IND vs NZ 3rd T20i: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ
Sunday, Jan 25, 2026 - 11:42 AM (IST)
ਗੁਹਾਟੀ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੁਕਾਬਲਾ ਅੱਜ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੇਜ਼ਬਾਨ ਭਾਰਤੀ ਟੀਮ ਪਹਿਲੇ ਦੋਵੇਂ ਮੈਚ ਜਿੱਤ ਕੇ ਸੀਰੀਜ਼ ਵਿੱਚ 2-0 ਦੀ ਮਜ਼ਬੂਤ ਬੜ੍ਹਤ ਬਣਾ ਚੁੱਕੀ ਹੈ। ਅੱਜ ਦਾ ਮੈਚ ਜਿੱਤ ਕੇ ਭਾਰਤ ਸੀਰੀਜ਼ ਆਪਣੇ ਨਾਮ ਕਰਨਾ ਚਾਹੇਗਾ, ਜਦਕਿ ਨਿਊਜ਼ੀਲੈਂਡ ਲਈ ਇਹ ਮੁਕਾਬਲਾ 'ਕਰੋ ਜਾਂ ਮਰੋ' ਵਾਲਾ ਹੈ ਕਿਉਂਕਿ ਇਸ ਹਾਰ ਨਾਲ ਉਹ ਸੀਰੀਜ਼ ਗੁਆ ਦੇਣਗੇ।
ਹੈੱਡ ਟੂ ਹੈੱਡ
ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 26 ਟੀ-20 ਮੈਚ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ ਭਾਰਤ ਨੇ 15 ਅਤੇ ਨਿਊਜ਼ੀਲੈਂਡ ਨੇ 10 ਜਿੱਤੇ ਹਨ।
ਪਿੱਚ ਅਤੇ ਮੌਸਮ ਦਾ ਹਾਲ
ਗੁਹਾਟੀ ਦੇ ਇਸ ਸਟੇਡੀਅਮ ਦੀ ਪਿੱਚ ਬੱਲੇਬਾਜ਼ਾਂ ਲਈ ਕਾਫੀ ਅਨੁਕੂਲ ਮੰਨੀ ਜਾਂਦੀ ਹੈ। ਇੱਥੇ ਚੰਗੀ ਉਛਾਲ ਅਤੇ ਛੋਟੀਆਂ ਬਾਊਂਡਰੀਆਂ ਕਾਰਨ ਵੱਡੇ ਸਕੋਰ ਬਣਨ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਆਸਮਾਨ ਸਾਫ਼ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਸ਼ਾਮ ਨੂੰ ਤਾਪਮਾਨ 12 ਤੋਂ 15 ਡਿਗਰੀ ਤੱਕ ਡਿੱਗ ਸਕਦਾ ਹੈ, ਜਿਸ ਕਾਰਨ ਓਸ (Dew) ਪੈਣ ਦੀ ਪੂਰੀ ਸੰਭਾਵਨਾ ਹੈ। ਇਸ ਕਾਰਨ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨ ਨੂੰ ਪਹਿਲ ਦੇ ਸਕਦੀ ਹੈ ਕਿਉਂਕਿ ਦੂਜੀ ਪਾਰੀ ਵਿੱਚ ਗੇਂਦਬਾਜ਼ਾਂ ਲਈ ਗਿੱਲੀ ਗੇਂਦ ਨੂੰ ਫੜਨਾ ਮੁਸ਼ਕਿਲ ਹੋ ਜਾਂਦਾ ਹੈ।
ਸੰਭਾਵਿਤ ਪਲੇਇੰਗ 11
ਭਾਰਤ : ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਰਿੰਕੂ ਸਿੰਘ, ਹਰਸ਼ਿਤ ਰਾਣਾ/ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ।
ਨਿਊਜ਼ੀਲੈਂਡ : ਟਿਮ ਰੌਬਿਨਸਨ, ਡੇਵੋਨ ਕੌਨਵੇ (ਵਿਕਟਕੀਪਰ), ਰਚਿਨ ਰਵਿੰਦਰ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੈਰਿਲ ਮਿਸ਼ੇਲ, ਮਿਸ਼ੇਲ ਸੈਂਟਨਰ (ਕਪਤਾਨ), ਕ੍ਰਿਸ਼ਚੀਅਨ ਕਲਾਰਕ/ਮੈਟ ਹੈਨਰੀ, ਕਾਇਲ ਜੈਮੀਸਨ, ਈਸ਼ ਸੋਢੀ, ਜੈਕਬ ਡਫੀ।
