ਭਾਰਤ ਦੀ ਅੰਡਰ-19 ਟੀਮ ਵਿਸ਼ਵ ਕੱਪ ਤੋਂ ਪਹਿਲਾਂ ਖੇਡੇਗੀ ਤਿਕੋਣੀ ਲੜੀ
Saturday, Dec 23, 2023 - 03:21 PM (IST)
ਨਵੀਂ ਦਿੱਲੀ, (ਭਾਸ਼ਾ)- ਭਾਰਤ ਦੀ ਅੰਡਰ-19 ਟੀਮ ਅਗਲੇ ਸਾਲ ਹੋਣ ਵਾਲੇ ਆਈ.ਸੀ.ਸੀ. ਪੁਰਸ਼ ਅੰਡਰ-19 ਵਿਸ਼ਵ ਕੱਪ ਤੋਂ ਪਹਿਲਾਂ ਜੋਹਾਨਸਬਰਗ ਵਿਚ ਮੇਜ਼ਬਾਨ ਦੱਖਣੀ ਅਫਰੀਕਾ ਅਤੇ ਅਫਗਾਨਿਸਤਾਨ ਖਿਲਾਫ ਤਿਕੋਣੀ ਲੜੀ ਖੇਡੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਬਿਆਨ ਮੁਤਾਬਕ ਤਿਕੋਣੀ ਸੀਰੀਜ਼ ਜੋਹਾਨਸਬਰਗ 'ਚ ਖੇਡੀ ਜਾਵੇਗੀ, ਜਿਸ 'ਚ ਹਰ ਟੀਮ ਦੋ-ਦੋ ਵਾਰ ਆਹਮੋ-ਸਾਹਮਣੇ ਹੋਵੇਗੀ।
ਇਹ ਵੀ ਪੜ੍ਹੋ : ਸੂਰਿਆਕੁਮਾਰ ਯਾਦਵ ਨੂੰ ਲੱਗੀ ਡੂੰਘੀ ਸੱਟ, T20 WC ਦੀਆਂ ਤਿਆਰੀਆਂ ਨੂੰ ਲੱਗਾ ਵੱਡਾ ਝਟਕਾ
ਭਾਰਤ ਦੀ ਅੰਡਰ-19 ਟੀਮ 29 ਦਸੰਬਰ ਨੂੰ ਅਫਗਾਨਿਸਤਾਨ ਅੰਡਰ-19 ਟੀਮ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਫਿਰ 2 ਜਨਵਰੀ ਨੂੰ ਦੱਖਣੀ ਅਫਰੀਕਾ ਦੀ ਅੰਡਰ-19 ਟੀਮ ਨਾਲ ਭਿੜੇਗੀ।ਫਾਈਨਲ 10 ਜਨਵਰੀ ਨੂੰ ਖੇਡਿਆ ਜਾਵੇਗਾ।
ਅੰਡਰ-19 ਵਿਸ਼ਵ ਕੱਪ 19 ਜਨਵਰੀ ਤੋਂ ਦੱਖਣੀ ਅਫਰੀਕਾ ਦੇ ਬਲੂਮਫੋਂਟੇਨ 'ਚ ਸ਼ੁਰੂ ਹੋਵੇਗਾ। ਭਾਰਤ ਨੂੰ ਬੰਗਲਾਦੇਸ਼, ਆਇਰਲੈਂਡ ਅਤੇ ਅਮਰੀਕਾ ਦੇ ਨਾਲ ਗਰੁੱਪ ਏ ਵਿੱਚ ਰੱਖਿਆ ਗਿਆ ਹੈ ਅਤੇ ਟੀਮ 20 ਜਨਵਰੀ ਨੂੰ ਬੰਗਲਾਦੇਸ਼ ਦੇ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8