IND vs PAK : ਵਿਰਾਟ ਕੋਹਲੀ ਦੀ ਤੂਫਾਨੀ ਪਾਰੀ, ਭਾਰਤ ਨੇ ਪਾਕਿ ਨੂੰ 4 ਵਿਕਟਾਂ ਨਾਲ ਹਰਾਇਆ

10/23/2022 5:35:24 PM

ਸਪੋਰਟਸ ਡੈਸਕ-  ਭਾਰਤ ਤੇ ਪਾਕਿਸਤਾਨ ਦਰਮਿਆਨ ਟੀ20 ਵਿਸ਼ਵ ਕੱਪ 2022 ਦਾ ਮੁਕਾਬਲਾ ਆਸਟ੍ਰੇਲੀਆ ਦੇ ਮੈਲਬੋਰਨ 'ਚ ਖੇਡਿਆ ਗਿਆ। ਭਾਰਤ ਨੇ ਪਾਕਿ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ।  ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ 'ਚ ਸ਼ਾਨ ਮਸੂਦ ਤੇ ਇਫਤਿਖਾਰ ਅਹਿਮਦ ਦੀਆਂ ਕ੍ਰਮਵਾਰ 52 ਦੌੜਾਂ ਤੇ 51 ਦੌੜਾਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ 'ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 160 ਦੌੜਾਂ ਬਣਾਈਆਂ। ਸਿੱਟੇ ਵਜੋਂ ਭਾਰਤ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ। ਵਿਰਾਟ ਕੋਹਲੀ ਨੇ ਮੈਚ ਦੌਰਾਨ 82 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਵਿਰਾਟ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ ਤੇ 4 ਛੱਕੇ ਲਾਏ। ਵਿਰਾਟ ਤੋਂ ਇਲਾਵਾ ਹਾਰਦਿਕ ਪੰਡਯਾ ਨੇ ਵੀ 40 ਦੌੜਾਂ ਦੀ ਲਾਹੇਵੰਦ ਪਾਰੀ ਖੇਡੀ।

ਪਾਕਿਸਤਾਨ ਤੋਂ ਮਿਲੇ 160 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਕੇ. ਐੱਲ. ਰਾਹੁਲ 4 ਦੌੜਾਂ ਦੇ ਨਿੱਜੀ ਸਕੋਰ 'ਤੇ ਨਸੀਮ ਸ਼ਾਹ ਵਲੋਂ ਆਊਟ ਹੋ ਗਿਆ। ਭਾਰਤ ਦੀ ਦੂਜੀ ਵਿਕਟ ਕਪਤਾਨ ਰੋਹਿਤ ਸ਼ਰਮਾ ਦੇ ਤੌਰ 'ਤੇ ਡਿੱਗੀ ਰੋਹਿਤ ਵੀ 4 ਦੌੜਾਂ ਦੇ ਨਿਜੀ ਸਕੋਰ 'ਤੇ ਹਾਰਿਸ ਰਊਫ ਦਾ ਸ਼ਿਕਾਰ ਬਣਿਆ। ਭਾਰਤ ਦੀ ਤੀਜੀ ਵਿਕਟ ਸੂਰਯਕੁਮਾਰ ਯਾਦਵ ਦੇ ਤੌਰ 'ਤੇ ਡਿੱਗੀ। ਸੂਰਯਕੁਮਾਰ 15 ਦੌੜਾਂ ਬਣਾ ਹਾਰਿਸ ਰਊਫ ਦਾ ਸ਼ਿਕਾਰ ਬਣਿਆ।ਭਾਰਤ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਅਕਸ਼ਰ ਪਟੇਲ 2 ਦੌੜਾਂ ਬਣਾ ਰਨ ਆਊਟ ਹੋ ਕੇ ਪਵੇਲੀਅਨ ਪਰਤ ਗਏ। ਪਾਕਿਸਤਾਨ ਵਲੋਂ ਨਸੀਮ ਸ਼ਾਹ ਨੇ 1, ਹੈਰਿਸ ਰਊਫ ਨੇ 2 ਤੇ ਮੁਹੰਮਦ ਨਵਾਜ਼ ਨੇ 2 ਵਿਕਟਾਂ ਝਟਕਾਈਆਂ।

ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਟੀ-20 ਵਿਸ਼ਵ ਕੱਪ ਮੈਚ ਦਾ ਸਿਨੇਮਾਘਰਾਂ 'ਚ ਕੀਤਾ ਜਾਵੇਗਾ ਸਿੱਧਾ ਪ੍ਰਸਾਰਣ

ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ 'ਚ ਸ਼ਾਨ ਮਸੂਦ ਤੇ ਇਫਤਿਖਾਰ ਅਹਿਮਦ ਦੀਆਂ ਕ੍ਰਮਵਾਰ 52 ਦੌੜਾਂ ਤੇ 51 ਦੌੜਾਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ 'ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 3, ਮੁਹੰਮਦ ਸ਼ੰਮੀ ਨੇ 1, ਭੁਵਨੇਸ਼ਵਰ ਕੁਮਾਰ ਨੇ 1 ਤੇ ਹਾਰਦਿਕ ਪੰਡਯਾ ਨੇ 3 ਵਿਕਟਾਂ ਲਈਆਂ।

ਟੀਮਾਂ :-

ਭਾਰਤ : ਰੋਹਿਤ ਸ਼ਰਮਾ (ਕਪਤਾਨ), ਕੇ. ਐਲ. ਰਾਹੁਲ, ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ (ਵਿਕਟਕੀਪਰ), ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ੰਮੀ, ਅਰਸ਼ਦੀਪ ਸਿੰਘ

ਪਾਕਿਸਤਾਨ : ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸ਼ਾਨ ਮਸੂਦ, ਹੈਦਰ ਅਲੀ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਇਫਤਿਖਾਰ ਅਹਿਮਦ, ਆਸਿਫ ਅਲੀ, ਸ਼ਾਹੀਨ ਅਫਰੀਦੀ, ਹਰਿਸ ਰਾਊਫ, ਨਸੀਮ ਸ਼ਾਹ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News