤੇ ਨਿਊਜ਼ੀਲੈਂਡ ਨੂੰ ਜਿੱਤ ਲਈ 284 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਆਈ ਨਿਊਜ਼ੀਲੈਂਡ ਦੀ ਟੀਮ 9 ਵਿਕਟਾਂ ਦੇ ਨੁਕਸਾਨ 'ਤੇ 165 ਦੌੜਾਂ ਹੀ ਬਣਾ ਸਕੀ ਜਿਸ ਕਾਰਨ ਮੈਚ ਡਰਾਅ ਹੋ ਗਿਆ।

PunjabKesari

ਮੈਚ ਦੇ ਪੰਜਵੇਂ ਤੇ ਆਖ਼ਰੀ ਦਿਨ ਨਿਊਜ਼ੀਲੈਂਡ ਦੀ ਦੂਜੀ ਵਿਕਟ ਵਿਲੀਅਮ ਸੋਮੇਰਵਿਲੇ ਦੇ ਤੌਰ 'ਤੇ ਡਿੱਗੀ। ਸੋਮੇਰਵਿਲੇ 36 ਦੌੜਾਂ ਦੇ ਨਿੱਜੀ ਸਕੋਰ 'ਤੇ ਉਮੇਸ਼ ਦੀ ਗੇਂਦ 'ਤੇ ਸ਼ੁੱਭਮਨ ਗਿੱਲ ਦਾ ਸ਼ਿਕਾਰ ਬਣੇ। ਨਿਊਜ਼ੀਲੈਂਡ ਦੀ ਤੀਜੀ ਵਿਕਟ ਟਾਮ ਲਾਥਮ ਦੇ ਤੌਰ 'ਤੇ ਡਿੱਗੀ। ਟਾਮ ਲਾਥਮ 52 ਦੌੜਾਂ ਦੇ ਨਿੱਜੀ ਸਕੋਰ 'ਤੇ ਅਸ਼ਵਿਨ ਦੀ ਗੇਂਦ 'ਤੇ ਐਲ. ਬੀ. ਡਬਲਯੂ. ਆਊਟ ਹੋਏ। ਇਸ ਤੋਂ ਬਾਅਦ ਰਾਸ ਟੇਲਰ ਵੀ ਕੋਈ ਕਮਾਲ ਨਾ ਕਰ ਸਕੇ ਤੇ 2 ਦੌੜਾਂ ਦੇ ਨਿੱਜੀ ਸਕੋਰ 'ਤੇ ਰਵਿੰਦਰ ਜਡੇਜਾ ਵਲੋਂ ਐੱਲ. ਬੀ. ਡਬਲਯੂ. ਆਊਟ ਹੋ ਕੇ ਪਵੇਲੀਅਨ ਪਰਤ ਗਏ। ਨਿਊਜ਼ੀਲੈਂਡ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਹੈਨਰੀ ਨਿਕੋਲਸ 1 ਦੌੜ ਦੇ ਨਿੱਜੀ ਸਕੋਰ 'ਤੇ ਅਕਸ਼ਰ ਪਟੇਲ ਵਲੋਂ ਐੱਲ. ਬੀ. ਡਬਲਯੂ. ਆਊਟ ਹੋਏ। ਕਪਤਾਨ ਕੇਨ ਵਿਲੀਅਮਸਨ ਵੀ ਕੁਝ ਖ਼ਾਸ ਨਾ ਕਰ ਸਕੇ। ਉਹ 24 ਦੌੜਾਂ ਦੇ ਨਿੱਜੀ ਸਕੋਰ 'ਤੇ ਰਵਿੰਦਰ ਜਡੇਜਾ ਵਲੋਂ ਐਲ. ਬੀ. ਡਬਲਯੂ. ਆਊਟ ਹੇ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਟਾਮ ਬਲੰਡਲ ਵੀ 2 ਦੌੜਾਂ ਨੇ ਨਿੱਜੀ ਸਕੋਰ 'ਤੇ ਅਸ਼ਵਿਨ ਵਲੋਂ ਬੋਲਡ ਹੋ ਕੇ ਪਵੇਲੀਅਨ ਵਲ ਚਲੇ ਗਏ। 

PunjabKesari

ਇਹ ਵੀ ਪੜ੍ਹੋ : ਗੌਤਮ ਗੰਭੀਰ ਨੂੰ ਪਿਛਲੇ 6 ਦਿਨਾਂ 'ਚ ਤੀਜੀ ਵਾਰ ਮਿਲੀ ਜਾਨੋ ਮਾਰਨ ਦੀ ਧਮਕੀ

ਪਲੇਇੰਗ ਇਲੇਵਨ

ਭਾਰਤ : ਅਜਿੰਕਯ ਰਹਾਣੇ (ਕਪਤਾਨ), ਚੇਤੇਸ਼ੇਸ਼ ਪੁਜਾਰਾ (ਉਪ ਕਸਤਾਨ), ਮਯੰਕ ਅਗਰਵਾਲ, ਸ਼ੁੱਭਮਨ ਗਿੱਲ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਰਿਧੀਮਾਨ ਸਾਹਾ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਉਮੇਸ਼ ਯਾਦਵ ਇਸ਼ਾਂਤ ਸ਼ਰਮਾ।

ਨਿਊਜ਼ੀਲੈਂਡ : ਟਾਮ ਲਾਥਮ, ਵਿਲ ਯੰਗ, ਕੇਨ ਵਿਲੀਅਮਸਨ (ਕਪਤਾਨ), ਰਾਸ ਟੇਲਰ, ਹੈਨਰੀ ਨਿਕੋਲਸ, ਟਾਮ ਬਲੰਡਲ (ਵਿਕਟਕੀਪਰ.), ਰਚਿਨ ਰਵਿੰਦਰਾ, ਕਾਇਲ ਜੈਮੀਸਨ, ਟਿਮ ਸਾਊਦੀ, ਏਜਾਜ਼ ਪਟੇਲ, ਵਿਲੀਅਮ ਸੋਮੇਰਵਿਲੇ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈੰਟ ਕਰਕੇ ਦਿਓ ਜਵਾਬ।


author

Tarsem Singh

Content Editor

Related News