INDvsSA 3rd T20i : ਭਾਰਤ ਨੇ ਦੱਖਣੀ ਅਫਰੀਕਾ ਨੂੰ 106 ਦੌੜਾਂ ਨਾਲ ਦਰੜਿਆ, ਲੜੀ 'ਚ ਕੀਤੀ 1-1 ਦੀ ਬਰਾਬਰੀ

Friday, Dec 15, 2023 - 12:22 AM (IST)

INDvsSA 3rd T20i : ਭਾਰਤ ਨੇ ਦੱਖਣੀ ਅਫਰੀਕਾ ਨੂੰ 106 ਦੌੜਾਂ ਨਾਲ ਦਰੜਿਆ, ਲੜੀ 'ਚ ਕੀਤੀ 1-1 ਦੀ ਬਰਾਬਰੀ

ਸਪੋਰਟਸ ਡੈਸਕ- ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਟੀ-20 ਮੈਚਾਂ ਦੀ ਲੜੀ ਦਾ ਆਖ਼ਰੀ ਮੁਕਾਬਲਾ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਸਟੇਡੀਅਮ 'ਚ ਖੇਡਿਆ ਗਿਆ, ਜਿੱਥੇ ਭਾਰਤ ਨੇ ਦੱਖਣੀ ਅਫਰੀਕਾ ਨੂੰ 106 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਭਾਰਤ ਨੇ ਲੜੀ 1-1 ਦੀ ਬਰਾਬਰੀ ਨਾਲ ਖ਼ਤਮ ਕੀਤੀ ਹੈ। 

ਭਾਰਤ ਨੇ ਜਾਇਸਵਾਲ ਦੇ ਅਰਧ ਸੈਂਕੜੇ ਅਤੇ ਕਪਤਾਨ ਸੂਰਿਆ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਦੱਖਣੀ ਅਫਰੀਕਾ ਨੂੰ ਜਿੱਤ ਲਈ 202 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਸ਼ੁਰੂਆਤ ਖ਼ਰਾਬ ਰਹੀ ਤੇ 4 ਦੌੜਾਂ 'ਤੇ ਓਪਨਰ ਮੈਥਿਊ ਬ੍ਰੀਟਜ਼ਕੀ ਮੁਕੇਸ਼ ਕੁਮਾਰ ਦਾ ਸ਼ਿਕਾਰ ਬਣਿਆ। ਇਸ ਤੋਂ ਬਾਅਦ ਰੀਜ਼ਾ ਹੈਂਡ੍ਰਿਕਸ ਵੀ 8 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ। ਕਪਤਾਨ ਏਡਨ ਮਾਰਕ੍ਰਮ ਨੇ 25 ਦੌੜਾਂ ਬਣਾਈਆਂ ਤੇ ਡੇਵਿਡ ਮਿਲਰ ਨੇ ਸਭ ਤੋਂ ਵੱਧ 35 ਦੌੜਾਂ ਦਾ ਯੋਗਦਾਨ ਦਿੱਤਾ। ਡੋਨੋੋਵਨ ਫੇਰੇਰਾ ਵੀ 12 ਦੌੜਾਂ ਬਣਾ ਕੇ ਕੁਲਦੀਪ ਯਾਦਵ ਦੀ ਗੇਂਦ 'ਤੇ ਬੋਲਡ ਹੋ ਗਿਆ। 

ਇਨ੍ਹਾਂ ਤੋਂ ਇਲਾਵਾ ਦੱਖਣੀ ਅਫਰੀਕਾ ਦਾ ਹੋਰ ਕੋਈ ਬੱਲੇਬਾਜ਼ ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕਿਆ ਤੇ ਪੂਰੀ ਟੀਮ 13.5 ਓਵਰਾਂ 'ਚ 95 ਦੌੜਾਂ 'ਤੇ ਢੇਰ ਹੋ ਗਈ। ਭਾਰਤੀ ਜਿੱਤ ਦੇ ਹੀਰੋ ਰਹੇ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਤੇ ਸਪਿਨਰ ਕੁਲਦੀਪ ਚਾਹਲ। ਜਾਇਸਵਾਲ ਦੇ ਸ਼ਾਨਦਾਰ ਅਰਧ ਸੈਂਕੜੇ ਤੋਂ ਬਾਅਦ ਸੂਰਿਆਕੁਮਾਰ ਨੇ ਕਪਤਾਨੀ ਪਾਰੀ ਖੇਡਦਿਆਂ 55 ਗੇਂਦਾਂ 'ਚ ਸੈਂਕੜਾ ਜੜਿਆ, ਜਦਕਿ ਕੁਲਦੀਪ ਯਾਦਵ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 2.5 ਓਵਰਾਂ 'ਚ 17 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਇਸ ਤੋਂ ਇਲਾਵਾ ਰਵਿੰਦਰ ਜਡੇਜਾ ਨੇ 2 ਵਿਕਟਾਂ ਲਈਆਂ, ਜਦਕਿ ਮੁਕੇਸ਼ ਕੁਮਾਰ ਤੇ ਅਰਸ਼ਦੀਪ ਸਿੰਘ ਨੂੰ 1-1 ਵਿਕਟ ਮਿਲੀ।


author

Harpreet SIngh

Content Editor

Related News