IND vs WI: ਭਾਰਤ ਦੀ ਮਜ਼ਬੂਤ ਸ਼ੁਰੂਆਤ, ਰੋਹਿਤ, ਜੈਸਵਾਲ ਤੇ ਕੋਹਲੀ ਨੇ ਜੜੇ ਅਰਧ ਸੈਂਕੜੇ
Friday, Jul 21, 2023 - 03:39 AM (IST)
ਸਪੋਰਟਸ ਡੈਸਕ: ਅੱਜ ਤੋਂ ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਦੂਜਾ ਟੈਸਟ ਮੁਕਾਬਲਾ ਖੇਡਿਆ ਜਾ ਰਿਹਾ ਹੈ। ਮੇਜ਼ਬਾਨ ਵੈਸਟ ਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਭਾਰਤੀ ਟੀਮ ਨੇ ਇਕ ਬਦਲਾਅ ਕਰਦਿਆਂ ਇਕ ਹੋਰ ਨਵੇਂ ਖਿਡਾਰੀ ਨੂੰ ਮੌਕਾ ਦਿੱਤਾ ਹੈ। ਸ਼ਾਰਦੁਲ ਠਾਕੁਰ ਦੀ ਜਗ੍ਹਾ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੂੰ ਡੈਬਿਊ ਕਰਵਾਇਆ ਗਿਆ ਹੈ। ਮੇਜ਼ਬਾਨ ਟੀਮ ਨੇ ਵੀ 1 ਬਦਲਾਅ ਕਰਦਿਆਂ ਕਿਰਕ ਮੈਕੇਂਜ਼ੀ ਨੂੰ ਡੈਬਿਊ ਦਾ ਮੌਕਾ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਮਣੀਪੁਰ ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਰਗਰਮ ਹੋਈ ਪੁਲਸ, 4 ਮੁਲਜ਼ਮ ਕੀਤੇ ਗ੍ਰਿਫ਼ਤਾਰ
ਮੈਚ ਦੇ ਪਹਿਲੇ ਦਿਨ ਦੇ ਸ਼ੁਰੂਆਤੀ ਸ਼ੈਸ਼ਨ ਵਿਚ ਭਾਰਤੀ ਸਲਾਮੀ ਬੱਲੇਬਾਜ਼ਾਂ ਨੇ ਮਜ਼ਬੂਤ ਸ਼ੁਰੂਆਤ ਕੀਤੀ। ਪਹਿਲੀ ਵਿਕਟ ਲਈ ਯਸ਼ਸਵੀ ਜੈਸਵਾਲ ਤੇ ਰੋਹਿਤ ਸ਼ਰਮਾ ਵਿਚਾਲੇ 139 ਦੌੜਾਂ ਦੀ ਸਾਂਝੇਦਾਰੀ ਹੋਈ। ਯਸ਼ਸਵੀ ਜੈਸਵਾਲ 57 ਦੌੜਾਂ ਬਣਾ ਕੇ ਜੇਸਨ ਹੋਲਡਰ ਦਾ ਸ਼ਿਕਾਰ ਬਣੇ। ਇਸ ਮਗਰੋਂ ਸ਼ੁਭਮਨ ਗਿੱਲ (10) ਅਤੇ ਕਪਤਾਨ ਰੋਹਿਤ ਸ਼ਰਮਾ (80) ਦੀ ਵਿਕਟ ਵੀ ਛੇਤੀ ਡਿੱਗ ਗਈ। ਵਿਰਾਟ ਕੋਹਲੀ ਨੇ ਅਜਿੰਕਯ ਰਹਾਣੇ ਨਾਲ ਮਿੱਲ ਕੇ ਪਾਰੀ ਸੰਭਾਲਣ ਦੀ ਕੋਸ਼ਿਸ਼ ਕੀਤੀ, ਪਰ ਰਹਾਣੇ ਵੀ 8 ਦੌੜਾਂ ਬਣਾ ਕੇ ਗੈਬਰੀਅਲ ਦੀ ਗੇਂਦ 'ਤੇ ਬੋਲਡ ਹੋ ਗਏ।
ਦਿਨ ਦੀ ਖੇਡ ਖ਼ਤਮ ਹੋਣ ਤਕ ਵਿਰਾਟ ਕੋਹਲੀ (87) ਤੇ ਰਵਿੰਦਰ ਜਡੇਜਾ (36) ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ। ਭਾਰਤ ਨੇ 84 ਓਵਰਾਂ 'ਚ 4 ਵਿਕਟਾਂ ਗੁਆ ਕੇ 288 ਦੌੜਾਂ ਬਣਾ ਲਈਆਂ ਹਨ। ਦੂਜੇ ਦਿਨ ਦੋਹਾਂ ਬੱਲੇਬਾਜ਼ਾਂ 'ਤੇ ਭਾਰਤੀ ਟੀਮ ਨੂੰ ਇਕ ਚੰਗੇ ਸਕੋਰ ਤਕ ਪਹੁੰਚਾਉਣ ਦੀ ਜ਼ਿੰਮੇਵਾਰੀ ਰਹੇਗੀ। ਉਨ੍ਹਾਂ ਤੋਂ ਬਾਅਦ ਇਸ਼ਾਨ ਕਿਸ਼ਨ ਅਤੇ ਰਵੀਚੰਦਰਨ ਅਸ਼ਵਿਨ ਦੇ ਬੱਲੇ ਤੋਂ ਵੀ ਮਹੱਤਵਪੂਰਨ ਦੌੜਾਂ ਦੀ ਲੋੜ ਰਹੇਗੀ, ਤਾਂ ਜੋ ਵਿਰੋਧੀ ਟੀਮ ਅੱਗੇ ਇਕ ਵੱਡਾ ਸਕੋਰ ਖੜ੍ਹਾ ਕੀਤਾ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਮੋਗਾ ਬੋਗਸ ਅਸਲਾ ਲਾਇਸੈਂਸ ਸਕੈਂਡਲ: ‘ਜਗ ਬਾਣੀ’ ਦੇ ਖ਼ੁਲਾਸੇ ਮਗਰੋਂ 2 ਮੁਲਜ਼ਮ ਗ੍ਰਿਫ਼ਤਾਰ, ਮਾਸਟਰ ਮਾਈਂਡ ਫ਼ਰਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8