ਭਾਰਤ ਦੇ ਦੌਰੇ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਸ ਧਾਕਡ਼ ਖਿਡਾਰੀ ਦੀ ਟੁੱਟੀ ਉਂਗਲ

01/09/2020 2:13:48 PM

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦਾ ਇਸ ਸਾਲ ਦਾ ਪਹਿਲਾ ਵਿਦੇਸ਼ੀ ਦੌਰਾ ਨਿਊਜ਼ੀਲੈਂਡ ਦਾ ਹੋਣ ਵਾਲਾ ਹੈ। ਭਾਰਤੀ ਕ੍ਰਿਕਟ ਟੀਮ ਨੂੰ ਇਸੇ ਮਹੀਨੇ ਨਿਊਜ਼ੀਲੈਂਡ ਦੇ ਅਹਿਮ ਦੌਰੇ 'ਤੇ ਜਾਣਾ ਹੈ, ਜਿੱਥੇ ਉਸ ਨੇ 5 ਟੀ-20, 3 ਵਨ ਡੇ ਅਤੇ 2 ਟੈਸਟ ਮੈਚਾਂ ਦੀ ਲੜੀ ਖੇਡਣੀ ਹੈ। ਸੱਭ ਤੋਂ ਪਹਿਲਾਂ ਟੀ-20 ਲੜੀ ਖੇਡੀ ਜਾਵੇਗੀ, ਜਿਸ ਦਾ ਪਹਿਲਾ ਮੈਚ 24 ਜਨਵਰੀ ਨੂੰ ਹੋਵੇਗਾ। ਭਾਰਤੀ ਟੀਮ ਫਿਲਹਾਲ ਸ੍ਰੀਲੰਕਾ ਨਾਲ 3 ਟੀ-20 ਮੈਚਾਂ ਦੀ ਲੜੀ ਖੇਡ ਰਹੀ ਹੈ। ਇਸ ਤੋਂ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਵਿਰੁੱਧ 3 ਵਨਡੇ ਮੈਚਾਂ ਦੀ ਮੇਜ਼ਬਾਨੀ ਕਰੇਗੀ। ਇਸ ਤੋਂ ਕੁੱਝ ਦਿਨ ਬਾਅਦ ਭਾਰਤੀ ਖਿਡਾਰੀ ਨਿਊਜ਼ੀਲੈਂਡ ਦੇ ਦੌਰੇ 'ਤੇ ਰਵਾਨਾ ਹੋ ਜਾਣਗੇ। ਹਾਲਾਂਕਿ ਭਾਰਤੀ ਟੀਮ ਦੇ ਦੌਰੇ 'ਤੇ ਜਾਣ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ ਲੱਗਾ ਹੈ।

PunjabKesari

ਦਰਅਸਲ, ਭਾਰਤ ਵਿਰੁੱਧ ਖੇਡੀ ਜਾਣ ਵਾਲੀ 5 ਟੀ-20 ਮੈਚਾਂ ਦੀ ਲੜੀ ਤੋਂ ਪਹਿਲਾਂ ਨਿਊਜੀਲੈਂਡ ਦੇ ਵਿਕਟਕੀਪਰ ਬੱਲੇਬਾਜ਼ ਟਾਮ ਲੈਥਮ ਬਾਹਰ ਹੋ ਗਏ ਹਨ। ਆਸਟਰੇਲੀਆ ਵਿਰੁੱਧ ਟੈਸਟ ਲੜੀ ਦੌਰਾਨ ਟਾਮ ਲੈਥਮ ਦੀ ਉਂਗਲ 'ਤੇ ਸੱਟ ਲੱਗੀ ਸੀ, ਜਿਸ ਕਾਰਨ ਉਸ ਨੂੰ ਘੱਟੋ-ਘੱਟ 4 ਹਫਤੇ ਦੇ ਆਰਾਮ ਦੀ ਸਲਾਹ ਦਿੱਤੀ ਗਈ ਹੈ। ਇਸ ਦਾ ਮਤਲਬ ਉਹ ਭਾਰਤ ਵਿਰੁੱਧ 24 ਜਨਵਰੀ ਤੋਂ 2 ਫਰਵਰੀ ਤਕ ਖੇਡੀ ਜਾਣ ਵਾਲੀ ਟੀ-20 ਲੜੀ 'ਚ ਨਹੀਂ ਖੇਡਣਗੇ।

PunjabKesari

ਟਾਮ ਲੈਥਮ ਦੇ ਬਾਹਰ ਹੋਣ ਤੋਂ ਬਾਅਦ ਨਿਊਜ਼ੀਲੈਂਡ ਨੂੰ ਇੱਕ ਹੋਰ ਝਟਕਾ ਲੱਗ ਸਕਦਾ ਹੈ। ਟੀਮ ਦੇ ਤੇਜ਼ ਗੇਂਦਬਾਜ਼ ਟਰੈਂਟ ਬੋਲਟ ਵੀ ਫਿੱਟ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਬੋਲਟ ਦੇ ਹੱਥ 'ਤੇ ਸੱਟ ਲੱਗੀ ਹੈ ਅਤੇ ਇਸੇ ਕਾਰਨ ਉਹ ਆਸਟਰੇਲੀਆ ਵਿਰੁੱਧ ਸਿਡਨੀ ਟੈਸਟ 'ਚ ਹਿੱਸਾ ਨਹੀਂ ਲੈ ਸਕੇ ਸਨ।


Related News