ਈਸ਼ਾਨ ਤੇ ਤਿਲਕ ਦੇ ਅਰਧ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 220 ਦੌੜਾਂ ਦਾ ਟੀਚਾ

Saturday, Jul 25, 2026 - 06:13 PM (IST)

ਈਸ਼ਾਨ ਤੇ ਤਿਲਕ ਦੇ ਅਰਧ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 220 ਦੌੜਾਂ ਦਾ ਟੀਚਾ

ਸਪੋਰਟਸ ਡੈਸਕ : ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਨੀਵਾਰ, 25 ਜੁਲਾਈ ਨੂੰ ਹਰਾਰੇ ਸਪੋਰਟਸ ਕਲੱਬ ਵਿਖੇ ਖੇਡਿਆ ਜਾ ਰਿਹਾ ਹੈ। ਜ਼ਿੰਬਾਬਵੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 5 ਵਿਕਟਾਂ ਗੁਆ ਕੇ 219 ਦੌੜਾਂ ਬਣਾਈਆਂ ਤੇ ਜ਼ਿੰਬਾਬਵੇ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਲਈ ਈਸ਼ਾਨ ਕਿਸ਼ਨ ਨੇ 81 ਦੌੜਾਂ, ਤਿਲਕ ਵਰਮਾ ਨੇ 60  ਦੌੜਾਂ, ਸ਼੍ਰੇਅਸ ਅਈਅਰ ਨੇ 25 ਦੌੜਾਂ ਤੇ ਵੈਭਵ ਸੂਰਿਆਵੰਸ਼ੀ ਨੇ 20 ਦੌੜਾਂ ਬਣਾਈਆਂ। ਜ਼ਿੰਬਾਬਵੇ ਲਈ ਬਲੈਸਿੰਗ ਮੁਜ਼ਰਾਬਾਨੀ ਨੇ 1, ਰਿਚਰਡ ਨਗਾਵਰਾ ਨੇ 1, ਬ੍ਰਾਡ ਇਵਾਂਸ ਨੇ 1, ਨਿਊਮੈਨ ਨਿਆਮਹੂਰੀ 1 ਤੇ ਬ੍ਰਾਇਨ ਬੇਨੇਟ ਨੇ 1 ਵਿਕਟਾਂ ਲਈਆਂ।

ਟੀਮ ਇੰਡੀਆ ਨੇ ਪਹਿਲੇ ਟੀ-20 ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ। ਹੁਣ, ਸ਼੍ਰੇਅਸ ਅਈਅਰ ਦੀ ਕਪਤਾਨੀ ਵਾਲੀ ਭਾਰਤੀ ਟੀਮ ਸੀਰੀਜ਼ ਜਿੱਤਣ ਦਾ ਟੀਚਾ ਰੱਖੇਗੀ, ਜਦੋਂ ਕਿ ਸਿਕੰਦਰ ਰਜ਼ਾ ਦੀ ਟੀਮ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ।

ਦੋਵੇਂ ਦੇਸ਼ਾਂ ਦੀ ਪਲੇਇੰਗ 11

ਭਾਰਤ: ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਰਿੰਕੂ ਸਿੰਘ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਪ੍ਰਿੰਸ ਯਾਦਵ, ਯਸ਼ ਠਾਕੁਰ, ਮਯੰਕ ਯਾਦਵ।

ਜ਼ਿੰਬਾਬਵੇ: ਬ੍ਰਾਇਨ ਬੇਨੇਟ, ਬੇਨ ਕੁਰੇਨ, ਡਿਓਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਰਿਆਨ ਬਰਲ, ਵੇਸਲੇ ਮਧਵੇਰੇ, ਤਦੀਵਾਨਾਸ਼ੇ ਮਾਰੂਮਨੀ (ਵਿਕਟਕੀਪਰ), ਬ੍ਰੈਡ ਇਵਾਨਸ, ਨਿਊਮੈਨ ਨਿਆਮਹੂਰੀ, ਰਿਚਰਡ ਨਗਾਰਵਾ, ਬਲੇਸਿੰਗ ਮੁਜ਼ਾਰਬਾਨੀ।


author

Tarsem Singh

Content Editor

Related News