IND vs SL, 2nd ODI : ਭਾਰਤ ਨੇ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਹਰਾਇਆ, ਸੀਰੀਜ਼ 'ਤੇ ਕੀਤਾ ਕਬਜ਼ਾ

01/12/2023 9:43:33 PM

ਸਪੋਰਟਸ ਡੈਸਕ— ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ 39 ਓਵਰਾਂ 'ਚ 10 ਵਿਕਟਾਂ ਦੇ ਨੁਕਸਾਨ 'ਤੇ 215 ਦੌੜਾਂ ਬਣਾਈਆਂ। ਇਸ ਤਰ੍ਹਾਂ ਸ਼੍ਰੀਲੰਕਾ ਨੇ ਭਾਰਤ ਨੂੰ ਜਿੱਤ ਲਈ 216 ਦੌੜਾਂ ਦਾ ਟੀਚਾ ਦਿੱਤਾ । ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 43 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 219 ਦੌੜਾਂ ਬਣਾਈਆਂ ਤੇ 4 ਵਿਕਟਾਂ ਨਾਲ ਮੈਚ ਜਿੱਤ ਲਿਆ। ਇਸ ਦੇ ਨਾਲ ਹੀ ਭਾਰਤ ਨੇ ਇਹ ਸੀਰੀਜ਼ 2-0 ਨਾਲ ਜਿੱਤ ਲਈ ਹੈ।

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਸਲਾਮੀ ਬੱਲੇਬਾਜ਼ਾ ਨੇ ਛੇਤੀ-ਛੇਤੀ ਆਪਣੀਆਂ ਵਿਕਟਾਂ ਗੁਆ ਲਈਆਂ। ਰੋਹਿਤ ਸ਼ਰਮਾ ਨੇ 17 ਦੌੜਾਂ, ਸ਼ੁਭਮਨ ਗਿੱਲ ਨੇ 21 ਦੌੜਾਂ, ਵਿਰਾਟ ਕੋਹਲੀ ਨੇ 4 ਦੌੜਾਂ ਤੇ ਸ਼੍ਰੇਅਸ ਅਈਅਰ ਨੇ 28 ਦੌੜਾਂ ਦੇ ਮਾਮੂਲੀ ਸਕੋਰ 'ਤੇ ਆਪਣੀਆਂ ਵਿਕਟਾਂ ਗੁਆ ਲਈਆਂ। ਪਰ ਇਸ ਤੋਂ ਬਾਅਦ  ਕੇ. ਐੱਲ. ਰਾਹੁਲ ਤੇ ਹਾਰਦਿਕ ਪੰਡਯਾ ਨੇ ਭਾਰਤੀ ਪਾਰੀ ਨੂੰ ਸੰਭਾਲਿਆ ਪਰ ਬਦਕਿਸਮਤੀ ਨਾਲ ਪੰਡਯਾ 36 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਿਆ। ਇਸ ਤੋਂ ਬਾਅਦ ਕੇ. ਐੱਲ. ਰਾਹੁਲ ਦਾ ਸਾਥ ਦੇਣ ਅਕਸ਼ਰ ਪਟੇਲ ਆਏ ਪਰ ਉਹ ਵੀ 21 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਇਸ ਤੋਂ  ਬਾਅਦ ਕੁਲਦੀਪ ਯਾਦਵ ਆਏ। ਰਾਹੁਲ ਤੇ ਕੁਲਦੀਪ ਯਾਦਵ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 64 ਤੇ 10 ਦੌੜਾਂ ਬਣਾਈਆਂ ਤੇ ਟੀਚੇ ਨੂੰ ਹਾਸਲ ਕਰਦੇ ਹੋਏ ਮੈਚ ਭਾਰਤ ਦੀ ਝੋਲੀ ਪਾ ਦਿੱਤਾ।  ਸ਼੍ਰੀਲੰਕਾ ਵਲੋਂ ਕਸੁਨ ਰਜਿਥਾ ਨੇ 1, ਲਾਹਿਰੂ ਕੁਮਾਰਾ ਨੇ 2, ਚਮਿਕਾ ਕਰੁਣਾਰਤਨੇ ਨੇ 2, ਧਨੰਜੈ ਡਿਸਿਲਵਾ ਨੇ 1 ਵਿਕਟ ਲਏ।  

ਇਹ ਵੀ ਪੜ੍ਹੋ : ਹਾਕੀ ਵਿਸ਼ਵ ਕੱਪ: ਇਸ ਦਿਨ ਸਪੇਨ ਨਾਲ ਭਿੜੇਗਾ ਭਾਰਤ; ਟੀਮ ਕੋਲ ਇਤਿਹਾਸ ਦੁਹਰਾਉਣ ਦਾ ਮੌਕਾ

ਇਸ ਤੋਂ ਪਹਿਲਾਂ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਨ ਆਈ ਸ਼੍ਰੀਲੰਕਾ ਦਾ ਪ੍ਰਦਰਸ਼ਨ ਦਾ ਬਹੁਤ ਖ਼ਰਾਬ ਰਿਹਾ। ਸ਼੍ਰੀਲੰਕਾ ਲਈ ਸਿਰਫ ਨੁਵਾਂਦੂ ਫਰਾਨਾਂਡੋ 50 ਦੌੜਾਂ ਬਣਾ ਸਕੇ। ਉਨ੍ਹਾਂ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਕੁਝ ਖਾਸ ਪ੍ਰਦਰਸ਼ਨ ਕਰ ਸਕਿਆ। ਸ਼੍ਰੀਲੰਕਾ ਵਲੋਂ ਅਵਿਸ਼ਕਾ ਫਰਨਾਂਡੋ 20, ਕੁਸਲ ਮੇਂਡਿਸ 34 ਦੌੜਾਂ, ਧਨੰਜੈ ਸਿਫਰ, ਨੁਵਾਂਦੂ ਫਰਨਾਂਡੂ 50 ਦੌੜਾਂ, ਕਪਤਾਨ ਦਾਸੁਨ ਸ਼ਨਾਕਾ 2 ਦੌੜਾਂ, ਚਰਿਥ ਅਲੰਕਾ 15 ਦੌੜਾਂ ਤੇ ਵਾਨਿੰਦੂ ਹਸਰੰਗਾਂ 21 ਦੌੜਾ ਬਣਾ ਆਊਟ ਹੋਏ। ਭਾਰਤ ਵਲੋਂ ਮੁਹੰਮਦ ਸਿਰਾਜ ਨੇ 3, ਉਮਰਾਨ ਮਲਿਕ ਨੇ 2, ਕੁਲਦੀਪ ਯਾਦਵ 3 ਤੇ ਅਕਸ਼ਰ ਪਟੇਲ ਨੇ 1 ਵਿਕਟ ਲਈ। 

ਦੋਵਾਂ ਦੇਸ਼ਾਂ ਦੀ ਪਲੇਇੰਗ ਇਲੈਵਨ 

ਸ੍ਰੀਲੰਕਾ : ਕੁਸਲ ਮੇਂਡਿਸ (ਵਿਕਟਕੀਪਰ), ਅਵਿਸ਼ਕਾ ਫਰਨਾਂਡੋ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਨੁਵਾਨੀਡੂ ਫਰਨਾਂਡੋ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਦੁਨਿਥ ਵੇਲਾਲੇਜ, ਲਾਹਿਰੂ ਕੁਮਾਰਾ, ਕਾਸੁਨ ਰਾਜੀਤਾ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਮੁਹੰਮਦ ਸ਼ੰਮੀ, ਕੁਲਦੀਪ ਯਾਦਵ, ਉਮਰਾਨ ਮਲਿਕ, ਮੁਹੰਮਦ ਸਿਰਾਜ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News