ਭਾਰਤ ਤੇ ਨਿਊਜ਼ੀਲੈਂਡ ਦੀ ਟੀਮ ਦੂਜੇ ਟੈਸਟ ਲਈ ਮੁੰਬਈ ਪਹੁੰਚੀ

11/30/2021 8:29:08 PM

ਮੁੰਬਈ- ਭਾਰਤ ਤੇ ਨਿਊਜ਼ੀਲੈਂਡ ਦੀ ਟੀਮ ਤਿੰਨ ਦਸੰਬਰ ਤੋਂ ਇੱਥੇ ਵਾਨਖੇੜੇ ਸਟੇਡੀਅਮ 'ਚ ਹੋਣ ਵਾਲੇ ਦੂਜੇ ਤੇ ਆਖਰੀ ਕ੍ਰਿਕਟ ਟੈਸਟ ਦੇ ਲਈ ਮੰਗਲਵਾਰ ਨੂੰ ਇੱਥੇ ਪਹੁੰਚੀ। ਮੁੰਬਈ ਕ੍ਰਿਕਟ ਸੰਘ ਦੇ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਟੀਮਾਂ ਸ਼ਾਮ ਨੂੰ ਚਾਰਟਰਡ ਜਹਾਜ਼ ਰਾਹੀਂ ਕਾਨਪੁਰ ਤੋਂ ਇੱਥੇ ਪਹੁੰਚੀਆਂ। ਮੁੰਬਈ ਵਿਚ ਲੱਗਭਗ ਪੰਜ ਸਾਲ ਬਾਅਦ ਟੈਸਟ ਕ੍ਰਿਕਟ ਦੀ ਵਾਪਸੀ ਹੋਵੇਗੀ। ਇੱਥੇ ਪਿਛਲਾ ਟੈਸਟ 2016 ਵਿਚ ਭਾਰਤ ਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ ਸੀ। ਮਹਾਰਾਸ਼ਟਰ ਸਰਕਾਰ ਨੇ ਮੈਚ ਦੇ ਲਈ ਦਰਸ਼ਕਾਂ ਦੀ ਸੀਮਾ ਨੂੰ ਸਟੇਡੀਅਮ ਸਮਰੱਥਾ ਦੇ 25 ਫੀਸਦੀ ਤੱਕ ਸੀਮਿਤ ਕੀਤਾ ਗਿਆ ਹੈ। ਦੋਵਾਂ ਟੀਮਾਂ ਦੇ ਵਿਚਾਲੇ ਕਾਨਪੁਰ ਵਿਚ ਖੇਡਿਆ ਗਿਆ ਪਹਿਲਾ ਟੈਸਟ ਡਰਾਅ ਰਿਹਾ ਸੀ, ਜਦੋ ਆਲਰਾਊਂਡਰ ਰਚਿਨ ਰਵਿੰਦਰਾ ਤੇ ਏਜਾਜ਼ ਪਟੇਲ ਨੇ ਆਖਰੀ ਵਿਕਟ ਦੇ ਲਈ ਅਟੁੱਟ ਸਾਂਝੇਦਾਰੀ ਵਿਚ 52 ਗੇਂਦਾਂ ਖੇਡ ਕੇ ਭਾਰਤ ਨੂੰ ਜਿੱਤ ਨਕਾਰ ਦਿੱਤਾ।

ਇਹ ਖ਼ਬਰ ਪੜ੍ਹੋ- BAN v PAK : ਪਾਕਿ ਨੇ ਪਹਿਲੇ ਟੈਸਟ 'ਚ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਹਰਾਇਆ

PunjabKesari


ਜ਼ਿਕਰਯੋਗ ਹੈ ਕਿ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦਾ ਪਹਿਲਾ ਮੈਚ ਡਰਾਅ ਹੋ ਗਿਆ। ਮੈਚ ਦੀ ਸ਼ੁਰੂਆਤ 'ਚ ਭਾਰਤ ਨੇ ਆਪਣੀ ਪਹਿਲੀ ਪਾਰੀ ਦੇ ਦੌਰਾਨ 10 ਵਿਕਟਾਂ ਦੇ ਨੁਕਸਾਨ 'ਤੇ 345 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਨਿਊਜ਼ੀਲੈਂਡ ਦੀ ਟੀਮ ਆਪਣੀ ਪਹਿਲੀ ਪਾਰੀ 'ਚ 296 ਦੌੜਾਂ 'ਤੇ ਢੇਰ ਗਈ ਸੀ। ਇਸ ਤਰ੍ਹਾਂ ਭਾਰਤ ਕੋਲ 49 ਦੌੜਾਂ ਦੀ ਬੜ੍ਹਤ ਆ ਗਈ ਸੀ। ਬੜ੍ਹਤ ਨਾਲ ਦੂਜੀ ਪਾਰੀ ਖੇਡਣ ਆਈ ਭਾਰਤੀ ਟੀਮ ਨੇ 7 ਵਿਕਟਾਂ ਦੇ ਨੁਕਸਾਨ 'ਤੇ 234 ਦੌੜਾਂ 'ਤੇ ਪਾਰੀ ਐਲਾਨੀ ਤੇ ਨਿਊਜ਼ੀਲੈਂਡ ਨੂੰ ਜਿੱਤ ਲਈ 284 ਦੌੜਾਂ ਦਾ ਟੀਚਾ ਦਿੱਤਾ ਸੀ। ਟੀਚੇ ਦਾ ਪਿੱਛਾ ਕਰਨ ਆਈ ਨਿਊਜ਼ੀਲੈਂਡ ਦੀ ਟੀਮ 9 ਵਿਕਟਾਂ ਦੇ ਨੁਕਸਾਨ 'ਤੇ 165 ਦੌੜਾਂ ਹੀ ਬਣਾ ਸਕੀ ਜਿਸ ਕਾਰਨ ਮੈਚ ਡਰਾਅ ਹੋ ਗਿਆ।

PunjabKesari


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News