IND Vs SA 4th T20I : ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
Friday, Nov 15, 2024 - 08:22 PM (IST)
ਸਪੋਰਟਸ ਡੈਸਕ- ਭਾਰਤੀ ਟੀਮ ਅਤੇ ਦੱਖਣੀ ਅਫਰੀਕਾ ਵਿਚਾਲੇ 4 ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਖੇਡਿਆ ਜਾ ਰਿਹਾ ਹੈ। ਜੋਹਾਨਸਬਰਗ ਦੇ ਵਾਂਡਰਰਸ ਸਟੇਡੀਅਮ 'ਚ ਖੇਡੇ ਜਾ ਰਹੇ ਇਸ ਮੈਚ 'ਚ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦੋਵਾਂ ਟੀਮਾਂ ਦੇ ਪਲੇਇੰਗ-11 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਦੱਖਣੀ ਅਫਰੀਕਾ ਖਿਲਾਫ ਦੋ-ਪੱਖੀ ਟੀ-20 ਸੀਰੀਜ਼ 'ਚ ਭਾਰਤੀ ਟੀਮ ਦਾ ਰਿਕਾਰਡ ਸ਼ਾਨਦਾਰ ਰਿਹਾ ਹੈ। ਭਾਰਤੀ ਟੀਮ ਪਿਛਲੀਆਂ 5 ਸੀਰੀਜ਼ਾਂ 'ਚ ਨਹੀਂ ਹਾਰੀ ਹੈ। ਇਸ ਤਰ੍ਹਾਂ ਜੇਕਰ ਜੇਤੂ ਰੱਥ 'ਤੇ ਸਵਾਰ ਭਾਰਤੀ ਟੀਮ ਅੱਜ ਦੱਖਣੀ ਅਫਰੀਕਾ ਖਿਲਾਫ ਮੈਚ ਜਿੱਤ ਜਾਂਦੀ ਹੈ ਤਾਂ ਉਹ ਸੀਰੀਜ਼ 3-1 ਨਾਲ ਜਿੱਤ ਲਵੇਗੀ।
ਜੇਕਰ ਹਾਰ ਹੁੰਦੀ ਹੈ ਤਾਂ ਸੀਰੀਜ਼ ਬਰਾਬਰ ਰਹੇਗੀ। ਅਜਿਹੀ ਸਥਿਤੀ ਵਿੱਚ ਭਾਰਤ ਦਾ ਜੇਤੂ ਰੱਥ ਬਰਕਰਾਰ ਰਹੇਗਾ। ਦੱਸ ਦੇਈਏ ਕਿ ਟੀਮ ਇੰਡੀਆ ਨੇ ਮੌਜੂਦਾ ਸੀਰੀਜ਼ ਦਾ ਪਹਿਲਾ ਮੈਚ 61 ਦੌੜਾਂ ਨਾਲ ਅਤੇ ਤੀਜਾ ਮੈਚ 11 ਦੌੜਾਂ ਨਾਲ ਜਿੱਤਿਆ ਸੀ। ਇਸ ਤਰ੍ਹਾਂ ਟੀਮ ਨੇ ਸੀਰੀਜ਼ 'ਚ 2-1 ਦੀ ਬੜ੍ਹਤ ਬਣਾ ਲਈ ਹੈ।
ਦੋਵਾਂ ਟੀਮਾਂ ਦੀ ਪਲੇਇੰਗ 11
ਭਾਰਤੀ ਟੀਮ- ਸੂਰਿਆਕੁਮਾਰ ਯਾਦਵ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪੰਡਯਾ, ਰਿੰਕੂ ਸਿੰਘ, ਰਮਨਦੀਪ ਸਿੰਘ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਰਵੀ ਬਿਸ਼ਨੋਈ ਅਤੇ ਵਰੁਣ ਚੱਕਰਵਰਤੀ।
ਦੱਖਣੀ ਅਫਰੀਕਾ ਟੀਮ- ਐਡਨ ਮਾਰਕਰਮ (ਕਪਤਾਨ), ਰੀਜ਼ਾ ਹੈਂਡਰਿਕਸ, ਰਿਆਨ ਰਿਕੇਲਟਨ (ਵਿਕਟਕੀਪਰ), ਟ੍ਰਿਸਟਨ ਸਟੱਬਸ, ਹੇਨਰਿਕ ਕਲਾਸਨ, ਡੇਵਿਡ ਮਿਲਰ, ਮਾਰਕੋ ਜੈਨਸਨ, ਐਂਡੀਲੇ ਸਿਮਲੇਨ, ਗੇਰਾਲਡ ਕੋਏਟਜ਼ੀ, ਕੇਸ਼ਵ ਮਹਾਰਾਜ ਅਤੇ ਲੂਥੋ ਸਿਪਾਮਲਾ।