IND vs NZ : ਮੀਂਹ ਕਾਰਨ ਦੂਜਾ ਵਨ-ਡੇ ਮੈਚ ਰੱਦ, ਨਿਊਜ਼ੀਲੈਂਡ ਸੀਰੀਜ਼ 'ਚ 1-0 ਨਾਲ ਅੱਗੇ

11/27/2022 1:38:40 PM

ਹੈਮਿਲਟਨ : ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਦਾ ਦੂਜਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮੈਚ 'ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਦੋਂ ਭਾਰਤ ਨੇ ਬੱਲੇਬਾਜ਼ੀ ਕਰਦੇ ਹੋਏ 4.5 ਓਵਰਾਂ 'ਚ ਬਿਨਾ ਵਿਕਟ ਦੇ ਨੁਕਸਾਨ 22 ਦੌੜਾਂ ਬਣਾਈਆਂ ਤਾਂ ਮੀਂਹ ਪੈਣ ਲੱਗਾ। ਇਸ ਕਾਰਨ ਮੈਚ ਨੂੰ ਰੋਕਣਾ ਪਿਆ। ਮੀਂਹ ਰੁਕਣ 'ਤੇ ਮੈਚ ਮੁੜ ਸ਼ੁਰੂ ਕੀਤਾ ਗਿਆ ਤੇ ਮੈਚ ਨੂੰ 29-29 ਓਵਰਾਂ ਦਾ ਕਰ ਦਿੱਤਾ ਗਿਆ। 

ਇਸ ਦੌਰਾਨ ਭਾਰਤ ਦੀ ਪਹਿਲੀ ਵਿਕਟ ਕਪਤਾਨ ਸ਼ਿਖਰ ਧਵਨ ਦੇ ਤੌਰ 'ਤੇ ਡਿੱਗੀ। ਸ਼ਿਖਰ ਧਵਨ 3 ਦੌੜਾਂ ਦੇ ਨਿੱਜੀ ਸਕੋਰ 'ਤੇ ਮੈਟ ਹੈਨਰੀ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਮੈਚ ਜਦੋਂ ਦੁਬਾਰਾ ਮੀਂਹ ਪੈਣ ਕਾਰਨ ਰੋਕਿਆ ਗਿਆ ਤਾਂ ਉਸ ਸਮੇਂ ਭਾਰਤ ਨੇ 1 ਵਿਕਟ ਦੇ ਨੁਕਸਾਨ 'ਤੇ 89 ਦੌੜਾਂ ਬਣਾ ਲਈਆਂ ਸਨ। ਮੀਂਹ ਮੈਚ ਦੌਰਾਨ ਵਾਰ-ਵਾਰ ਪੈਂਦਾ ਰਿਹਾ ਜਿਸ ਕਾਰਨ ਮੈਚ ਰੱਦ ਕਰ ਦਿੱਤਾ ਗਿਆ। ਨਿਊਜ਼ੀਲੈਂਡ ਤਿੰਨ ਮੈਚਾਂ ਦੀ ਸੀਰੀਜ਼ 'ਚ 1-0 ਨਾਲ ਅੱਗੇ ਹੈ।

ਇਹ ਵੀ ਪੜ੍ਹੋ : ਭਾਰਤੀਆਂ ਦੇ ਸਿਰ ਚੜ੍ਹ ਬੋਲ ਰਿਹੈ ਫੀਫਾ ਵਿਸ਼ਵ ਕੱਪ ਦਾ ਖ਼ੁਮਾਰ, 'SUV' 'ਚ ਕੇਰਲ ਤੋਂ ਕਤਰ ਪੁੱਜੀ 5 ਬੱਚਿਆਂ ਦੀ ਮਾਂ

ਦੋਵੇਂ ਟੀਮਾਂ ਦੀਆਂ ਪਲੇਇੰਗ ਇਲੈਵਨ :

ਭਾਰਤ : ਸ਼ਿਖਰ ਧਵਨ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਸੂਰਯਕੁਮਾਰ ਯਾਦਵ, ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਦੀਪਕ ਚਾਹਰ, ਉਮਰਾਨ ਮਲਿਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੌਨਵੇ, ਕੇਨ ਵਿਲੀਅਮਸਨ (ਕਪਤਾਨ), ਡੇਰਿਲ ਮਿਸ਼ੇਲ, ਟਾਮ ਲਾਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ, ਮਿਸ਼ੇਲ ਬ੍ਰੇਸਵੈੱਲ, ਮੈਟ ਹੈਨਰੀ, ਟਿਮ ਸਾਊਦੀ, ਲਾਕੀ ਫਰਗੂਸਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News