ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ 2-1 ਨਾਲ ਹਰਾ ਕੇ ਦਰਜ ਕੀਤੀ ਲਗਾਤਾਰ ਚੌਥੀ ਜਿੱਤ

Monday, Jun 16, 2025 - 03:02 PM (IST)

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ 2-1 ਨਾਲ ਹਰਾ ਕੇ ਦਰਜ ਕੀਤੀ ਲਗਾਤਾਰ ਚੌਥੀ ਜਿੱਤ

ਸਪੋਰਟਸ ਡੈਸਕ- ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਯੂਰਪ ਦੌਰ ’ਚ ਆਪਣਾ ਅਜੇਤੂ ਕ੍ਰਮ ਜਾਰੀ ਰੱਖਦੇ ਹੋਏ ਚੌਥੇ ਮੁਕਾਬਲੇ ਵਿਚ ਆਸਟ੍ਰੇਲੀਆ ’ਤੇ 2-1 ਨਾਲ ਰੋਮਾਂਚਕ ਜਿੱਤ ਦਰਜ ਕੀਤੀ। ਭਾਰਤੀ ਜੂਨੀਅਰ ਮਹਿਲਾ ਟੀਮ ਨੇ ਇੱਥੇ ਖੇਡੇ ਗਏ ਮੁਕਾਬਲੇ ਵਿਚ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਜਿੱਤ ਦਰਜ ਕੀਤੀ।

ਮੈਚ ਦੀ ਸ਼ੁਰੂਆਤ ਵਿਚ ਆਸਟ੍ਰੇਲੀਆ ਲਈ ਜੋਸੀ ਲਾਟਨ ਨੇ 5ਵੇਂ ਮਿੰਟ ਵਿਚ ਪੈਨਲਟੀ ਕਾਰਨਰ ਨੂੰ ਗੋਲ ਕਰ ਕੇ ਆਪਣੀ ਟੀਮ ਨੂੰ ਬੜ੍ਹਤ ਦਿਵਾਈ। ਭਾਰਤੀ ਟੀਮ ਦੀ ਨੰਦਿਨੀ ਨੇ ਥੋੜ੍ਹੀ ਦੇਰ ਬਾਅਦ ਹੀ 8ਵੇਂ ਮਿੰਟ ਵਿਚ ਇਸ ਦਾ ਜਵਾਬ ਦਿੰਦੇ ਹੋਏ ਗੋਲ ਕਰ ਕੇ ਸਕੋਰ 1-1 ਨਾਲ ਬਰਾਬਰ ਕਰ ਦਿੱਤਾ। 

ਇਹ ਵੀ ਪੜ੍ਹੋ- ਪਿਤਾ ਬਣਨ ਜਾ ਰਿਹੈ U-19 ਵਿਸ਼ਵ ਕੱਪ ਜੇਤੂ ਟੀਮ ਦਾ ਧਾਕੜ ਖ਼ਿਡਾਰੀ ! ਪਤਨੀ ਨੇ ਅਨੋਖੇ ਅੰਦਾਜ਼ 'ਚ ਕੀਤਾ ਐਲਾਨ

ਇਸ ਤੋਂ ਬਾਅਦ ਪਹਿਲੇ ਕੁਆਰਟਰ ਦੇ ਆਖਿਰ ਵਿਚ ਭਾਰਤੀ ਟੀਮ ਦੀ ਉਪ ਕਪਤਾਨ ਹਿਨਾ ਬਾਨੋ ਨੇ 14ਵੇਂ ਮਿੰਟ ਵਿਚ ਮਿਲੇ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲ ਕੇ ਸਕੋਰ 2-1 ਕਰ ਦਿੱਤਾ। ਇਸ ਤੋਂ ਬਾਅਦ ਦੋਵੇਂ ਟੀਮਾਂ ਗੋਲ ਕਰਨ ਦੇ ਕਈ ਮੌਕਿਆਂ ਦਾ ਫਾਇਦਾ ਨਹੀਂ ਚੁੱਕ ਸਕੀਆਂ। 

ਭਾਰਤੀ ਟੀਮ ਦੀ ਡਿਫੈਂਡਿੰਗ ਲਾਈਨ ਨੇ ਆਸਟ੍ਰੇਲੀਆਈ ਹਮਲਿਆਂ ਨੂੰ ਅਸਫਲ ਕਰ ਕੇ ਆਪਣੀ ਟੀਮ ਨੂੰ ਜਿੱਤ ਦਿਵਾ ਦਿੱਤੀ। ਭਾਰਤੀ ਟੀਮ ਦੀ ਇਹ ਲਗਾਤਾਰ ਚੌਥੀ ਜਿੱਤ ਹੈ। ਭਾਰਤੀ ਜੂਨੀਅਰ ਮਹਿਲਾ ਟੀਮ ਹੁਣ 17 ਜੂਨ ਨੂੰ ਨੀਦਰਲੈਂਡ ਵਿਰੁੱਧ ਮੈਦਾਨ ’ਚ ਉਤਰੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News