ਬੱਲੇਬਾਜ਼ੀ ਦੌਰਾਨ ਹਾਰਦਿਕ ਦੇ ਮੋਢੇ ''ਚ ਸੱਟ, ਸਕੈਨ ਦੇ ਲਈ ਗਏ

10/24/2021 11:31:00 PM

ਦੁਬਈ- ਭਾਰਤ ਦੇ ਆਲਰਾਊਂਡਰ ਖਿਡਾਰੀ ਹਾਰਦਿਕ ਪੰਡਯਾ ਨੂੰ ਪਾਕਿਸਤਾਨ ਦੇ ਵਿਰੁੱਧ ਟੀ-20 ਵਿਸ਼ਵ ਕੱਪ ਦੇ ਮੈਚ ਦੌਰਾਨ ਮੋਢੇ 'ਚ ਸੱਟ ਲੱਗ ਗਈ, ਜਿਸ ਤੋਂ ਬਾਅਦ ਉਹ ਫੀਲਡਿੰਗ ਦੇ ਲਈ ਮੈਦਾਨ 'ਤੇ ਨਹੀਂ ਉਤਰੇ। ਉਸਦੀ ਜਗ੍ਹਾ ਇਸ਼ਾਨ ਕਿਸ਼ਨ ਨੇ ਫੀਲਡਿੰਗ ਕੀਤੀ। ਪੰਡਯਾ ਦੀ ਸੱਟ ਦੀ ਗੰਭੀਰਤਾ ਦਾ ਪਤਾ ਨਹੀਂ ਚੱਲ ਸਕਿਆ ਹੈ ਪਰ ਉਨ੍ਹਾਂ ਨੂੰ ਸਾਵਧਾਨੀ ਲਈ ਸਕੈਨ ਦੇ ਲਈ ਭੇਜਿਆ ਹੈ।

ਇਹ ਖ਼ਬਰ ਪੜ੍ਹੋ- IND v PAK : ਟੀ20 ਵਿਸ਼ਵ ਕੱਪ 'ਚ ਪਹਿਲੀ ਵਾਰ ਪਾਕਿ ਵਿਰੁੱਧ ਆਊਟ ਹੋਏ ਕੋਹਲੀ, ਬਣਾਏ ਇਹ ਰਿਕਾਰਡ


ਬੀ. ਸੀ. ਸੀ. ਆਈ. ਦੀ ਮੀਡੀਆ ਟੀਮ ਨੇ ਕਿਹਾ ਕਿ ਹਾਰਦਿਕ ਪੰਡਯਾ ਨੂੰ ਬੱਲੇਬਾਜ਼ੀ ਦੇ ਦੌਰਾਨ ਸੱਜੇ ਮੋਢੇ ਵਿਚ ਸੱਟ ਲੱਗੀ ਹੈ। ਉਹ ਸਕੈਨ ਦੇ ਲਈ ਗਏ ਹਨ। ਭਾਰਤ ਨੂੰ ਹੁਣ ਅਗਲਾ ਮੈਚ 31 ਅਕਤੂਬਰ ਨੂੰ ਨਿਊਜ਼ੀਲੈਂਡ ਵਿਰੁੱਧ ਖੇਡਣਾ ਹੈ।

ਇਹ ਖ਼ਬਰ ਪੜ੍ਹੋ- IND v PAK : ਨੋ ਬਾਲ 'ਤੇ ਆਊਟ ਹੋਏ ਰਾਹੁਲ, ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨੇ ਕੱਢਿਆ ਗੁੱਸਾ


ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ  ਆਈ. ਸੀ. ਸੀ. ਟੀ-20 ਵਰਲਡ ਕੱਪ ਦਾ ਮਹਾ ਮੁਕਾਬਲਾ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਪਾਕਿਸਤਾਨ ਨੂੰ 152 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ ਨੇ ਇਹ ਮੈਚ 10 ਵਿਕਟਾਂ ਨਾਲ ਜਿੱਤ ਲਿਆ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News