IND vs SA 2nd T20I : ਭਾਰਤ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ
Thursday, Dec 11, 2025 - 06:41 PM (IST)
ਸਪੋਰਟਸ ਡੈਸਕ- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ (11 ਦਸੰਬਰ) ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਸੂਰਿਆਕੁਮਾਰ ਯਾਦਵ ਭਾਰਤੀ ਟੀਮ ਦੀ ਅਗਵਾਈ ਕਰ ਰਹੇ ਹਨ, ਜਦੋਂ ਕਿ ਏਡਨ ਮਾਰਕਰਾਮ ਦੱਖਣੀ ਅਫਰੀਕਾ ਦੇ ਕਪਤਾਨ ਹਨ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
