IND vs SL, 1st T20I : ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ 163 ਦੌੜਾਂ ਦਾ ਟੀਚਾ
Tuesday, Jan 03, 2023 - 08:54 PM (IST)
ਸਪੋਰਟਸ ਡੈਸਕ— ਭਾਰਤ ਤੇ ਸ਼੍ਰੀਲੰਕਾ ਦਰਮਿਆਨ ਤਿੰਨ ਟੀ20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਈਸ਼ਾਨ ਕਿਸ਼ਨ ਦੀਆਂ 37 ਦੌੜਾਂ, ਦੀਪਕ ਹੁੱਡਾ ਦੀਆਂ 41 ਦੌੜਾਂ ਤੇ ਅਕਸ਼ਰ ਪਟੇਲ ਦੀਆਂ 31 ਦੌੜਾਂ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 162 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਸ਼੍ਰੀਲੰਕਾ ਨੂੰ ਜਿੱਤ ਲਈ 163 ਦੌੜਾਂ ਦਾ ਟੀਚਾ ਦਿੱਤਾ।
ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ 7 ਦੌੜਾਂ ਦੇ ਨਿੱਜੀ ਸਕੋਰ 'ਤੇ ਥੀਕਸ਼ਾਨਾ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਸੂਰਯਕੁਮਾਰ ਯਾਦਵ ਸਿਰਫ 7 ਦੌੜਾਂ ਦੇ ਨਿੱਜੀ ਸਕੋਰ 'ਤੇ ਕਰੁਣਾਰਤਨੇ ਦਾ ਸ਼ਿਕਾਰ ਬਣਿਆ। ਭਾਰਤ ਦੀ ਤੀਜੀ ਵਿਕਟ ਸੰਜੂ ਸੈਮਸਨ ਦੇ ਤੌਰ 'ਤੇ ਡਿੱਗੀ। ਸੰਜੂ 5 ਦੌੜਾਂ ਬਣਾ ਧਨੰਜੈ ਡਿ ਸਿਲਵਾ ਵਲੋਂ ਆਊਟ ਹੋਇਆ।
ਇਹ ਵੀ ਪੜ੍ਹੋ : ਪੇਲੇ ਨੂੰ ਉਸ ਸ਼ਹਿਰ 'ਚ ਦਫ਼ਨਾਉਣ ਦੀਆਂ ਤਿਆਰੀਆਂ ਜਿਸ ਨੂੰ ਉਸ ਨੇ ਫੁੱਟਬਾਲ ਦਾ ਮੱਕਾ ਬਣਾਇਆ
ਭਾਰਤ ਨੂੰ ਚੌਥਾ ਝਟਕਾ ਈਸ਼ਾਨ ਕਿਸ਼ਵ ਦੇ ਤੌਰ 'ਤੇ ਲੱਗਾ। ਈਸ਼ਾਨ ਭਾਰਤੀ ਬੱਲੇਬਾਜ਼ਾਂ 'ਚੋਂ ਸਭ ਤੋਂ ਵੱਧ 37 ਦੌੜਾਂ ਦੇ ਨਿੱਜੀ ਸਕੋਰ 'ਤੇ ਹਸਰੰਗਾ ਦਾ ਸ਼ਿਕਾਰ ਬਇਆ। ਇਸ ਤੋਂ ਬਾਅਦ ਭਾਰਤ ਨੂੰ ਪੰਜਵਾਂ ਝਟਕਾ ਕਪਤਾਨ ਹਾਰਦਿਕ ਪੰਡਯਾ ਦੇ ਆਊਟ ਹੋਣ ਨਾਲ ਲੱਗਾ। ਪੰਡਯਾ 29 ਦੌੜਾਂ ਬਣਾ ਦਿਲਸ਼ਾਨ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਸ਼੍ਰੀਲੰਕਾ ਲਈ ਦਿਲਸ਼ਾਨ ਮਦੁਸ਼ੰਕਾ ਨੇ 1, ਮਹੀਸ਼ਾ ਨੇ 1, ਚਮਿਕਾ ਨੇ 1, ਧਨੰਜੈ ਨੇ 1 ਤੇ ਹਸਰੰਗਾਂ ਨੇ 1 ਵਿਕਟ ਲਏ। ਭਾਰਤੀ ਟੀਮ 'ਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਸ਼ਾਮਲ ਨਹੀਂ ਹੋਣਗੇ ਅਤੇ ਟੀਮ ਦੀ ਕਪਤਾਨੀ ਇਕ ਵਾਰ ਫਿਰ ਹਾਰਦਿਕ ਪੰਡਯਾ ਦੇ ਹੱਥਾਂ 'ਚ ਹੋਵੇਗੀ, ਜਿਸ ਨੇ ਨਿਊਜ਼ੀਲੈਂਡ ਦੇ ਮੀਂਹ ਨਾਲ ਪ੍ਰਭਾਵਿਤ ਦੌਰੇ 'ਤੇ ਸੀਰੀਜ਼ 1-0 ਨਾਲ ਜਿੱਤੀ ਸੀ।
ਦੋਵੇਂ ਦੇਸ਼ਾਂ ਦੀ ਪਲੇਇੰਗ ਇਲੈਵਨ
ਸ਼੍ਰੀਲੰਕਾ : ਪਥੁਮ ਨਿਸਾਂਕਾ, ਕੁਸਲ ਮੇਂਡਿਸ (ਵਿਕਟਕੀਪਰ), ਧਨੰਜੈ ਡੀ ਸਿਲਵਾ, ਚਰਿਥ ਅਸਾਲੰਕਾ, ਭਾਨੁਕਾ ਰਾਜਪਕਸ਼ੇ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੁ ਹਸਾਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਥੀਕਸ਼ਾਨਾ, ਕਸੁਨ ਰਾਜੀਥਾ, ਦਿਲਸ਼ਾਨ ਮਦੁਸਨ
ਭਾਰਤ : ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ੁਭਮਨ ਗਿੱਲ, ਸੂਰਯਕੁਮਾਰ ਯਾਦਵ, ਸੰਜੂ ਸੈਮਸਨ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਅਕਸ਼ਰ ਪਟੇਲ, ਹਰਸ਼ਲ ਪਟੇਲ, ਸ਼ਿਵਮ ਮਾਵੀ, ਉਮਰਾਨ ਮਲਿਕ, ਯੁਜਵੇਂਦਰ ਚਾਹਲ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।