IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
Thursday, Jul 23, 2026 - 04:06 PM (IST)
ਸਪੋਰਟਸ ਡੈਸਕ : ਭਾਰਤ ਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ20 ਸੀਰੀਜ਼ ਦਾ ਪਹਿਲਾ ਮੈਚ ਅੱਜ ਹਰਾਰੇ ਦੇ ਸਪੋਰਟਸ ਕਲੱਬ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇੰਗਲੈਂਡ ਅਤੇ ਆਇਰਲੈਂਡ ਦੌਰੇ ਦੀ ਨਿਰਾਸ਼ਾ ਨੂੰ ਪਿੱਛੇ ਛੱਡਦੇ ਹੋਏ, ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਨੌਜਵਾਨ ਭਾਰਤੀ ਟੀਮ ਅੱਜ ਜ਼ਿੰਬਾਬਵੇ ਵਿਰੁੱਧ ਨਵੇਂ ਜੋਸ਼ ਨਾਲ ਮੈਦਾਨ 'ਤੇ ਉਤਰੇਗੀ। ਇਸ ਦੌਰਾਨ, ਸਿਕੰਦਰ ਰਜ਼ਾ ਦੀ ਕਪਤਾਨੀ ਵਾਲੀ ਜ਼ਿੰਬਾਬਵੇ ਘਰੇਲੂ ਹਾਲਾਤਾਂ ਦਾ ਪੂਰਾ ਫਾਇਦਾ ਉਠਾਉਣ ਅਤੇ ਭਾਰਤ ਨੂੰ ਸਖ਼ਤ ਚੁਣੌਤੀ ਦੇਣ ਲਈ ਤਿਆਰ ਹੈ।
ਸੰਭਾਵਿਤ ਪਲੇਇੰਗ 11
ਭਾਰਤ : ਸ਼੍ਰੇਅਸ ਅਈਅਰ (ਕਪਤਾਨ), ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ਿਵਮ ਦੁਬੇ, ਰਿੰਕੂ ਸਿੰਘ, ਹਰਸ਼ ਦੁਬੇ, ਪ੍ਰਿੰਸ ਯਾਦਵ, ਯਸ਼ ਠਾਕੁਰ, ਮਯੰਕ ਯਾਦਵ।
ਜ਼ਿੰਬਾਬਵੇ : ਬ੍ਰਾਇਨ ਬੇਨੇਟ, ਤਦੀਵਾਨਾਸ਼ੇ ਮਾਰੂਮਾਨੀ (ਵਿਕਟਕੀਪਰ), ਡਿਓਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਰਿਆਨ ਬਰਲ, ਮਿਲਟਨ ਸ਼ੁੰਬਾ, ਵੇਸਲੇ ਮਧਵੇਰੇ, ਬ੍ਰੈਡ ਇਵਾਨਸ, ਵੈਲਿੰਗਟਨ ਮਸਾਕਾਦਜ਼ਾ, ਰਿਚਰਡ ਨਗਾਰਵਾ, ਬਲੇਸਿੰਗ ਮੁਜ਼ਾਰਬਾਨੀ।
