IND vs NZ 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

Tuesday, Oct 27, 2026 - 12:03 PM (IST)

IND vs NZ 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ20 ਸੀਰੀਜ਼ ਦਾ ਤੀਜਾ ਮੈਚ ਅੱਜ ਵੇਲਿੰਗਟਨ ਦੇ ਹੈਨਰੀ ਸਟੇਡੀਅਮ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਕੀਤਾ ਹੈ। ਭਾਰਤ ਨੇ ਸੀਰੀਜ਼ 'ਚ 2-0 ਦੀ ਬੜ੍ਹਤ ਬਣਾਈ ਹੋਈ ਹੈ।  ਬੱਲੇਬਾਜ਼ਾਂ ਦੇ ਦਮ ’ਤੇ ਪਹਿਲੇ ਦੋ ਮੈਚਾਂ ’ਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਨਿਊਜ਼ੀਲੈਂਡ ਤੀਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ’ਚ ਆਪਣੀ ਜੇਤੂ ਮੁਹਿੰਮ ਜਾਰੀ ਰੱਖ ਕੇ ਅਜੇਤੂ ਬੜ੍ਹਤ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ, ਜਿਸ ’ਚ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਤੇ ਅਰਸ਼ਦੀਪ ਸਿੰਘ ਦੇ ਪ੍ਰਦਰਸ਼ਨ ’ਤੇ ਨਜ਼ਰਾਂ ਟਿਕੀਆਂ ਰਹਿਣਗੀਆਂ।

ਸੰਭਾਵੀ ਪਲੇਇੰਗ ਇਲੈਵਨ

ਭਾਰਤ : ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ

ਨਿਊਜ਼ੀਲੈਂਡ : ਫਿਨ ਐਲਨ, ਟਿਮ ਸੀਫਰਟ (ਵਿਕਟਕੀਪਰ), ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਈਲ ਜੈਮੀਸਨ, ਐਡਮ ਮਿਲਨੇ, ਜੈਕਬ ਡਫੀ


author

Tarsem Singh

Content Editor

Related News