IND vs SL Asia Cup Final : ਸ਼੍ਰੀਲੰਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

09/17/2023 2:34:37 PM

ਸਪੋਰਟਸ ਡੈਸਕ- ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਏਸ਼ੀਆ ਕੱਪ 2023 ਦਾ ਫਾਈਨਲ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਅੱਜ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਏਸ਼ੀਆ ਕੱਪ 'ਚ ਹੁਣ ਤੱਕ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਦੋਵੇਂ ਟੀਮਾਂ ਸਿਰਫ਼ ਇੱਕ ਮੈਚ ਹਾਰੀਆਂ ਹਨ। ਜਿੱਥੇ ਸ਼੍ਰੀਲੰਕਾ ਨੂੰ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਜਦੋਂ ਕਿ ਭਾਰਤ ਨੂੰ ਆਪਣੇ ਆਖਰੀ ਮੈਚ 'ਚ ਬੰਗਲਾਦੇਸ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ 'ਚ ਦੋਵਾਂ ਟੀਮਾਂ ਵਿਚਾਲੇ ਫਾਈਨਲ ਮੁਕਾਬਲਾ ਰੋਮਾਂਚਕ ਹੋਵੇਗਾ। ਆਓ ਜਾਣਦੇ ਹਾਂ ਮੈਚ ਤੋਂ ਪਹਿਲਾਂ ਕੁਝ ਖਾਸ ਗੱਲਾਂ ਬਾਰੇ-

ਹੈੱਡ ਟੂ ਹੈੱਡ
ਕੁੱਲ ਮੈਚ: 166
ਭਾਰਤ: 97 ਜਿੱਤਾਂ
ਸ਼੍ਰੀਲੰਕਾ: 57 ਜਿੱਤਾਂ
ਟਾਈ: ਇੱਕ
ਕੋਈ ਨਤੀਜਾ ਨਹੀਂ: 11

ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਕਿਸੇ ਦਬਾਅ 'ਚ ਨਹੀਂ ਆਉਂਦੇ, ਮੈਂ ਉਨ੍ਹਾਂ ਦੀ ਬਹੁਤ ਇੱਜ਼ਤ ਕਰਦਾ ਹਾਂ : ਡਿਵਿਲੀਅਰਸ

ਪਿੱਚ ਰਿਪੋਰਟ
ਆਰ ਪ੍ਰੇਮਦਾਸਾ ਸਟੇਡੀਅਮ ਇਕ ਅਜਿਹੀ ਪਿੱਚ ਪੇਸ਼ ਕਰਦਾ ਹੈ ਜੋ ਕੁਦਰਤੀ ਤੌਰ 'ਤੇ ਬੱਲੇਬਾਜ਼ਾਂ ਲਈ ਕਾਫੀ ਅਨੁਕੂਲ ਹੈ। ਸਪਿਨਰ ਇਸ ਟਰੈਕ 'ਤੇ ਚੰਗਾ ਪ੍ਰਦਰਸ਼ਨ ਕਰ ਸਕਦੇ ਹਨ, ਖਾਸ ਤੌਰ 'ਤੇ ਉਛਾਲ ਦੇ ਕਾਰਨ। ਬੱਲੇਬਾਜ਼ ਪਿੱਚ ਦੇ ਬੱਲੇਬਾਜ਼ੀ ਸੁਭਾਅ ਦਾ ਫਾਇਦਾ ਉਠਾ ਸਕਦੇ ਹਨ ਅਤੇ ਵੱਡਾ ਸਕੋਰ ਬਣਾ ਸਕਦੇ ਹਨ।

ਮੌਸਮ
ਏਸ਼ੀਆ ਕੱਪ 'ਚ ਭਾਰਤ ਦੇ ਜ਼ਿਆਦਾਤਰ ਮੈਚਾਂ ਨੂੰ ਮੀਂਹ ਨੇ ਪ੍ਰਭਾਵਿਤ ਕੀਤਾ ਹੈ। ਇਸ ਮੈਚ 'ਚ ਵੀ ਮੀਂਹ ਵਲੋਂ ਵਿਘਨ ਪਾਉਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਹਾਰਦਿਕ ਦੀ ਵਜ੍ਹਾ ਨਾਲ ਟੀਮ 'ਚ ਸੰਤੁਲਨ, ਵਿਸ਼ਵ ਕੱਪ 'ਚ ਨਿਭਾਏਗਾ ਅਹਿਮ ਰੋਲ : ਸੰਜੇ ਬਾਂਗੜ

ਪਲੇਇੰਗ 11
ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇ. ਐਲ. ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ
ਸ਼੍ਰੀਲੰਕਾ : ਪਥੁਮ ਨਿਸਾਂਕਾ, ਕੁਸਲ ਪਰੇਰਾ, ਕੁਸਲ ਮੈਂਡਿਸ (ਵਿਕਟਕੀਪਰ), ਸਦਾਰਾ ਸਮਰਵਿਕਰਮਾ, ਚਰਿਥ ਅਸਲਾਂਕਾ, ਧਨੰਜੈ ਡੀ ਸਿਲਵਾ, ਦਾਸੁਨ ਸ਼ਨਾਕਾ (ਕਪਤਾਨ), ਦੁਨਿਥ ਵੇਲਾਲੇਜ, ਦੁਸ਼ਨ ਹੇਮੰਥਾ, ਪ੍ਰਮੋਦ ਮਦੁਸ਼ਨ, ਮਥੀਸ਼ਾ ਪਥੀਰਾਨਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Tarsem Singh

Content Editor

Related News