ਵਿਵਾਦ ’ਚ ਘਿਰੇ ਵਿਰਾਟ ਕੋਹਲੀ, ਰਾਸ਼ਟਰੀ ਗੀਤ ਦੌਰਾਨ ਚਿਊਇੰਗਮ ਚਬਾਉਂਦੇ ਆਏ ਨਜ਼ਰ, ਵੀਡੀਓ ਵਾਇਰਲ

01/25/2022 2:20:18 PM

ਕੇਪਟਾਊਨ: ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਇਕ ਵਾਰ ਫਿਰ ਵਿਵਾਦ ਵਿਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਐਤਵਾਰ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜੇ ਵਨਡੇ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਤੋਂ ਵਿਰਾਟ ਕੋਹਲੀ ਨੇ ਅਜਿਹੀ ਹਰਕਤ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਮੁਤਾਬਕ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਜਦੋਂ ਦੇਸ਼ ਦਾ ਰਾਸ਼ਟਰੀ ਗੀਤ ਚੱਲ ਰਿਹਾ ਸੀ ਤਾਂ ਵਿਰਾਟ ਕੋਹਲੀ ‘ਚਿਊਇੰਗਮ’ ਚਬਾਉਂਦੇ ਹੋਏ ਨਜ਼ਰ ਆਏ। ਜਦਕਿ ਬਾਕੀ ਦੇ ਖਿਡਾਰੀ ਰਾਸ਼ਟਰੀ ਗੀਤ ਬੋਲ ਰਹੇ ਸਨ। ਕੈਮਰੇ ’ਚ ਕੈਦ ਹੋਈ ਵਿਰਾਟ ਕੋਹਲੀ ਦੀ ਇਸ ਹਰਕਤ ਤੋਂ ਬਾਅਦ ਪ੍ਰਸ਼ੰਸਕ ਕਾਫ਼ੀ ਨਾਰਾਜ਼ ਹਨ। ਕੋਹਲੀ ਨੂੰ ਰਾਸ਼ਟਰੀ ਗੀਤ ਦਾ ‘ਅਪਮਾਨ’ ਕਰਨ ਲਈ ਸੋਸ਼ਲ ਮੀਡੀਆ ’ਤੇ ਟਰੋਲ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਸਾਬਕਾ ਕ੍ਰਿਕਟਰ ਅਤੇ ਸੰਸਦ ਮੈਂਬਰ ਗੌਤਮ ਗੰਭੀਰ ਕੋਰੋਨਾ ਪਾਜ਼ੇਟਿਵ, ਸੰਪਰਕ ’ਚ ਆਏ ਲੋਕਾਂ ਨੂੰ ਕੀਤੀ ਇਹ ਅਪੀਲ

 

ਦੱਸ ਦੇਈਏ ਕਿ ਵਿਰਾਟ ਕੋਹਲੀ ਇਸ ਸਮੇਂ ਕਿਸੇ ਵੀ ਫਾਰਮੈਟ ਦੇ ਕਪਤਾਨ ਨਹੀਂ ਹਨ ਅਤੇ ਉਹ ਸਿਰਫ਼ ਇਕ ਖਿਡਾਰੀ ਦੇ ਤੌਰ ’ਤੇ ਖੇਡ ਰਹੇ ਹਨ। ਅਜਿਹ ਵਿਚ ਕਪਤਾਨੀ ਦੀ ਜ਼ਿੰਮੇਵਾਰੀ ਤੋਂ ਆਜ਼ਾਦ ਹੋਣ ਦੇ ਬਾਅਦ ਵਿਰਾਟ ਦਾ ਇਸ ਤਰ੍ਹਾਂ ਦਾ ਰਵੱਈਆ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆ ਰਿਹਾ ਹੈ। ਉਥੇ ਹੀ ਜੇਕਰ ਮੈਚ ਦੀ ਗੱਲ ਕਰੀਏ ਤਾਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 288 ਦੋੜਾਂ ਦਾ ਟੀਚਾ ਦਿੱਤਾ ਸੀ। ਜਵਾਬ ਵਿਚ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਇਹ ਮੈਚ 4 ਦੌੜਾਂ ਨਾਲ ਹਾਰ ਗਈ ਅਤੇ ਦੱਖਣੀ ਅਫਰੀਕਾ ਨੇ 3 ਮੈਚਾਂ ਦੀ ਵਨਡੇ ਸੀਰੀਜ਼ ਵਿਚ ਭਾਰਤ ਨੂੰ 3-0 ਨਾਲ ਕਲੀਨ ਸਵੀਪ ਕਰ ਦਿੱਤਾ।

ਇਹ ਵੀ ਪੜ੍ਹੋ: ਦੱਖਣੀ ਅਫ਼ਰੀਕਾ ਤੋਂ ਹਾਰ ਮਗਰੋਂ ਭਾਰਤ ਨੂੰ ਇਕ ਹੋਰ ਝਟਕਾ, ਲੱਗਾ ਜੁਰਮਾਨਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry