ਡੇਰਿਲ, ਫਿਲਿਪਸ ਦੇ ਸੈਂਕੜੇ, ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 338 ਦੌੜਾਂ ਦਾ ਟੀਚਾ

Sunday, Jan 18, 2026 - 05:39 PM (IST)

ਡੇਰਿਲ, ਫਿਲਿਪਸ ਦੇ ਸੈਂਕੜੇ, ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 338 ਦੌੜਾਂ ਦਾ ਟੀਚਾ

ਇੰਦੌਰ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੁਕਾਬਲਾ ਅੱਜ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਡੇਰਿਲ ਮਿਸ਼ੇਲ ਤੇ ਗਲੇਨ ਫਿਲਿਪਸ ਦੇ ਸੈਂਕੜਿਆਂ ਦੇ ਦਮ 'ਤੇ 50 ਓਵਰਾਂ 'ਚ 8 ਵਿਕਟਾਂ ਗੁਆ ਕੇ 337 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 338 ਦੌੜਾਂ ਦਾ ਟੀਚਾ ਦਿੱਤਾ। 

ਨਿਊਜ਼ੀਲੈਂਡ ਲਈ ਡੇਰਿਲ ਮਿਸ਼ੇਲ ਨੇ 137 ਦੌੜਾਂ, ਗਲੇਨ ਫਿਲਿਪਸ ਨੇ 106 ਦੌੜਾਂ ਤੇ ਵਿਲ ਯੰਗ ਨੇ 30 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਹੋਰ ਕੋਈ ਬੱਲੇਬਾਜ਼ ਕੋਈ ਕਮਾਲ ਨਾ ਕਰ ਸਕਿਆ। ਭਾਰਤ ਲਈ ਅਰਸ਼ਦੀਪ ਸਿੰਘ ਨੇ 3, ਹਰਸ਼ਿਤ ਰਾਣਾ ਨੇ 3, ਮੁਹੰਮਦ ਸਿਰਾਜ ਨੇ 1 ਤੇ ਕੁਲਦੀਪ ਯਾਦਵ ਨੇ 1 ਵਿਕਟਾਂ ਲਈਆਂ।

ਫਿਲਹਾਲ ਸੀਰੀਜ਼ 1-1 ਦੀ ਬਰਾਬਰੀ 'ਤੇ ਹੈ, ਜਿਸ ਵਿੱਚ ਭਾਰਤ ਨੇ ਵਡੋਦਰਾ ਵਿੱਚ ਹੋਇਆ ਪਹਿਲਾ ਮੈਚ ਜਿੱਤਿਆ ਸੀ, ਪਰ ਨਿਊਜ਼ੀਲੈਂਡ ਨੇ ਰਾਜਕੋਟ ਵਿੱਚ ਦੂਜਾ ਮੈਚ ਜਿੱਤ ਕੇ ਸ਼ਾਨਦਾਰ ਵਾਪਸੀ ਕੀਤੀ। ਭਾਰਤੀ ਟੀਮ ਲਈ ਇਹ ਮੈਚ ਆਪਣੇ ਰਿਕਾਰਡ ਨੂੰ ਬਰਕਰਾਰ ਰੱਖਣ ਲਈ ਅਹਿਮ ਹੈ, ਕਿਉਂਕਿ ਟੀਮ ਇੰਡੀਆ ਮਾਰਚ 2019 ਤੋਂ ਲਗਾਤਾਰ ਹਰ ਦੁਵੱਲੀ (bilateral) ਘਰੇਲੂ ਵਨਡੇ ਸੀਰੀਜ਼ ਵਿੱਚ ਅਜੇਤੂ ਰਹੀ ਹੈ। ਦੂਜੇ ਪਾਸੇ, ਨਿਊਜ਼ੀਲੈਂਡ ਕੋਲ ਭਾਰਤ ਵਿੱਚ ਆਪਣੀ ਪਹਿਲੀ ਵਨਡੇ ਸੀਰੀਜ਼ ਜਿੱਤ ਕੇ ਇਤਿਹਾਸ ਰਚਣ ਦਾ ਸੁਨਹਿਰੀ ਮੌਕਾ ਹੈ।

ਦੋਵੇਂ ਦੇਸ਼ਾਂ ਦੀ ਪਲੇਇੰਗ-11

ਨਿਊਜ਼ੀਲੈਂਡ (ਪਲੇਇੰਗ ਇਲੈਵਨ): ਡੇਵੋਨ ਕੌਨਵੇ, ਹੈਨਰੀ ਨਿਕੋਲਸ, ਵਿਲ ਯੰਗ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਮਿਸ਼ੇਲ ਹੇਅ (ਵਿਕਟਕੀਪਰ), ਮਾਈਕਲ ਬ੍ਰੇਸਵੈੱਲ (ਕਪਤਾਨ), ਜ਼ਕਰੀ ਫੌਲਕਸ, ਕਾਇਲ ਜੈਮੀਸਨ, ਕ੍ਰਿਸਟੀਅਨ ਕਲਾਰਕ, ਜੈਡਨ ਲੈਨੋਕਸ

ਭਾਰਤ (ਪਲੇਇੰਗ ਇਲੈਵਨ): ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈੱਡੀ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ


author

Tarsem Singh

Content Editor

Related News