IND vs WI 2nd ODI : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

Wednesday, Sep 30, 2026 - 01:37 PM (IST)

IND vs WI 2nd ODI : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਗੁਹਾਟੀ : ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ ਭਾਵ ਬੁੱਧਵਾਰ 30 ਸਤੰਬਰ ਨੂੰ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸ਼ੁਭਮਨ ਗਿੱਲ ਭਾਰਤੀ ਟੀਮ ਦੀ ਕਪਤਾਨੀ ਕਰਨਗੇ, ਜਦੋਂ ਕਿ ਸ਼ਾਈ ਹੋਪ ਵੈਸਟਇੰਡੀਜ਼ ਦੀ ਅਗਵਾਈ ਕਰਨਗੇ। ਭਾਰਤ ਸੀਰੀਜ਼ ਜਿੱਤਣ ਦੀ ਕੋਸ਼ਿਸ਼ ਕਰੇਗਾ, ਜਦੋਂ ਕਿ ਵੈਸਟਇੰਡੀਜ਼ ਨੂੰ ਸੀਰੀਜ਼ ਵਿੱਚ ਬਣੇ ਰਹਿਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।

ਸੰਭਾਵੀ ਪਲੇਇੰਗ 11

ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਕੇਐਲ ਰਾਹੁਲ (ਵਿਕਟਕੀਪਰ), ਨਮਨ ਧੀਰ, ਨਿਤੀਸ਼ ਕੁਮਾਰ ਰੈੱਡੀ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਗੁਰਨੂਰ ਬਰਾੜ, ਪ੍ਰਸਿਧ ਕ੍ਰਿਸ਼ਨਾ

ਵੈਸਟਇੰਡੀਜ਼ : ਜੌਨ ਕੈਂਪਬੈਲ, ਜਵੇਲ ਐਂਡਰਿਊ, ਕੀਸੀ ਕਾਰਟੀ, ਸ਼ਾਈ ਹੋਪ (ਕਪਤਾਨ ਅਤੇ ਵਿਕਟਕੀਪਰ), ਆਮਿਰ ਜੰਗੂ, ਸ਼ੇਰਫੇਨ ਰਦਰਫੋਰਡ, ਰੋਸਟਨ ਚੇਜ਼, ਮੈਥਿਊ ਫੋਰਡ, ਗੁਡਾਕੇਸ਼ ਮੋਤੀ, ਅਲਜ਼ਾਰੀ ਜੋਸਫ਼, ਜੈਡੇਨ ਸੀਲਸ
 


author

Tarsem Singh

Content Editor

Related News