IND vs SA, 3rd ODI : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
Saturday, Dec 06, 2025 - 01:05 PM (IST)
ਸਪੋਰਟਸ ਡੈਸਕ- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੁਕਾਬਲਾ ਅੱਜ ਵਿਸ਼ਾਖਾਪਟਨਮ ਦੇ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੁਕਾਬਲਾ ਫੈਸਲਾਕੁਨ ਹੋਵੇਗਾ, ਕਿਉਂਕਿ ਸੀਰੀਜ਼ ਇਸ ਸਮੇਂ 1-1 ਨਾਲ ਬਰਾਬਰ ਹੈ।
ਸੰਭਾਵਿਤ ਪਲੇਇੰਗ 11
ਭਾਰਤ: ਰੋਹਿਤ ਸ਼ਰਮਾ, ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਵਾਸ਼ਿੰਗਟਨ ਸੁੰਦਰ, ਕੇਐੱਲ ਰਾਹੁਲ (ਕਪਤਾਨ/ਵਿਕਟਕੀਪਰ), ਰਵਿੰਦਰ ਜਡੇਜਾ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ।
ਦੱਖਣੀ ਅਫਰੀਕਾ: ਰਿਆਨ ਰਿਕੇਲਟਨ (ਵਿਕਟਕੀਪਰ), ਏਡਨ ਮਾਰਕਰਮ, ਟੇਂਬਾ ਬਾਉਮਾ (ਕਪਤਾਨ), ਮੈਥਿਊ ਬ੍ਰੀਟਜ਼ਕੇ, ਟੋਨੀ ਡੀ ਜ਼ੋਰਜੀ, ਡੇਵਾਲਡ ਬ੍ਰੇਵਿਸ, ਮਾਰਕੋ ਜਾਨਸਨ, ਕੋਰਬਿਨ ਬੋਸ਼, ਕੇਸ਼ਵ ਮਹਾਰਾਜ, ਨੰਦਰੇ ਬਰਗਰ, ਓਟਨੀਲ ਬਾਰਟਮੈਨ।
