CWC IND vs PAK : ਭਾਰਤੀ ਬੱਲੇਬਾਜ਼ਾਂ ਨੇ ਪਾਕਿਸਤਾਨੀ ਗੇਂਦਬਾਜ਼ਾਂ ਅੱਗੇ ਟੇਕੇ ਗੋਡੇ, ਦਿੱਤਾ 120 ਦੌੜਾਂ ਦਾ ਟੀਚਾ

06/09/2024 11:21:47 PM

ਸਪੋਰਟਸ ਡੈਸਕ— ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ ਗਰੁੱਪ ਏ ਦੇ 19ਵੇਂ ਮੈਚ ਤਹਿਤ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਅੱਜ ਰਾਤ ਨਿਊਯਾਰਕ ਦੇ ਨਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਅਜੇ ਸ਼ੁਰੂ ਹੀ ਸ਼ੁਰੂ ਹੋਇਆ ਸੀ  ਕਿ ਇਸ ਤੋਂ ਬਾਅਦ ਮੀਂਹ ਕਾਰਨ ਮੈਚ ਨੂੰ ਰੋਕਣਾ ਪਿਆ। ਮੀਂਹ ਰੁਕਣ ਤੋਂ ਬਾਅਦ ਮੈਚ ਮੁੜ ਸ਼ੁਰੂ ਹੋਇਆ। ਇਸ ਤੋਂ ਬਾਅਦ ਕੋਹਲੀ 4 ਦੌੜਾਂ ਬਣਾ ਨਸੀਮ ਸ਼ਾਹ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। 

ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਰੋਹਿਤ ਸ਼ਰਮਾ 13 ਦੌੜਾਂ ਬਣਾ ਸ਼ਾਹੀਨ ਅਫਰੀਦੀ ਵਲੋਂ ਆਊਟ ਹੋਇਆ। ਭਾਰਤ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਅਕਸ਼ਰ ਪਟੇਲ 20 ਦੌੜਾਂ ਬਣਾ ਨਸੀਮ ਸ਼ਾਹ ਵਲੋਂ ਆਊਟ ਹੋਇਆ। ਇਸ ਤੋਂ ਬਾਅਦ ਸੂਰਿਆਕੁਮਾਰ ਯਾਦਵ ਤੇ ਰਿਸ਼ਭ ਪੰਤ ਨੇ ਟੀਮ ਨੂੰ ਸੰਭਾਲਿਆ ਤੇ ਟੀਮ ਨੂੰ ਮੁਸ਼ਕਲ ਸਥਿਤੀ 'ਚੋਂ ਬਾਹਰ ਕੱਢਿਆ। ਇਸ ਦੌਰਾਨ ਸੂਰਿਆਕੁਮਾਰ ਯਾਦਵ 8 ਗੇਂਦਾਂ 'ਚ 7 ਦੌੜਾਂ ਬਣਾ ਕੇ ਹੈਰਿਸ ਰਾਊਫ਼ ਦੀ ਗੇਂਦ 'ਤੇ ਕੈਚ ਆਊਟ ਹੋ ਗਿਆ।

ਇਸ ਤੋਂ ਬਾਅਦ ਆਏ ਸ਼ਿਵਮ ਦੁਬੇ ਵੀ 3 ਦੌੜਾਂ ਬਣਾ ਕੇ ਆਊਟ ਹੋ ਗਿਆ। ਮੁਹੰਮਦ ਆਮਿਰ ਨੇ ਆਪਣੇ ਅਗਲੇ ਓਵਰ 'ਚ ਸੈੱਟ ਬੱਲੇਬਾਜ਼ ਰਿਸ਼ਭ ਪੰਤ (42) ਤੇ ਅਗਲੀ ਹੀ ਗੇਂਦ 'ਤੇ ਰਵਿੰਦਰ ਜਡੇਜਾ (0) ਨੂੰ ਆਊਟ ਕਰ ਕੇ ਪਾਕਿਸਤਾਨ ਨੂੰ ਮੈਚ 'ਚ ਵਾਪਸ ਲਿਆਂਦਾ। ਇਸ ਤੋਂ ਬਾਅਦ ਹਾਰਦਿਕ ਪੰਡਯਾ ਤੇ ਅਰਸ਼ਦੀਪ ਸਿੰਘ ਨੇ ਟੀਮ ਨੂੰ ਸੰਭਾਲਿਆ ਤੇ ਟੀਮ ਦਾ ਸਕੋਰ 100 ਤੋਂ ਪਾਰ ਕਰਵਾਇਆ।

ਇਸ ਤੋਂ ਬਾਅਦ ਅਗਲੇ ਹੀ ਓਵਰ 'ਚ ਰਊਫ਼ ਨੇ ਇਕ ਤੋਂ ਬਾਅਦ ਇਕ ਪੰਡਯਾ ਤੇ ਬੁਮਰਾਹ ਨੂੰ ਪੈਵੇਲੀਅਨ ਦਾ ਰਾਹ ਦਿਖਾ ਦਿੱਤਾ। ਖ਼ਬਰ ਲਿਖੇ ਜਾਣ ਤੱਕ ਭਾਰਤ ਦਾ ਸਕੋਰ 18 ਓਵਰਾਂ 'ਚ 9 ਵਿਕਟਾਂ ਗੁਆ ਕੇ 113 ਦੌੜਾਂ ਸੀ।

ਇਹ ਵੀ ਪੜ੍ਹੋ : T20 WC : ਅੱਜ ਰਚੇਗਾ ਇਤਿਹਾਸ, ਪਾਕਿ ਨੂੰ ਹਰਾਉਂਦੇ ਹੀ ਟੀਮ ਇੰਡੀਆ ਬਣਾ ਦੇਵੇਗੀ ਇਹ ਵਰਲਡ ਰਿਕਾਰਡ

ਦੋਵਾਂ ਦੇਸ਼ਾਂ ਦੀ ਪਲੇਇੰਗ 11

ਭਾਰਤ : ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼ਿਵਮ ਦੂਬੇ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਅਰਸ਼ਦੀਪ ਸਿੰਘ

ਪਾਕਿਸਤਾਨ : ਮੁਹੰਮਦ ਰਿਜ਼ਵਾਨ (ਵਿਕਟਕੀਪਰ), ਬਾਬਰ ਆਜ਼ਮ (ਕਪਤਾਨ), ਉਸਮਾਨ ਖਾਨ, ਫਖਰ ਜ਼ਮਾਨ, ਸ਼ਾਦਾਬ ਖਾਨ, ਇਫਤਿਖਾਰ ਅਹਿਮਦ, ਇਮਾਦ ਵਸੀਮ, ਸ਼ਾਹੀਨ ਅਫਰੀਦੀ, ਹੈਰਿਸ ਰਾਊਫ, ਨਸੀਮ ਸ਼ਾਹ, ਮੁਹੰਮਦ ਆਮਿਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tarsem Singh

Content Editor

Related News